Beas News: ਦੋਹਾ ਕਤਰ ਗਏ ਪੰਜਾਬ ਦੇ 6 ਨੌਜਵਾਨ ਅਤੇ ਯੂਪੀ ਦੇ 1 ਨੌਜਵਾਨ ਨੂੰ ਦੋਹਾ ਕਤਰ ਵਿੱਚ 7 ਸਾਲ ਦੀ ਸਜ਼ਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦੋਹਾ ਕਤਰ ਵਿੱਚ ਇਨਾ ਨੌਜਵਾਨਾਂ ਉੱਪਰ ਝੂਠੇ ਕੇਸ ਬਣਾ ਕੇ ਇਹਨਾਂ ਨੂੰ ਜੇਲ੍ਹ 'ਚ ਭੇਜ ਦਿੱਤਾ ਗਿਆ ਸੀ।
Trending Photos
Beas News(ਭਰਤ ਸ਼ਰਮਾ): ਘਰ ਦੀ ਮਾਲੀ ਹਾਲਤ ਸੁਧਾਰਨ ਅਤੇ ਰੋਜ਼ੀ ਰੋਟੀ ਕਮਾਉਣ ਲਈ ਦੋਹਾ ਕਤਰ ਗਏ ਪੰਜਾਬ ਦੇ 6 ਨੌਜਵਾਨ ਅਤੇ ਯੂਪੀ ਦੇ 1 ਨੌਜਵਾਨ ਨੂੰ ਦੋਹਾ ਕਤਰ ਵਿੱਚ 7 ਸਾਲ ਦੀ ਸਜ਼ਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦੋਹਾ ਕਤਰ ਵਿੱਚ ਇਨਾ ਨੌਜਵਾਨਾਂ ਉੱਪਰ ਝੂਠੇ ਕੇਸ ਬਣਾ ਕੇ ਇਹਨਾਂ ਨੂੰ ਜੇਲ੍ਹ 'ਚ ਭੇਜ ਦਿੱਤਾ ਗਿਆ ਸੀ। ਜਿੱਥੇ ਨੌਜਵਾਨਾਂ ਦੇ ਪਰਿਵਾਰਿਕ ਮੈਂਬਰ ਐਨ ਆਰ ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਪਹੁੰਚੇ ਹਨ। ਜਿੱਥੇ ਉਹਨਾਂ ਵੱਲੋਂ ਮਦਦ ਦੀ ਗੁਹਾਰ ਲਗਾਈ ਗਈ ਕਿ ਉਹਨਾਂ ਦੇ ਪਰਿਵਾਰਕ ਮੈਂਬਰ ਦੋਹਾਂ ਇਕੱਤਰ ਦੀ ਦਹੇਲ ਜੇਲ ਵਿੱਚ ਝੂਠਾ ਮਾਮਲਾ ਦਰਜ ਕਰਕੇ ਭੇਜ ਦਿੱਤੇ ਗਏ ਹਨ। ਜਿਸ ਨੂੰ ਲੈ ਕੇ ਉਹਨਾਂ ਐਨਆਰਆਈ ਮੰਤਰੀ ਕੋਲ ਫਰਿਆਦ ਕੀਤੀ ਗਈ ਜਲਦ ਤੋਂ ਜਲਦ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਰਿਹਾ ਕਰਵਾਇਆ ਜਾਵੇ।
ਜਿਸ ਨੂੰ ਲੈ ਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਰਿਵਾਰਾਂ ਨੂੰ ਆਸ਼ਵਾਸਨ ਦਿੱਤਾ ਗਿਆ ਕਿ ਜਲਦ ਤੋਂ ਜਲਦ ਉਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਛੁਡਾਉਣ ਲਈ ਵਿਦੇਸ਼ ਮੰਤਰਾਲੇ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਮੌਕੇ ਜੇਲ ਵਿੱਚ ਬੰਦ ਪੀੜਿਤ ਪਰਿਵਾਰਾਂ ਦੇ ਮੈਂਬਰਾਂ ਨੇ ਕਿਹਾ ਕਿ ਰੋਜ਼ੀ ਰੋਟੀ ਕਮਾਉਣ ਲਈ ਉਹਨਾਂ ਦੇ ਪਰਿਵਾਰਕ ਮੈਂਬਰ ਦੋਹਾਂ ਕਤਲ ਗਏ ਸੀ। ਜਿੱਥੇ ਉਹਨਾਂ ਤੇ ਝੂਠੇ ਕੇਸ ਬਣਾ ਕੇ ਉਹਨਾਂ ਨੂੰ ਦੋਹਾ ਕਦਰ ਦੀ ਦਹੇਲ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਜਿੱਥੇ ਉਹਨਾਂ ਦੇ ਹਾਲਾਤ ਬਹੁਤ ਜ਼ਿਆਦਾ ਦਰਦਨਾਕ ਹਨ। ਉਹਨਾਂ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਉਹਨਾਂ ਦੀ ਮਦਦ ਕਰਕੇ ਨੌਜਵਾਨਾਂ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਿਆ ਜਾਵੇ।
ਇਸ ਮੌਕੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਏ ਪੰਜਾਬ ਦੇ ਛੇ ਨੌਜਵਾਨ ਅਤੇ ਯੂਪੀ ਦੇ ਇੱਕ ਨੌਜਵਾਨ ਨੂੰ ਦੋਹਾ ਕਤਰ ਦੀ ਜੇਲ ਵਿੱਚ ਝੂਠਾ ਮਾਮਲਾ ਦਰਜ ਕਰਵਾ ਕੇ ਭੇਜ ਦਿੱਤਾ ਗਿਆ ਹੈ। ਜਿਨ੍ਹਾਂ ਦੇ ਪਰਿਵਾਰਿਕ ਮੈਂਬਰ ਉਹਨਾਂ ਕੋਲ ਪਹੁੰਚੇ ਹਨ। ਉਹਨਾਂ ਕਿਹਾ ਕਿ ਜਲਦ ਤੋਂ ਜਲਦ ਇਹਨਾਂ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਯਤਨ ਕੀਤੇ ਜਾਣਗੇ ਤਾਂ ਜੋ ਜਲਦ ਤੋਂ ਜਲਦ ਇਹ ਨੌਜਵਾਨ ਜੇਲ ਚੋਂ ਰਿਹਾ ਹੋ ਕੇ ਆਪਣੇ ਘਰਾਂ ਨੂੰ ਵਾਪਸ ਆਉਣ। ਉਹਨਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਨੌਜਵਾਨ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਣ ਉੱਥੇ ਹੀ ਉਹਨਾਂ ਕਿਹਾ ਕਿ ਪੰਜਾਬ ਅੰਦਰ ਜਿਹੜੇ ਵੀ ਫਰਜ਼ੀ ਏਜੈਂਟ ਗਲਤ ਤਰੀਕੇ ਦੇ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜ ਰਹੇ ਹਨ। ਉਹਨਾਂ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।