Panchayat Election 2024 in Barnala: ਬਰਨਾਲਾ ਜ਼ਿਲ੍ਹੇ ਦੇ ਤਿੰਨ ਬਲਾਕਾਂ ਸ਼ਹਿਣਾ, ਮਹਿਲ ਕਲਾਂ ਅਤੇ ਬਰਨਾਲਾ ਦੇ 175 ਸਰਪੰਚਾਂ ਅਤੇ 1299 ਪੰਚਾਂ ਲਈ ਵੋਟਾਂ ਪੈਣੀਆਂ ਹਨ। ਜ਼ਿਲ੍ਹੇ ਭਰ ਵਿੱਚ 105 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਰੱਖਿਆ ਗਿਆ ਹੈ, ਜਿੱਥੇ ਵੀਡੀਓਗ੍ਰਾਫੀ ਦੇ ਪੂਰੇ ਪ੍ਰਬੰਧ ਹੋਣਗੇ।
Trending Photos
Barnala Panchayat Election 2024: ਬਰਨਾਲਾ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਜੇਕਰ ਪੂਰੇ ਬਰਨਾਲਾ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਜ਼ਿਲ੍ਹੇ ਦੇ ਤਿੰਨ ਬਲਾਕਾਂ ਸ਼ਹਿਣਾ, ਮਹਿਲ ਕਲਾਂ ਅਤੇ ਬਰਨਾਲਾ ਦੇ 175 ਸਰਪੰਚਾਂ ਅਤੇ 1299 ਪੰਚਾਂ ਲਈ ਸਵੇਰੇ 7 ਵਜੇ ਤੋਂ ਹੀ ਲੋਕ ਲਾਈਨਾਂ ਵਿੱਚ ਖੜ੍ਹੇ ਦਿਖਾਈ ਦਿੱਤੇ। ਜ਼ਿਲ੍ਹੇ ਵਿੱਚ ਕੁੱਲ 307930 ਵੋਟਰ ਹਨ ਜਿਨ੍ਹਾਂ ਵਿੱਚੋਂ 163699 ਪੁਰਸ਼, 144226 ਔਰਤਾਂ ਅਤੇ ਪੰਜ ਤੀਜੇ ਲਿੰਗ ਦੇ ਵੋਟਰ ਹਨ।
105 ਪੋਲਿੰਗ ਸਟੇਸ਼ਨਾਂ
ਜ਼ਿਲ੍ਹੇ ਵਿੱਚ 105 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਰੱਖਿਆ ਗਿਆ ਹੈ। ਜਿਸ ਲਈ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ (Barnala Panchayat Election 2024) ਵੀਡੀਓਗ੍ਰਾਫੀ ਲਈ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਡੀਸੀ ਬਰਨਾਲਾ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।
10 ਸੈਕਟਰ ਅਫਸਰ ਅਲਾਟ
ਕੁੱਲ 10 ਸੈਕਟਰ ਅਫਸਰ ਅਲਾਟ ਕੀਤੇ ਗਏ ਹਨ ਜੋ 10 ਪੋਲਿੰਗ ਸਟੇਸ਼ਨਾਂ ਦੀ ਦੇਖ-ਰੇਖ ਕਰਨਗੇ। ਜ਼ਿਲ੍ਹੇ ਭਰ ਵਿੱਚ 105 ਸੰਵੇਦਨਸ਼ੀਲ ਅਤੇ ਵੱਧ ਪ੍ਰਤੀਸ਼ਤ ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਲਈ ਵਿਸ਼ੇਸ਼ ਪੁਲੀਸ ਟੀਮਾਂ ਦਾ ਗਠਨ ਕੀਤਾ ਗਿਆ ਹੈ।
15 ਅਕਤੂਬਰ ਨੂੰ ਸ਼ਰਾਬ ਦੀਆਂ ਦੁਕਾਨਾਂ ਬੰਦ
ਸੂਬੇ ਵਿੱਚ ਪੰਚਾਇਤੀ ਚੋਣਾਂ (Barnala Panchayat Election 2024) ਦੇ ਮੱਦੇਨਜ਼ਰ 15 ਅਕਤੂਬਰ ਨੂੰ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਚਾਇਤੀ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਉਪਰੋਕਤ ਹੁਕਮ ਜਾਰੀ ਕੀਤੇ ਹਨ। ਡੀਸੀ ਪੂਨਮਦੀਪ ਕੌਰ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਦਿਹਾਤੀ ਖੇਤਰ ਅਧੀਨ ਆਉਂਦੇ ਪਿੰਡਾਂ ਵਿੱਚ ਜਿੱਥੇ ਵੀ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ, ਉੱਥੇ 15 ਅਕਤੂਬਰ ਨੂੰ ਚੋਣਾਂ ਵਾਲੇ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।