Batala News: ਝੋਟੇ ਦੇ ਹਮਲੇ ਕਾਰਨ ਇੱਕ ਕਿਸਾਨ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
Advertisement
Article Detail0/zeephh/zeephh1832054

Batala News: ਝੋਟੇ ਦੇ ਹਮਲੇ ਕਾਰਨ ਇੱਕ ਕਿਸਾਨ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

Batala News: ਬਟਾਲਾ ਵਿੱਚ ਖੇਤਾਂ ਵਿੱਚ ਪੱਠੇ ਲੈਣ ਗਏ ਇੱਕ ਕਿਸਾਨ ਉਪਰ ਝੋਟੇ ਦੇ ਹਮਲੇ ਕਾਰਨ ਉਸ ਦੀ ਜਾਨ ਚਲੀ ਗਈ ਜਦਕਿ ਬਚਾਉਣ ਆਏ ਕਿਸਾਨ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ।

Batala News: ਝੋਟੇ ਦੇ ਹਮਲੇ ਕਾਰਨ ਇੱਕ ਕਿਸਾਨ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

Batala News: ਬਟਾਲਾ ਦੇ ਇੱਕ ਪਿੰਡ ਵਿੱਚ ਝੋਟੇ ਦੇ ਹਮਲੇ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ ਜਦਕਿ ਇੱਕ ਕਿਸਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਕਿਸਾਨ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਬਟਾਲਾ ਦੇ ਪਿੰਡ ਕੋਠੇ ਵਿੱਚ ਪਾਲਤੂ ਝੋਟੇ ਵੱਲੋਂ ਕੀਤੇ ਗਏ ਹਮਲੇ ਨਾਲ ਘਰ ਦੇ ਮਾਲਕ ਕਿਸਾਨ ਸਵਿੰਦਰ ਸਿੰਘ ਉਮਰ 60 ਸਾਲ ਦੀ ਮੌਤ ਹੋ ਗਈ ਜਦਕਿ ਇੱਕ ਕਿਸਾਨ ਸੁਰਿੰਦਰ ਸਿੰਘ ਉਮਰ 45 ਸਾਲ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ।

ਜ਼ਖ਼ਮੀ ਕਿਸਾਨ ਬਟਾਲਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹੈ। ਪਿੰਡ ਕੋਠੇ ਦੇ ਰਹਿਣ ਵਾਲੇ ਮ੍ਰਿਤਕ ਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਆਪਣੇ ਪਾਲਤੂ ਝੋਟੇ ਨੂੰ ਗੱਡੇ ਵਿੱਚ ਬੰਨ੍ਹ ਕੇ ਖੇਤਾਂ ਵਿੱਚ ਪੱਠੇ ਲੈਣ ਗਿਆ ਸੀ ਉਥੇ ਹੀ ਝੋਟਾ ਭੂਸਰ ਗਿਆ ਅਤੇ ਉਸਨੇ ਸਵਿੰਦਰ ਸਿੰਘ ਉਤੇ ਬੁਰੀ ਤਰ੍ਹਾਂ ਨਾਲ ਹਮਲਾ ਕਰ ਦਿੱਤਾ ਉਥੇ ਹੀ ਨਜ਼ਦੀਕ ਬੈਠੇ ਸੁਰਿੰਦਰ ਸਿੰਘ ਨੇ ਬਚਾਉਣ ਲਈ ਮਦਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਝੋਟੇ ਨੇ ਉਸ ਉਪਰ ਵੀ ਹਮਲਾ ਕਰ ਦਿੱਤਾ।

ਪਾਲਤੂ ਝੋਟੇ ਵੱਲੋਂ ਕੀਤੇ ਇਸ ਹਮਲੇ ਵਿੱਚ ਸਵਿੰਦਰ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ ਤੇ ਸੁਰਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮ੍ਰਿਤਕ ਸਵਿੰਦਰ ਸਿੰਘ ਦੇ ਪਰਿਵਾਰ ਦੀ ਮਾਲੀ ਮਦਦ ਕੀਤੀ ਜਾਵੇ ਉਥੇ ਹੀ ਜ਼ਖਮੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਵਿੰਦਰ ਸਿੰਘ ਪਹਿਲਾਂ ਵੀ ਇਸੇ ਝੋਟੇ ਨੂੰ ਗੱਡੇ ਵਿੱਚ ਜੋ ਕੇ ਪੱਠੇ ਲੈਣ ਜਾਂਦਾ ਸੀ ਪਰ ਅੱਜ ਪਤਾ ਨਹੀਂ ਕਿਉਂ ਅਚਾਨਕ ਝੋਟੇ ਨੇ ਸਵਿੰਦਰ ਸਿੰਘ ਉਪਰ ਹਮਲਾ ਕਰ ਦਿੱਤਾ ਅਤੇ ਜਦੋਂ ਉਹ ਬਚਾਉਣ ਲਈ ਅੱਗੇ ਹੋਏ ਤਾਂ ਝੋਟੇ ਨੇ ਉਸ ਉਪਰ ਵੀ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : Ludhiana News: ਲੁਧਿਆਣਾ ਫਰਨੀਚਰ ਦੀ ਦੁਕਾਨ 'ਚ ਖੁੱਲ੍ਹਿਆ ਠੇਕਾ, ਸ਼ਹਿਰ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਕਿਸਾਨ ਦੀ ਮੌਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਨੂੰ ਅਜੇ ਵੀ ਇਸ ਗੱਲ ਉਤੇ ਯਕੀਨ ਨਹੀਂ ਹੋ ਰਿਹਾ ਹੈ।

ਇਹ ਵੀ ਪੜ੍ਹੋ : Ferozepur Flood News: ਹੜ੍ਹ ਦਾ ਕਹਿਰ! ਬਜ਼ੁਰਗ ਤੇ ਗਰਭਵਤੀ ਔਰਤਾਂ ਨੇ ਆਪਣੀ ਜਾਨ ਨੂੰ ਖ਼ਤਰੇ 'ਚ ਪਾ ਕੇ ਪੁਲ ਕੀਤਾ ਪਾਰ

ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ

Trending news