ਹੁਣ ਟ੍ਰੈਫਿਕ ਨਿਯਮ ਤੋੜਣ ਵਾਲਿਆਂ ਦੀ ਖੈਰ ਨਹੀਂ ਕਿਉਂਕਿ ਪੰਜਾਬ ਦੇ ਕਈ ਵੱਡੇ ਸ਼ਹਿਰਾਂ ਵਿਚ ਪੜਾਅਵਾਰ ਕੈਮਰੇ ਲਗਾਏ ਜਾ ਰਹੇ ਹਨ। ਟਰਾਂਸਪੋਰਟ ਵਿਭਾਗ ਨੇ ਪੰਜਾਬ ਵਿਚ ਨਵੇਂ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
Trending Photos
ਚੰਡੀਗੜ: ਹੁਣ ਚੰਡੀਗੜ ਤੋਂ ਬਾਅਦ ਪੰਜਾਬ ਵਿਚ ਕੈਮਰੇ ਦੀ ਤੀਜੀ ਅੱਖ ਤੁਹਾਡੀ ਖ਼ਬਰ ਲਵੇਗੀ। ਯਾਨੀ ਕਿ ਹੁਣ ਪੰਜਾਬ ਵਿਚ ਟ੍ਰੈਫਿਕ ਨਿਯਮ ਸਖ਼ਤ ਹੋਣ ਜਾ ਰਹੇ ਹਨ। ਹੁਣ ਜੇਕਰ ਪੰਜਾਬ ਵਿਚ ਟ੍ਰੈਫਿਕ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾਂਦਾ ਤਾਂ ਡਾਕੀਆ ਸਿੱਧਾ ਤੁਹਾਡੇ ਘਰ ਚਲਾਨ ਦੀ ਪਰਚੀ ਲੈ ਕੇ ਪਹੁੰਚੇਗਾ।
ਵੱਡੇ ਸ਼ਹਿਰਾਂ ਵਿਚ ਲਗਾਏ ਜਾ ਰਹੇ ਹਾਈਟੈਕ ਕੈਮਰੇ
ਹੁਣ ਟ੍ਰੈਫਿਕ ਨਿਯਮ ਤੋੜਣ ਵਾਲਿਆਂ ਦੀ ਖੈਰ ਨਹੀਂ ਕਿਉਂਕਿ ਪੰਜਾਬ ਦੇ ਕਈ ਵੱਡੇ ਸ਼ਹਿਰਾਂ ਵਿਚ ਪੜਾਅਵਾਰ ਕੈਮਰੇ ਲਗਾਏ ਜਾ ਰਹੇ ਹਨ। ਪਹਿਲੇ ਪੜਾਅ ਵਿੱਚ ਲੁਧਿਆਣਾ ਵਿਚ 1400 ਕੈਮਰੇ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ। ਟਰਾਂਸਪੋਰਟ ਵਿਭਾਗ ਨੇ ਪੰਜਾਬ ਵਿਚ ਨਵੇਂ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਦੀ ਰਕਮ ਵਿੱਚ ਵਾਧਾ ਕਰਨ ਦੇ ਨਾਲ-ਨਾਲ ਸਜ਼ਾ ਦੀਆਂ ਵਿਵਸਥਾਵਾਂ ਵਿਚ ਵੀ ਵਾਧਾ ਕੀਤਾ ਗਿਆ ਹੈ।
ਹੁਣ ਟ੍ਰੈਫਿਕ ਨਾਕੇ ਵੀ ਲੱਗਣਗੇ
ਨਵੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ 422 ਥਾਣਾ ਖੇਤਰਾਂ ਵਿਚ ਟ੍ਰੈਫਿਕ ਨਾਕੇ ਲਗਾਏ ਜਾਣਗੇ। ਇਸ ਦੇ ਲਈ 81 ਏ. ਐਸ. ਆਈ. ਰੈਂਕ ਦੇ ਅਧਿਕਾਰੀਆਂ ਦੀ ਟੀਮ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿਚ ਡੀ. ਐਸ. ਪੀ. ਰੈਂਕ ਦੇ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਜਾ ਰਿਹਾ ਹੈ, ਜੋ ਟ੍ਰੈਫਿਕ ਚਲਾਨਾਂ ਦਾ ਰਿਕਾਰਡ ਰੱਖਣਗੇ।
WATCH LIVE TV