Barnala Fire: ਖੰਡਰ ਇਮਾਰਤ 'ਚ ਦੇਰ ਰਾਤ ਅਚਾਨਕ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਬੜੀ ਮੁਸਤੈਦੀ ਨਾਲ ਪਾਇਆ ਕਾਬੂ
Advertisement
Article Detail0/zeephh/zeephh2298443

Barnala Fire: ਖੰਡਰ ਇਮਾਰਤ 'ਚ ਦੇਰ ਰਾਤ ਅਚਾਨਕ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਬੜੀ ਮੁਸਤੈਦੀ ਨਾਲ ਪਾਇਆ ਕਾਬੂ

Barnala Fire: ਪੰਜਾਬ ਦੇ ਬਰਨਾਲਾ ਵਿੱਚ ਖੰਡਰ ਇਮਾਰਤ ਵਿਚ ਦੇਰ ਰਾਤ ਅਚਾਨਕ ਅੱਗ ਲੱਗ ਗਈ ਅਤੇ ਕੁਝ ਸਮੇਂ ਬਾਅਦ ਹੀ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ।

 

Barnala Fire: ਖੰਡਰ ਇਮਾਰਤ 'ਚ ਦੇਰ ਰਾਤ ਅਚਾਨਕ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਬੜੀ ਮੁਸਤੈਦੀ ਨਾਲ ਪਾਇਆ ਕਾਬੂ

Barnala Fire/ਦਵਿੰਦਰ ਸ਼ਰਮਾ: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਕਰਕੇ ਹੁਣ ਅੱਗ ਲੱਗਣ ਦੀ ਘਟਨਾਵਾਂ ਵੀ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਬਰਨਾਲਾ ਤੋਂ ਸਾਹਮਣੇ ਆਇਆ ਹੈ। ਬਰਨਾਲਾ ਸ਼ਹਿਰ ਦੇ ਮੱਧ ਵਿਚ ਰਿਹਾਇਸ਼ੀ ਖੇਤਰ ਵਿਚ ਸਥਿਤ ਪਸ਼ੂ ਹਸਪਤਾਲ ਦੀ ਖੰਡਰ ਇਮਾਰਤ ਵਿਚ ਦੇਰ ਰਾਤ ਅਚਾਨਕ ਅੱਗ ਲੱਗ ਗਈ, ਜਿਸ ਨੂੰ ਇਲਾਕਾ ਨਿਵਾਸੀਆਂ ਅਤੇ ਫਾਇਰ ਬ੍ਰਿਗੇਡ ਨੇ ਬੜੀ ਮੁਸਤੈਦੀ ਨਾਲ ਕਾਬੂ ਕਰ ਲਿਆ। ਅੱਗ ਲੱਗਣ ਦੇ ਕਾਰਨਾਂ ਬਾਰੇ ਗੱਲ ਕਰਦਿਆਂ ਇਲਾਕਾ ਨਿਵਾਸੀਆਂ ਨੇ ਮੌਕੇ ’ਤੇ ਹੀ ਆਪਣਾ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਖੰਡਰ ਵਾਲੀ ਇਮਾਰਤ ਵਿੱਚ ਲੋਕ ਦੂਰੋਂ-ਦੂਰੋਂ ਕੂੜੇ ਦੇ ਢੇਰ ਸੁੱਟ ਦਿੰਦੇ ਹਨ ਅਤੇ ਇਹ ਨਸ਼ਿਆਂ ਦਾ ਅਖਾੜਾ ਵੀ ਬਣ ਚੁੱਕਾ ਹੈ।

ਖੰਡਰ ਰਾਤ ਦੇ ਹਨੇਰੇ 'ਚ ਨਸ਼ੇੜੀਆਂ ਨੇ ਅੰਦਰ ਵੜ ਕੇ ਕਈ ਇਤਰਾਜ਼ਯੋਗ ਕੂੜਾ ਕਰਕਟ ਸੁੱਟ ਦਿੱਤਾ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਇਸ ਗੰਦਗੀ ਦੇ ਢੇਰ ਦੇ ਬਿਲਕੁਲ ਨਾਲ ਹੀ ਪੰਜਾਬ ਸਰਕਾਰ ਵੱਲੋਂ ਇੱਕ ਮੁਹੱਲਾ ਕਲੀਨਿਕ ਬਣਾਇਆ ਗਿਆ ਹੈ ਜਿਸ ਦੀ ਦੇਖ ਰੇਖ ਨਗਰ ਕੌਂਸਲ ਦੀ ਦੇਖ-ਰੇਖ ਵਿੱਚ ਕੀਤੀ ਗਈ ਸੀ, ਨਾ ਤਾਂ ਸਰਕਾਰ ਨੇ ਕੋਈ ਧਿਆਨ ਦਿੱਤਾ ਅਤੇ ਨਾ ਹੀ ਬਰਨਾਲਾ ਪ੍ਰਸ਼ਾਸਨ ਧਿਆਨ ਦੇ ਰਿਹਾ ਹੈ। 

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 

ਇਲਾਕਾ ਨਿਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਅਤੇ ਗੰਦਗੀ ਦੇ ਇਸ ਢੇਰ ਨੂੰ ਇੱਥੋਂ ਨਾ ਹਟਾਇਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਗੇ।

ਇਹ ਵੀ ਪੜ੍ਹੋ: Vegetables Prices: ਅੱਤ ਦੀ ਗਰਮੀ ਕਰਕੇ ਸਬਜ਼ੀਆਂ ਦੇ ਭਾਅ ਚੜ੍ਹੇ ਅਸਮਾਨੀ! ਜਾਣੋ ਕੀ ਹਨ ਨਵੇੇਂ ਰੇਟ
 

Trending news