ਪੰਜਾਬ ਦੇ ਵਿਚ ਹੁਣ ਇੰਝ ਉਗਾਏ ਜਾਣਗੇ ਬਾਸਮਤੀ ਦੇ ਚੌਲ! ਪੰਜਾਬ ਸਰਕਾਰ ਨੇ ਜਾਰੀ ਕੀਤੇ ਨਿਰਦੇਸ਼
Advertisement

ਪੰਜਾਬ ਦੇ ਵਿਚ ਹੁਣ ਇੰਝ ਉਗਾਏ ਜਾਣਗੇ ਬਾਸਮਤੀ ਦੇ ਚੌਲ! ਪੰਜਾਬ ਸਰਕਾਰ ਨੇ ਜਾਰੀ ਕੀਤੇ ਨਿਰਦੇਸ਼

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਕੀਟਨਾਸ਼ਕਾਂ ਦੀ ਵਿਕਰੀ 'ਤੇ ਨਜ਼ਰ ਰੱਖਣ ਲਈ ਕਿਹਾ ਸੀ। ਇਸ ਦੇ ਨਾਲ ਹੀ ਅਜਿਹੇ ਮਾਮਲਿਆਂ ਵਿੱਚ ਲੋੜੀਂਦੀ ਕਾਰਵਾਈ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। 

ਪੰਜਾਬ ਦੇ ਵਿਚ ਹੁਣ ਇੰਝ ਉਗਾਏ ਜਾਣਗੇ ਬਾਸਮਤੀ ਦੇ ਚੌਲ! ਪੰਜਾਬ ਸਰਕਾਰ ਨੇ ਜਾਰੀ ਕੀਤੇ ਨਿਰਦੇਸ਼

ਚੰਡੀਗੜ: ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪੈਦਾ ਕਰਨ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਸਟੋਰੇਜ, ਵੰਡ ਅਤੇ ਵਰਤੋਂ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਕੀਟਨਾਸ਼ਕਾਂ ਦੀ ਵਿਕਰੀ 'ਤੇ ਨਜ਼ਰ ਰੱਖਣ ਲਈ ਕਿਹਾ ਸੀ। ਇਸ ਦੇ ਨਾਲ ਹੀ ਅਜਿਹੇ ਮਾਮਲਿਆਂ ਵਿੱਚ ਲੋੜੀਂਦੀ ਕਾਰਵਾਈ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਬਾਸਮਤੀ ਚੌਲਾਂ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਲਈ ਕਿਸਾਨਾਂ ਦੇ ਹੱਕ ਵਿਚ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

 

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚੌਲ ਉਤਪਾਦਕਾਂ ਦੇ ਹਿੱਤ ਵਿਚ ਨਹੀਂ ਹੈ। ਐਸੀਫੇਟ, ਬਿਊਪਰੋਫੇਜ਼ਿਨ, ਕਲੋਰਪਾਈਰੀਫੋਸ, ਮੇਥਾਮੀਡੋਫੋਸ, ਪ੍ਰੋਪੀਕੋਨਾਜ਼ੋਲ, ਥਿਆਮੇਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੀਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲੋਆਜ਼ੋਲ ਵਰਗੇ ਕੀਟਨਾਸ਼ਕ ਚੌਲਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੇ ਸਨ। ਇਹ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ ਵਿਚ ਵੀ ਰੁਕਾਵਟ ਬਣ ਰਹੇ ਸਨ। ਧਾਲੀਵਾਲ ਨੇ ਅੱਗੇ ਦੱਸਿਆ ਕਿ 10 ਕੀਟਨਾਸ਼ਕਾਂ 'ਤੇ 60 ਦਿਨਾਂ ਦੀ ਸਮਾਂ ਸੀਮਾ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਉੱਚ ਗੁਣਵੱਤਾ ਵਾਲੇ ਬਾਸਮਤੀ ਚੌਲ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਪੈਦਾ ਕੀਤੇ ਜਾ ਸਕਣ।

 

ਦੱਸਣਯੋਗ ਹੈ ਕਿ ਐਸੋਸੀਏਸ਼ਨ ਨੇ ਪੰਜਾਬ ਦੀ ਵਿਰਾਸਤੀ ਬਾਸਮਤੀ ਪੈਦਾਵਾਰ ਨੂੰ ਬਚਾਉਣ ਲਈ ਇਨ੍ਹਾਂ ਖੇਤੀ ਰਸਾਇਣਾਂ 'ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਸੀ ਤਾਂ ਜੋ ਬਾਸਮਤੀ ਚੌਲਾਂ ਦੀ ਹੋਰ ਦੇਸ਼ਾਂ ਨੂੰ ਬਰਾਮਦ ਕੀਤੀ ਜਾ ਸਕੇ। ਹਾਲਾਂਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫ਼ਾਰਸ਼ ਕੀਤੀ ਹੈ ਜੋ ਕਿ ਬਾਜ਼ਾਰ ਵਿੱਚ ਉਪਲਬਧ ਹਨ।

 

 

WATCH LIVE TV 

Trending news