Bathinda News: ਨਸ਼ਾ ਵੇਚਣ ਤੋਂ ਰੋਕਣ ਤੇ ਨਸ਼ਾ ਤਸਕਰਾਂ ਨੇ ਅੱਠ ਘਰਾਂ ਨੂੰ ਅੱਗ ਲਗਾ ਦਿੱਤੀ ਗਈ ਜਿਸ ਵਿੱਚ ਪੁਲਿਸ ਨੇ 32 ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਹੈ।
Trending Photos
Bathinda News: ਐਸਪੀ ਸਿਟੀ ਨਰਿੰਦਰ ਸਿੰਘ ਨੇ ਕੱਲ੍ਹ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿੱਚ ਅੱਠ ਘਰਾਂ ਨੂੰ ਅੱਗ ਲਗਾਉਣ ਦੀ ਘਟਨਾ ਸਬੰਧੀ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ। ਜਿਸ ਵਿੱਚ ਐਸਪੀ ਸਿਟੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐਫਆਈਆਰ ਨੰਬਰ 3 ਦਰਜ ਕਰ ਲਈ ਗਈ ਹੈ ਅਤੇ 32 ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਸੱਤ ਨਾਮਜ਼ਦ ਮੁਲਜ਼ਮ ਹਨ, ਜਿਨ੍ਹਾਂ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਦੋਵਾਂ ਧਿਰਾਂ ਵਿਚਕਾਰ ਪੁਰਾਣੀ ਦੁਸ਼ਮਣੀ ਸੀ, ਜਿਸ ਵਿੱਚੋਂ ਜਸਪ੍ਰੀਤ ਸਿੰਘ ਦੇ ਵੱਲੋਂ ਬਿਆਨ ਦਰਜ ਕਰਵਾਇਆ ਗਿਆ ਹੈ ਕਿ ਰਵਿੰਦਰ ਸਿੰਘ ਜੋ ਕਿ ਨਸ਼ਾ ਵੇਚਦਾ ਸੀ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦੇ ਵੱਲੋਂ ਰੋਕਣ ਵਾਲੇ ਦੇ ਘਰਾਂ ਨੂੰ ਅੱਗ ਲਗਾ ਦਿੱਤੀ ਗਈ।
ਦੂਜੇ ਪਾਸੇ, ਜਦੋਂ ਤਿੰਨਾਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਤੋਂ ਵੱਖ-ਵੱਖ ਪਹਿਲੂਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਗਈ, ਜਿਸਦੀ ਪੁਸ਼ਟੀ ਵਿਵਾਦ ਵਿੱਚ ਮੁੱਖ ਮੁਲਜ਼ਮ ਰਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਵੇਗੀ।
ਐਸਪੀ ਸਿਟੀ ਨਰਿੰਦਰ ਸਿੰਘ ਦੇ ਵੱਲੋਂ ਦੱਸਿਆ ਗਿਆ ਕਿ ਰਵਿੰਦਰ ਸਿੰਘ ਦੇ ਉੱਪਰ ਪਹਿਲਾਂ ਕੋਈ ਨਸ਼ੇ ਤਸਕਰੀ ਦਾ ਕੋਈ ਮੁਕਦਮਾ ਦਰਜ ਤਾਂ ਨਹੀਂ ਹੈ, ਫਿਰ ਵੀ ਅਸੀਂ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ ਸੰਬੰਧੀ ਹੋਰ ਜਾਣਕਾਰੀ ਪ੍ਰਾਪਤ ਕਰਾਂਗੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।