Bathinda News: ਭਾਰਤ ਮਾਲਾ ਪ੍ਰੋਜੈਕਟ ਲਈ ਲਏ ਗਏ ਕਬਜ਼ੇ ਤੋਂ ਬਾਅਦ ਕਿਸਾਨਾਂ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਇਸ ਨੂੰ ਧੱਕੇਸ਼ਾਹੀ ਕਰਾਰ ਦਿੰਦੇ ਹੋਏ ਸੂਬਿਆਂ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਗਿਆ।
Trending Photos
Bathinda News(ਕੁਲਬੀਰ ਬੀਰਾ): ਅੱਜ ਸਵੇਰ ਤੋਂ ਹੀ ਬਠਿੰਡਾ ਪੁਲਿਸ ਪ੍ਰਸ਼ਾਸਨ ਵੱਲੋਂ ਸੂਬੇ ਭਰ ਦੇ ਵਿੱਚੋਂ ਪੁਲਿਸ ਫੋਰਸ ਬੁਲਾ ਕੇ ਦੁੰਨੇ ਵਾਲਾ ਵਿਖੇ ਭਾਰਤ ਮਾਲਾ ਪ੍ਰੋਜੈਕਟ ਲਈ ਲਏ ਗਏ ਕਬਜ਼ੇ ਤੋਂ ਬਾਅਦ ਕਿਸਾਨਾਂ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਇਸ ਨੂੰ ਧੱਕੇਸ਼ਾਹੀ ਕਰਾਰ ਦਿੰਦੇ ਹੋਏ ਸੂਬਿਆਂ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੰਗਤ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਰਾਮ ਸਿੰਘ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਪੁਲਿਸ ਪ੍ਰਸ਼ਾਸਨ ਵੱਲੋਂ ਪਿਛਲੇ ਡੇਢ ਸਾਲ ਤੋਂ ਸ਼ਾਂਤਮਈ ਅਕਵਾਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ਲਈ ਸੰਘਰਸ਼ ਕੀਤਾ ਜਾ ਰਿਹਾ ਸੀ। ਪੁਲਿਸ ਬਲ ਰਾਹੀਂ ਜਿਸ ਤਰ੍ਹਾਂ ਨਾਲ ਜ਼ਮੀਨਾਂ ਦਾ ਕਬਜ਼ਾ ਲਿਆ ਜਾ ਰਿਹੈ ਉਸਨੂੰ ਹਰਗਿਜ਼ ਬਰਦਾਸ਼ਤ ਕੀਤਾ ਜਾਵੇਗਾ ਅਤੇ ਕਿਸਾਨਾਂ ਦੀ ਜਮੀਨ ਕਿਸੇ ਵੀ ਹਾਲਾਤ ਵਿੱਚ ਅਕਵਾਇਰ ਨਹੀਂ ਕਰਨ ਦਿੱਤੀ ਜਾਵੇਗੀ ਜਦੋਂ ਤੱਕ ਸਾਰੇ ਕਿਸਾਨਾਂ ਨੂੰ ਇੱਕ ਸਾਰ ਅਕਵਾਇਰ ਕੀਤੀ ਗਈ ਜ਼ਮੀਨ ਦਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਕਿਉਂਕਿ ਕਈ ਪਿੰਡਾਂ ਵਿੱਚ ਕਿਸਾਨਾਂ ਨੂੰ 90 ਤੋਂ 95 ਲੱਖ ਰੁਪਆ ਪ੍ਰਤੀ ਏਕੜ ਦਿੱਤਾ ਗਿਆ ਹੈ ਜਦੋਂ ਕਿ ਦੋਨੇ ਵਾਲਾ ਅਤੇ ਸ਼ੇਰਗੜ੍ਹ ਵਿਖੇ ਮਾਤਰ 45 ਤੋਂ 50 ਲੱਖ ਰੁਪਆ ਪ੍ਰਤੀ ਏਕੜ ਮੁਆਵਜ਼ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਵੱਲੋਂ ਬੀਤੇ ਦਿਨੀ ਬਠਿੰਡਾ ਜ਼ਿਲ੍ਹੇ ਵਿੱਚ ਵੱਡਾ ਇਕੱਠ ਰੱਖਿਆ ਜਾਵੇਗਾ ਅਤੇ ਇਸ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।
ਉਧਰ ਦੂਸਰੇ ਪਾਸੇ ਐਸਪੀ ਸਿਟੀ ਨਰਿੰਦਰ ਸਿੰਘ ਦਾ ਕਹਿਣਾ ਹੈ ਭਾਰਤ ਮਾਲਾ ਪ੍ਰੋਜੈਕਟ ਅਧੀਨ ਬਠਿੰਡਾ ਦੇ ਪਿੰਡ ਦੁਨੇਵਾਲ ਸੰਗਤ ਕਲਾਂ ਅਤੇ ਸ਼ੇਰਗੜ੍ਹ ਪਿੰਡ ਦੀ ਐਕਵਾਇਰ ਕੀਤੀ ਗਈ ਜ਼ਮੀਨ ਸਬੰਧੀ ਅੱਜ ਪੁਲਿਸ ਵੱਲੋਂ ਕਬਜ਼ਾ ਲਿਆ ਗਿਆ ਹੈ। ਇਹ ਨੌ ਕਿਲੋਮੀਟਰ ਦਾ ਏਰੀਆ ਸੀ ਜਿਸ ਦਾ ਪੁਲਿਸ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਲਈ ਕਬਜ਼ਾ ਲਿਆ ਗਿਆ ਹੈ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਕਿਸੇ ਵੀ ਕਿਸਾਨ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾ ਰੱਖਣ ਲਈ ਗਿਣਤੀ ਵਿੱਚ ਪੁਲਿਸ ਵੱਲ ਤੈਨਾਤ ਕੀਤਾ ਗਿਆ ਹੈ।