Bathinda Fire News: 09 ਜਨਵਰੀ ਦੀ ਰਾਤ ਨੂੰ ਮੁੱਦਈ ਨੇ ਬਿਆਨ ਕੀਤਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਜਸਪ੍ਰੀਤ ਸਿੰਘ ਦੇ ਅਤੇ ਹੋਰ ਨਾਲ ਦੇ ਕਰੀਬ 7 ਤੋਂ 8 ਘਰਾਂ ਨੂੰ ਅੱਗ ਲਗਾ ਦਿੱਤੀ ਸੀ ਅਤੇ ਉਨ੍ਹਾਂ ਦੀ ਕੁੱਟਮਾਰ ਵੀ ਕੀਤੀ ਸੀ।
Trending Photos
Bathinda Fire News(ਕੁਲਬੀਰ ਬੀਰਾ): ਪਿਛਲੇ ਦਿਨੀਂ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਅੱਠ ਘਰਾਂ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਪੰਜ ਹੋਰ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਹੁਣ ਤੱਕ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੁੱਲ 10 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਿੰਨਾਂ ਵਿੱਚੋਂ ਮੁੱਖ ਸਾਜ਼ਿਸ਼ ਕਰਤਾ ਰਵਿੰਦਰ ਸਿੰਘ ਵੀ ਸ਼ਾਮਿਲ ਹੈ।
ਜਾਣਕਾਰੀ ਦਿੰਦੇ ਹੋਏ ਐਸਪੀ ਅਮਰਜੀਤ ਸਿੰਘ ਨੇ ਦੱਸਿਆ ਕਿ 09 ਜਨਵਰੀ ਦੀ ਰਾਤ ਨੂੰ ਮੁੱਦਈ ਨੇ ਬਿਆਨ ਕੀਤਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਜਸਪ੍ਰੀਤ ਸਿੰਘ ਦੇ ਅਤੇ ਹੋਰ ਨਾਲ ਦੇ ਕਰੀਬ 7 ਤੋਂ 8 ਘਰਾਂ ਨੂੰ ਅੱਗ ਲਗਾ ਦਿੱਤੀ ਸੀ ਅਤੇ ਉਨ੍ਹਾਂ ਦੀ ਕੁੱਟਮਾਰ ਵੀ ਕੀਤੀ ਸੀ। ਜਿਸ ਉੱਤੇ ਉਕਤ ਮੁਕੱਦਮਾ ਦੀ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਅਤੇ ਕੁੱਲ 32 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜਿਨ੍ਹਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।
ਪੁਲਿਸ ਵੱਲੋਂ ਪਿੰਡ ਦਾਨ ਸਿੰਘ ਵਾਲਾ ਵਿਖੇ ਘਰਾਂ ਨੂੰ ਅੱਗ ਲਗਾਉਣ ਵਾਲੇ 05 ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਹੁਣ ਤੱਕ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਦੋਸ਼ੀਆਨ ਰੇਸ਼ਮ ਸਿੰਘ , ਰਣਜੀਤ ਸਿੰਘ ਵਾਸੀਆਨ ਦਾਨ ਸਿੰਘ ਵਾਲਾ ਅਤੇ ਖੁਸਪ੍ਰੀਤ ਸਿੰਘ ਵਾਸੀ ਮਹਿਮਾ ਸਰਜਾ , ਗੁਰਪ੍ਰੀਤ ਸਿੰਘ ਵਾਸੀ ਕੋਠੇ ਨਾਥੇਆਣਾ ਮਹਿਮਾ ਸਰਜਾ ਅਤੇ ਸਮਿੰਦਰ ਸਿੰਘ ਉਰਫ ਧੱਲੂ ਵਾਸੀ ਦਾਨ ਸਿੰਘ ਵਾਲਾ ਰਮਿੰਦਰ ਸਿੰਘ ਉਰਫ ਨਿਹੰਗ ਉਰਫ ਦਲੇਰ , ਲਭਵੀਰ ਸਿੰਘ ਉਰਫ ਲਭਪ੍ਰੀਤ ਸਿੰਘ , ਅਜੇਪਾਲ ਸਿੰਘ ਉਰਫ ਪਿੰਕਾ , ਧਰਮਪ੍ਰੀਤ ਸਿੰਘ ਵਾਸੀਆਨ ਕੋਠੇ ਜੀਵਨ ਸਿੰਘ ਵਾਲਾ ਅਤੇ ਪਰਮਿੰਦਰ ਸਿੰਘ ਉਰਫ ਹੈਪੀ ਘੁੱਗਾ ਵਾਸੀ ਦਾਨ ਸਿੰਘ ਵਾਲਾ ਵਜੋਂ ਹੋਈ ਅਤੇ ਬਾਕੀ ਰਹਿੰਦੇ ਦੋਸੀਆਨ ਨੂੰ ਗ੍ਰਿਫਤਾਰ ਕਰਨ ਲਈ ਵੱਖ ਵੱਖ ਟੀਮਾ ਦਾ ਗਠਨ ਕੀਤਾ ਗਿਆ ਹੈ ਜੋ ਬਾਕੀ ਰਹਿੰਦੇ ਦੋਸੀਆਨ ਨੂੰ ਜਲਦ ਤੋ ਜਲਦ ਗ੍ਰਿਫਤਾਰ ਕੀਤਾ ਜਾਵੇਗਾ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਕ੍ਰਮ ਪਿੱਛੇ ਮੁੱਖ ਕਾਰਨ ਇਹ ਹੈ ਕਿ ਦੋਸੀਆਨ ਉਕਤਾਨ ਪਹਿਲਾ ਹੀ ਮੁਦੱਈ ਜਸਪ੍ਰੀਤ ਸਿੰਘ ਉਕਤ ਖਾਰ ਖਾਦੇ ਸਨ ਅਤੇ ਇਨ੍ਹਾਂ ਦੀ ਆਪਸ ਵਿੱਚ ਕਈ ਵਾਰ ਤੂੰ-ਤੂੰ ਮੈਂ-ਮੈਂ ਵੀ ਹੋਈ ਸੀ। ਜਿਸ ਵਜ੍ਹਾ ਕਰਕੇ ਉਕਤਾਨ ਵੱਲੋਂ ਇਸ ਘਿਨੋਣੀ ਘਟਨਾ ਨੂੰ 'ਅੰਜਾਮ ਦਿੱਤਾ ਗਿਆ।
ਦੂਜੇ ਪਾਸੇ ਪੁਲਿਸ ਹਿਰਾਸਤ ਵਿੱਚ ਖੜੇ ਨੌਜਵਾਨਾਂ ਦਾ ਕਹਿਣਾ ਸੀ ਕਿ ਦੂਸਰੀ ਧਿਰ ਵੱਲੋਂ ਲਗਾਤਾਰ ਉਹਨਾ ਨੂੰ ਡਰਾਇਆ ਧਮਕਾਇਆ ਜਾ ਰਿਹਾ ਸੀ ਪਹਿਲਾਂ ਉਹਨਾਂ ਵੱਲੋਂ ਘਰ ਉੱਪਰ ਹਮਲਾ ਕੀਤਾ ਗਿਆ ਤੇ ਫੋਨ ਕਰਕੇ ਧਮਕੀਆਂ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਤੈਸ਼ ਵਿੱਚ ਆ ਕੇ ਉਹਨਾਂ ਵੱਲੋਂ ਪੈਟਰੋਲ ਪਾ ਕੇ ਅੱਗ ਲਗਾਈ ਗਈ ਨਸ਼ੇ ਦਾ ਇਸ ਘਟਨਾਕ੍ਰਮ ਨਾਲ ਕਿਸੇ ਤਰ੍ਹਾਂ ਦਾ ਵੀ ਵਾਹ ਵਾਸਤਾ ਨਹੀਂ ਹੈ।