Punjab News: ਪੰਜਾਬ ਵਿੱਚ ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਨਸ਼ੇ ਦਾ ਮੁੱਦਾ ਅਹਿਮ ਨਜ਼ਰ ਆ ਰਿਹਾ ਹੈ। ਲੋਕਾਂ ਨੇ ਆਪਣੇ ਪੱਧਰ ਉਤੇ ਵੀ ਨਸ਼ਿਆਂ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।
Trending Photos
Punjab News: ਪੰਜਾਬ ਵਿੱਚ ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਨਸ਼ੇ ਦਾ ਮੁੱਦਾ ਅਹਿਮ ਨਜ਼ਰ ਆ ਰਿਹਾ ਹੈ। ਜਿਥੇ ਇੱਕ ਪਾਸੇ ਪੰਜਾਬ ਸਰਕਾਰ, ਪੁਲਿਸ ਪ੍ਰਸ਼ਾਸਨ ਨਸ਼ਿਆਂ ਨੂੰ ਲੈ ਕੇ ਸਖ਼ਤ ਨਜ਼ਰ ਆ ਰਹੀ ਹੈ ਅਤੇ ਉਨ੍ਹਾਂ ਵੱਲੋਂ ਵੱਟਸਐਪ ਨੰਬਰ ਜਾਰੀ ਕੀਤੇ ਗਏ ਹਨ ਤੇ ਨਾਲ ਹੀ ਵੱਖ-ਵੱਖ ਥਾਵਾਂ ਉਤੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਨਸ਼ੇ ਖਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਲੋਕ ਵੀ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਲਈ ਅੱਗੇ ਆ ਰਹੇ ਹਨ।
ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਬਟਾਲਾ ਪੁਲਿਸ ਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਹਰਦੋਝੰਡੇ ਤੋਂ ਜਿਥੋਂ ਦੇ ਕੁਝ ਲੋਕ ਸਰਪੰਚ ਰਜਿੰਦਰ ਸਿੰਘ ਸੋਢੀ ਤੇ ਸੁਰਜੀਤ ਸਿੰਘ ਪ੍ਰਧਾਨ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਥਾਣਾ ਸਦਰ ਬਟਾਲਾ ਪੁੱਜੇ ਜਿਥੇ ਉਨ੍ਹਾਂ ਨੇ ਐਸਐਚਓ ਸੁਰਿੰਦਰ ਪਾਲ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਪਿੰਡ ਵਿੱਚ ਹੋ ਰਹੇ ਨਸ਼ੇ ਦੇ ਕਾਰੋਬਾਰ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ।
ਗੱਲਬਾਤ ਦੌਰਾਨ ਆਗੂਆਂ ਨੇ ਦੱਸਿਆ ਕਿ ਅੱਜ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਉਨ੍ਹਾਂ ਦਾ ਸਾਥ ਦੇਣ ਆਏ ਹਨ। ਉਨ੍ਹਾਂ ਕਿਹਾ ਉਨ੍ਹਾਂ ਵੱਲੋਂ ਪਿੰਡ ਵਿੱਚ ਇੱਕ ਨਸ਼ਾ ਰੋਕੂ ਕਮੇਟੀ ਬਣਾਈ ਗਈ ਹੈ ਤੇ ਪਿੰਡ ਦੇ ਲੋਕ ਆਪਣੇ ਤੌਰ ਉਤੇ ਪਹਿਰਾ ਲਗਾ ਕੇ ਬਾਹਰੋਂ ਆਉਂਣ ਵਾਲੇ ਨਸ਼ਾ ਖ਼ਰੀਦਣ ਤੇ ਵੇਚਣ ਵਾਲਿਆਂ ਉਤੇ ਰੋਕ ਲਗਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੇ ਨਾਮ ਦੱਸੇ ਗਏ ਹਨ ਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : India Canada Relations: ਕੈਨੇਡੀਅਨ ਰੱਖਿਆ ਮੰਤਰੀ ਦਾ ਵੱਡਾ ਬਿਆਨ- ਭਾਰਤ ਨਾਲ ਸਬੰਧ ਸਾਡੇ ਲਈ 'ਮਹੱਤਵਪੂਰਨ'
ਇਸ ਸਬੰਧੀ ਥਾਣਾ ਸਦਰ ਦੇ ਐੱਸਐੱਚਓ ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਪਿੰਡ ਹਰਦੋਝੰਡੇ ਦੇ ਮੋਹਤਬਰ ਤੇ ਕੁਝ ਲੋਕ ਉਨ੍ਹਾਂ ਕੋਲ ਆਏ ਹਨ ਅਤੇ ਉਨ੍ਹਾਂ ਵੱਲੋਂ ਪਿੰਡ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕੁਝ ਵਿਅਕਤੀਆਂ ਦੇ ਨਾਮ ਦੱਸੇ ਗਏ ਹਨ ਅਤੇ ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Kulhad Pizza Couple Video: ਕੁਲੜ ਪੀਜ਼ਾ ਜੋੜੇ ਦੇ ਹੱਕ 'ਚ ਆਏ WWE ਪਲੇਅਰ ਵਿੱਕੀ ਥਾਮਸ, ਵੀਡੀਓ ਨੂੰ ਸ਼ੇਅਰ ਨਾ ਕਰਨ ਦੀ ਕੀਤੀ ਅਪੀਲ
ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ