ਮਜੀਠੀਆ ਨੇ ਕਿਹਾ ਕਿ ਇਨ੍ਹਾਂ 6 ਮਹੀਨਿਆਂ ਦੌਰਾਨ ਭਗਵੰਤ ਮਾਨ ਸਰਕਾਰ ਨੇ ਕਾਨੂੰਨ ਵਿਵਸਥਾ ਖ਼ਰਾਬ ਕਰਨ ਤੋਂ ਇਲਾਵਾ ਕੋਈ ਕੰਮ ਨਹੀਂ ਕੀਤਾ।
Trending Photos
ਚੰਡੀਗੜ੍ਹ: ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਸਰਕਾਰ ’ਤੇ ਤਵਾ ਲਾਉਣ ਦਾ ਕੋਈ ਮੌਕਾ ਨਹੀਂ ਖੁੰਝਾਉਂਦੇ। ਅੱਜ ਉਹ ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀ 6 ਮਹੀਨਿਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ।
ਮਜੀਠੀਆ ਨੇ ਕਿਹਾ ਕਿ ਇਨ੍ਹਾਂ 6 ਮਹੀਨਿਆਂ ਦੌਰਾਨ ਭਗਵੰਤ ਮਾਨ ਸਰਕਾਰ ਨੇ ਕਾਨੂੰਨ ਵਿਵਸਥਾ ਖ਼ਰਾਬ ਕਰਨ ਤੋਂ ਇਲਾਵਾ ਕੋਈ ਕੰਮ ਨਹੀਂ ਕੀਤਾ।
ਮੁੱਖ ਮੰਤਰੀ ਦਾ ਆਪਣੇ ਮੰਤਰੀਆਂ ਨਾਲ ਤਾਲਮੇਲ ਨਹੀਂ: ਮਜੀਠੀਆ
ਉਨ੍ਹਾਂ ਕਿਹਾ ਕਿ CM ਮਾਨ ਅਤੇ ਉਨ੍ਹਾਂ ਦੇ ਮੰਤਰੀਆਂ ਵਿਚਾਲੇ ਕੋਈ ਤਾਲਮੇਲ ਨਹੀਂ ਹੈ। ਇੱਕ ਪਾਸੇ ਸੂਬੇ ਦੇ ਮੁੱਖ ਮੰਤਰੀ 'ਅਗਨੀਪੱਥ ਯੋਜਨਾ' (Agnipath Yojana) ਖ਼ਿਲਾਫ਼ ਵਿਧਾਨ ਸਭਾ ’ਚ ਮਤਾ ਪਾਸ ਕਰਵਾਉਂਦੇ ਹਨ, ਜਦਕਿ ਦੂਜੇ ਪਾਸੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਦੁਆਰਾ ਉਸਦਾ ਖੰਡਨ ਕੀਤਾ ਜਾਂਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਜਰਮਨੀ ਦੌਰੇ ’ਤੋਂ ਵਾਪਸੀ ’ਚ ਦੇਰੀ ਹੋਣ ਦੇ ਮੁੱਦੇ ’ਤੇ ਮਜੀਠੀਆ ਨੇ ਕਿਹਾ ਕਿ ਸ਼ੋਸ਼ਲ ਮੀਡੀਆ ਅਤੇ ਚੈਨਲਾਂ ਨੇ ਇਹ ਰਿਪੋਰਟ ਕੀਤੀ ਕਿ ਪੰਜਾਬ ਵਾਪਸ ਪਰਤਣ ਮੌਕੇ ਮੁੱਖ ਮੰਤਰੀ ਵਲੋਂ ਕੁਝ ਜ਼ਿਆਦਾ ਖਾਧਾ-ਪੀਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਫਰੈਂਕਫ਼੍ਰਟ ਹਵਾਈ ਅੱਡੇ (Frankfurt Airport) ’ਤੇ ਜਹਾਜ਼ ਤੋਂ ਹੇਠਾ ਉਤਾਰ ਦਿੱਤਾ।
ਮਜੀਠੀਆਂ ਨੇ ਕਿਹਾ ਜਿਸ ਵਜ੍ਹਾ ਕਾਰਨ ਉਹ ਸਮੇਂ ਸਿਰ ਦੇਸ਼ ਨਹੀਂ ਪਰਤ ਸਕੇ। ਮੁੱਖ ਮੰਤਰੀ ਮਾਨ ਦੇ ਕਾਰਨ ਸਾਰੇ ਸਟਾਫ਼ ਦਾ ਸਮਾਨ ਜਹਾਜ਼ ਤੋਂ ਹੇਠਾਂ ਉਤਾਰਿਆ ਗਿਆ, ਜੋ ਕਿ ਨਮੋਸ਼ੀ ਵਾਲੀ ਗੱਲ ਹੈ।