Barnala Murder Case Update: ਮੁਲਜ਼ਮਾਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
Trending Photos
Barnala Murder Case Update: ਬਰਨਾਲਾ ਸ਼ਹਿਰ ਵਿੱਚ ਐਤਵਾਰ ਦੇਰ ਰਾਤ ਇੱਕ ਪੁਲਿਸ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਦੇ ਮੁਤਾਬਿਕ ਸ਼ਹਿਰ ਦੇ 25 ਏਕੜ ਰਕਬੇ ਵਿੱਚ ਸਥਿਤ ਇੱਕ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਅਤੇ ਰੈਸਟੋਰੈਂਟ ਦੇ ਵਰਕਰਾਂ ਵਿੱਚ ਝਗੜਾ ਹੋ ਗਿਆ ਸੀ ਜਿਸ ਤੋਂ ਬਾਅਦ ਥਾਣਾ ਸਿਟੀ ਵਨ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਰੈਸਟੋਰੈਂਟ 'ਚ ਲੜਾਈ ਕਰਨ ਵਾਲੇ ਕਬੱਡੀ ਖਿਡਾਰੀਆਂ ਦੀ ਕਾਰ 'ਚ ਬੈਠਣ ਮੌਕੇ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਵੀ ਹੋਈ।
ਮੁਲਜ਼ਮਾਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: Moga Firing News: ਅਣਪਛਾਤਿਆਂ ਨੇ ਤੜਕਸਾਰ ਪਿੰਡ ਦੇ ਇੱਕ ਵਿਅਕਤੀ 'ਤੇ ਚਲਾਈਆਂ ਗੋਲੀਆਂ
ਘਟਨਾ ਦੇ ਚਸ਼ਮਦੀਦਾਂ ਅਨੁਸਾਰ ਮੁਲਜ਼ਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਨ। ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਰੈਸਟੋਰੈਂਟ ਦੀ ਭੰਨਤੋੜ ਵੀ ਕੀਤੀ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਇਸ ਮਾਮਲੇ ਦੀ ਜਾਂਚ 'ਚ ਜੁਟੀ ਹੈ। ਫਿਲਹਾਲ ਪੁਲਿਸ ਨੇ ਮੀਡੀਆ ਨੂੰ ਕੋਈ ਬਿਆਨ ਨਹੀਂ ਦਿੱਤਾ ਹੈ। ਮ੍ਰਿਤਕ ਦਰਸ਼ਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਥਾਣਾ ਸਿਟੀ ਇੱਕ ਵਿੱਚ ਕਾਂਸਟੇਬਲ ਵਜੋਂ ਡਿਊਟੀ ਕਰ ਰਿਹਾ ਸੀ। ਇਸ ਘਟਨਾ ਕਾਰਨ ਸ਼ਹਿਰ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ।
ਘਟਨਾ ਦੇ ਚਸ਼ਮਦੀਦ ਗਵਾਹ ਸਰਬਜੀਤ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਕੁਝ ਕਬੱਡੀ ਖਿਡਾਰੀ 25 ਏਕੜ ਵਿਚ ਬਣੇ ਰੈਸਟੋਰੈਂਟ ਵਿਚ ਬੈਠ ਕੇ ਸ਼ਰਾਬ ਪੀ ਰਹੇ ਸਨ। ਕਿਸੇ ਗੱਲ ਨੂੰ ਲੈ ਕੇ ਰੈਸਟੋਰੈਂਟ ਮਾਲਕ ਅਤੇ ਕਬੱਡੀ ਖਿਡਾਰੀਆਂ ਵਿਚਾਲੇ ਝਗੜਾ ਹੋ ਗਿਆ, ਇਸ ਤੋਂ ਬਾਅਦ ਰੈਸਟੋਰੈਂਟ ਮਾਲਕਾਂ ਨੇ ਮੌਕੇ 'ਤੇ ਪੁਲਿਸ ਨੂੰ ਬੁਲਾਇਆ। ਮੌਕੇ ’ਤੇ ਪੁੱਜੇ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਮਗਰੋਂ ਮੁਲਜ਼ਮਾਂ ਨੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।
ਉਸ ਨੂੰ ਉਸ ਦਾ ਸਾਥੀ ਮੁਲਾਜਣ ਸਿਵਲ ਹਸਪਤਾਲ ਬਰਨਾਲਾ ਲੈ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਸੜਕ ’ਤੇ ਸੁੱਟੇ ਜਾਣ ਕਾਰਨ ਉਸ ਦਾ ਸਿਰ ਸੜਕ ’ਤੇ ਵੱਜ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਮੌਕੇ ’ਤੇ ਤਾਇਨਾਤ ਸਾਰੇ ਪੁਲਿਸ ਮੁਲਾਜ਼ਮ ਉੱਥੋਂ ਚਲੇ ਗਏ। ਇਸ ਤੋਂ ਬਾਅਦ ਮੁਲਜ਼ਮ ਕਬੱਡੀ ਖਿਡਾਰੀ ਰੈਸਟੋਰੈਂਟ ਵਿੱਚ ਭੰਨਤੋੜ ਕਰਕੇ ਫ਼ਰਾਰ ਹੋ ਗਏ।
(ਦਵਿੰਦਰ ਸ਼ਰਮਾ ਦੀ ਰਿਪੋਰਟ)