Beating Retreat Ceremony 2023: ਪੰਜਾਬ ਦੇ ਹੁਸੈਨੀਵਾਲਾ ਬਾਰਡਰ 'ਤੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਗਿਆ ਹੈ। ਇਹ ਜਾਣਕਾਰੀ ਬੀਐਸਐਫ ਦੇ ਬੁਲਾਰੇ ਨੇ ਦਿੱਤੀ ਹੈ।
Trending Photos
Beating Retreat Ceremony Timing 2023: ਸਰਦੀਆਂ ਦੇ ਮੌਸਮ ਨੂੰ ਦੇਖਦੇ ਹੋਏ ਭਾਰਤ-ਪਾਕਿਸਤਾਨ ਹੁਸੈਨੀਵਾਲਾ ਬਾਰਡਰ 'ਤੇ ਹੋਣ ਵਾਲੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਮਾਗਮ ਸ਼ਾਮ 5 ਵਜੇ ਦੀ ਬਜਾਏ 4.30 ਵਜੇ ਹੋਵੇਗਾ। ਇਹ ਜਾਣਕਾਰੀ ਬੀਐਸਐਫ ਦੇ ਬੁਲਾਰੇ ਨੇ ਦਿੱਤੀ ਹੈ।
ਦੱਸ ਦਈਏ ਕਿ ਮੌਸਮ ਵਿਚ ਆਏ ਬਦਲਾਅ ਦੇ ਮੱਦੇਨਜ਼ਰ ਹੁਣ ਰੀਟਰੀਟ ਸੈਰਮਨੀ ਦਾ ਸਮਾਂ ਬਦਲ ਕੇ ਸ਼ਾਮ 4.30 ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਰਸਮ ਸ਼ਾਮ ਪੰਜ ਵਜੇ ਸ਼ੁਰੂ ਹੁੰਦੀ ਸੀ। ਦੋਵਾਂ ਦੇਸ਼ਾਂ ਵਿਚਕਾਰ ਤਿੰਨ ਥਾਵਾਂ 'ਤੇ ਰੀਟਰੀਟ ਸਮਾਰੋਹ ਹੁੰਦੇ ਹਨ, ਜਿਸ ਵਿੱਚ ਪਾਕਿਸਤਾਨ ਰੇਂਜਰਾਂ ਦੇ ਨਾਲ ਭਾਰਤੀ ਸੀਮਾ ਸੁਰੱਖਿਆ ਬਲ ਦੇ ਜਵਾਨ ਹਿੱਸਾ ਲੈਂਦੇ ਹਨ।
ਇਹ ਰੀਟਰੀਟ ਸੈਰਮਨੀ ਅੰਮ੍ਰਿਤਸਰ ਦੇ ਅਟਾਰੀ ਬਾਰਡਰ, ਫਾਜ਼ਲਿਕਾ ਦੀ ਸੈਦਕੇ ਚੌਂਕੀ ਅਤੇ ਫ਼ਿਰੋਜ਼ਪੁਰ ਵਿਚ ਹੁਸੈਨੀਵਾਲਾ ਬਾਰਡਰ 'ਤੇ ਹੁੰਦਾ ਹੈ। ਇਸ ਰੀਟਰੀਟ ਸੈਰਮਨੀ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੈਲਾਨੀ ਆਉਂਦੇ ਹਨ।
ਕਰੀਬ 40 ਮਿੰਟ ਤੱਕ ਚੱਲਣ ਵਾਲੇ ਇਸ ਰਿਟਰੀਟ ਸਮਾਰੋਹ ਦੌਰਾਨ ਪੂਰਾ ਮਾਹੌਲ ਦੇਸ਼ ਭਗਤੀ ਨਾਲ ਭਰ ਜਾਂਦਾ ਹੈ। ਭਾਰਤੀ ਸਰਹੱਦ 'ਤੇ ਭਾਰਤੀ ਅਤੇ ਪਾਕਿਸਤਾਨੀ ਨਾਗਰਿਕ ਆਪਣੇ ਦੇਸ਼ ਦੇ ਨਾਅਰੇ ਲਗਾ ਕੇ ਦੇਸ਼ ਭਗਤੀ ਦਾ ਪ੍ਰਗਟਾਵਾ ਕਰਦੇ ਹਨ। ਲੋਕ ਦੇਸ਼ ਭਗਤੀ ਦੇ ਗੀਤਾਂ 'ਤੇ ਨੱਚਦੇ ਨਜ਼ਰ ਆ ਰਹੇ ਹਨ।
ਦਰਅਸਲ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਯਾਦਗਾਰਾਂ ਹੁਸੈਨੀਵਾਲਾ ਸਰਹੱਦ ਨੇੜੇ ਹਨ। 1962 ਤੱਕ ਇਹ ਇਲਾਕਾ ਪਾਕਿਸਤਾਨ ਕੋਲ ਰਿਹਾ ਅਤੇ ਉਨ੍ਹਾਂ ਨੇ ਭਾਰਤ ਦੇ ਇਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਕੋਈ ਯਾਦਗਾਰ ਬਣਾਉਣ ਦੀ ਖੇਚਲ ਨਹੀਂ ਕੀਤੀ ਜਿਨ੍ਹਾਂ ਨੇ ਦੋਵਾਂ ਦੇਸ਼ਾਂ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।
1962 ਵਿਚ ਭਾਰਤ ਨੇ ਸੁਲੇਮਾਨਕੀ (ਫਾਜ਼ਿਲਕਾ) ਨੇੜੇ 12 ਪਿੰਡ ਪਾਕਿਸਤਾਨ ਨੂੰ ਦਿੱਤੇ ਸਨ ਅਤੇ ਬਦਲੇ ਵਿਚ ਉਸ ਨੂੰ ਇਸ ਸ਼ਹੀਦੀ ਯਾਦਗਾਰ ਲਈ ਜ਼ਮੀਨ ਮਿਲੀ ਸੀ।
ਇਹ ਵੀ ਪੜ੍ਹੋ: Punjab Cycle Rally: CM ਮਾਨ ਨੇ ਲੁਧਿਆਣਾ 'ਚ ਮੈਗਾ ਸਾਈਕਲ ਰੈਲੀ ਦਾ ਕੀਤਾ ਆਗਾਜ਼, ਕਹੀ ਵੱਡੀ ਗੱਲ