CM Bhagwant Mann: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ 'ਤੇ ਬੇਬੁਨਿਆਦ ਦੋਸ਼ ਲਗਾਏ ਜਾ ਰਹੇ-ਸੀਐਮ ਭਗਵੰਤ ਮਾਨ
Advertisement
Article Detail0/zeephh/zeephh2476800

CM Bhagwant Mann: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ 'ਤੇ ਬੇਬੁਨਿਆਦ ਦੋਸ਼ ਲਗਾਏ ਜਾ ਰਹੇ-ਸੀਐਮ ਭਗਵੰਤ ਮਾਨ

CM Bhagwant Mann: ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਮਾਮਲਾ ਤੂਲ ਫੜ੍ਹਦਾ ਜਾ ਰਿਹਾ ਹੈ। 

CM Bhagwant Mann: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ 'ਤੇ ਬੇਬੁਨਿਆਦ ਦੋਸ਼ ਲਗਾਏ ਜਾ ਰਹੇ-ਸੀਐਮ ਭਗਵੰਤ ਮਾਨ

CM Bhagwant Mann: ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਮਾਮਲਾ ਤੂਲ ਫੜ੍ਹਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਕ ਪਰਿਵਾਰ ਦੀ ਵਫਾਦਾਰੀ ਨਿਭਾਉਣ ਲਈ ਬਹੁਤ ਸਾਰੇ ਦਿਲਾਂ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਉਪਰ ਬੇਬੁਨਿਆਦ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬਹੁਤ ਹੀ ਨਿੰਦਣਯੋਗ ਘਟਨਾ ਹੈ ਕਿ ਉਨ੍ਹਾਂ ਧਰ ਉਤੇ ਜਾ ਕੇ ਉਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਦਿਨੀਂ ਜਿਹੜਾ ਘਟਨਾਕ੍ਰਮ ਵਾਪਰਿਆ ਹੈ, ਉਸ ਨਾਲ ਸਾਰੀ ਦੁਨੀਆ ਵਿਚ ਵੱਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਰੁਤਬਾ ਹੈ, ਤਖ਼ਤਾਂ ਦੇ ਜਥੇਦਾਰ ਸਾਹਿਬਾਨ ਸਤਿਕਾਰਯੋਗ ਹਨ ਪਰ ਬੀਤੇ ਦਿਨੀਂ ਸਿਆਸੀ ਪਾਰਟੀਆਂ ਨਾਲ ਜੁੜੇ ਵਿਅਕਤੀਆਂ ਨੇ ਜਥੇਦਾਰ ਸਾਹਿਬਾਨ 'ਤੇ ਨਿਰਆਧਾਰ ਦੋਸ਼ ਲਗਾ ਕੇ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। 

ਜਥੇਦਾਰ ਸਾਹਿਬਾਨ 'ਤੇ ਦੋਸ਼ ਲਗਾਏ ਜਾ ਰਹੇ ਹਨ, ਧਮਕੀਆਂ ਦਿੱਤੀਆਂ ਜਾ ਰਹੀਆਂ, ਕੁਝ ਖਾਸ ਫ਼ੈਸਲੇ ਕਰਵਾਉਣ ਲਈ ਉਨ੍ਹਾਂ 'ਤੇ ਦਬਾਅ ਪਾਇਆ ਜਾ ਰਿਹਾ ਹੈ ਜੋ ਬੇਹੱਦ ਖੰਡਣਯੋਗ ਹੈ। ਜਥੇਦਾਰ ਸਾਹਿਬ ਕੋਲ ਜਾ ਕੇ ਚੋਰੀ ਛੁਪੇ ਉਨ੍ਹਾਂ ਦੀ ਰਿਕਾਰਡਿੰਗ ਕੀਤੀ ਗਈ। ਇਸ ਸਭ ਪਿੱਛੋਂ ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਜਾਰੀ ਕੀਤੀ ਜਿਸ ਵਿਚ ਉਹ ਭਾਵੁਕ ਵੀ ਹੋਏ। ਜਿਸ ਵਿਚ ਉਨ੍ਹਾਂ ਕਿਹਾ ਕਿ ਮੇਰੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ। ਮੇਰੀਆਂ ਧੀਆਂ ਬਾਰੇ ਗਲਤ ਬੋਲਿਆ ਜਾ ਰਿਹਾ ਹੈ, ਜਾਤੀਸੂਚਕ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਿਆਸੀ ਪਾਰਟੀ ਦਾ ਸੋਸ਼ਲ ਮੀਡੀਆ ਵਿੰਗ ਉਸ ਦੀ ਪੁਸ਼ਤਪਨਾਹੀ ਕਰ ਰਿਹਾ ਹੈ, ਇਹ ਮੰਦਭਾਗੀ ਗੱਲ ਹੈ। 

ਸੀਐਮ ਮਾਨ ਨੇ ਕਿਹਾ ਕਿ ਸਾਡੇ ਕੋਲ ਜੇ ਕਿਸੇ ਕਿਸਮ ਦੀ ਰਿਕਾਰਡਿੰਗ ਜਾਂ ਸ਼ਿਕਾਇਤ ਆਉਂਦੀ ਹੈ ਤਾਂ ਅਸੀਂ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਕਰਾਂਗੇ। ਭਾਵੇਂ ਉਹ ਵਿਅਕਤੀ ਕਿੰਨਾ ਵੀ ਰਸੂਖਦਾਰ ਜਾਂ ਕਿਸੇ ਸੰਸਥਾ ਦਾ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਭਾਵੇਂ ਉਹ ਸਾਈਬਰ ਕ੍ਰਾਈਮ ਵੱਲੋਂ ਹੋਵੇ ਜਾਂ ਕਿਸੇ ਵਿਅਕਤੀ ਵਲੋਂ ਧਮਕੀ ਦਿੱਤੀ ਗਈ ਹੋਵੇ ਜੇ ਸਾਡੇ ਕੋਲ ਕੋਈ ਰਿਕਾਰਡਿੰਗ ਜਾਂ ਸ਼ਿਕਾਇਤ ਆਈ ਤਾਂ ਸਖ਼ਤ ਕਾਰਵਾਈ ਹੋਵੇਗੀ। 

 

Trending news