Lok Sabha Election 2024: ਜੇਕਰ ਗੱਲ ਦਲ-ਬਦਲੀ ਕਰਨ ਵਾਲੇ ਲੋਕ ਸਭਾ ਮੈਂਬਰਾਂ ਦੀ ਗੱਲ ਕਰੀਏ ਤਾਂ ਉਨ੍ਹਾਂ 'ਚੋਂ ਪਟਿਆਲਾ ਤੋਂ ਪ੍ਰਨੀਤ ਕੌਰ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਅਤੇ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਸ਼ਾਮਲ ਹਨ।
Trending Photos
Lok Sabha Election 2024: ਲੋਕ ਸਭਾ ਚੋਣਾਂ 2024 ਤੋਂ ਠੀਕ ਪਹਿਲਾਂ ਸਿਆਸੀ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਵੱਲੋਂ 'ਰਾਤੋ-ਰਾਤ' ਹੋ ਰਹੀਆਂ ਇਹ ਦਲ-ਬਦਲੀਆਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਜੇਕਰ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਪਿਛਲੇ ਥੋੜ੍ਹੇ ਸਮੇਂ ਦੌਰਾਨ ਹੀ ਕਈ ਵੱਡੇ ਸਿਆਸੀ ਆਗੂਆਂ ਨੇ ਦਲ-ਬਦਲੀ ਕੀਤੀ ਹੈ। ਇਨ੍ਹਾਂ ਵਿੱਚੋਂ ਕਈ ਲੋਕ ਸਭਾ ਮੈਂਬਰ, ਵਿਧਾਇਕ, ਸਾਬਕਾ ਵਿਧਾਇਕ ਅਤੇ ਕਈ ਆਗੂ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਲੜ ਚੁੱਕੇ ਹਨ। ਲੋਕ ਸਭਾ ਮੈਂਬਰਾਂ ਦੀ ਗੱਲ ਕਰੀਏ ਤਾਂ ਉਨ੍ਹਾਂ 'ਚੋਂ ਪਟਿਆਲਾ ਤੋਂ ਪ੍ਰਨੀਤ ਕੌਰ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਅਤੇ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਸ਼ਾਮਲ ਹਨ।
ਬੀਜੇਪੀ 'ਚ ਜਾਣ ਦਾ ਰੁਝਾਨ ਵੱਧ
ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਪਾਰਟੀ ਸਾਰੇ ਸਿਆਸੀ ਆਗੂ ਦੀ ਪਹਿਲੀ ਪਸੰਦ ਬਣੀ ਹੋਈ ਹੈ। ਕਈ ਵੱਡੇ ਲੀਡਰਾਂ ਨੇ ਬੀਜੇਪੀ ਦਾ ਪੱਲਾ ਇਨ੍ਹਾਂ ਚੋਣਾਂ ਤੋਂ ਪਹਿਲਾਂ ਫੜ੍ਹਿਆ ਹੈ। ਜਿਨ੍ਹਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ, ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ, ਸਾਬਕਾ ਸਾਂਸਦ ਮੈਂਬਰ ਦੀ ਪਤਨੀ ਕਰਮਜੀਤ ਕੌਰ ਚੌਧਰੀ, ਸਿਕੰਦਰ ਸਿੰਘ ਮਲੂਕਾ ਦੇ ਪੁੱਤਰ-ਨੂੰਹ ਦਵਿੰਦਰ ਸਿੰਘ ਮਲੂਕਾ ਅਤੇ ਪਰਮਪਾਲ ਕੌਰ ਸਿੱਧੂ, ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਕਾਂਗਰਸ ਦੇ ਰਾਸ਼ਟਰੀ ਸਕੱਤਰ ਤੇ ਹਿਮਾਚਲ ਪ੍ਰਦੇਸ਼ ਦੇ ਸਹਿ-ਇੰਚਾਰਜ ਤਜਿੰਦਰ ਪਾਲ ਸਿੰਘ ਬਿੱਟੂ ਆਪਣੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਿਲ ਹੋਏ ਹਨ।
'ਆਪ' 'ਚ ਕਈ ਆਗੂ ਹੋਏ ਸ਼ਾਮਲ
ਪੰਜਾਬ ਵਿਚ ਸੱਤਾ ਧਿਰ ਪਾਰਟੀ ਆਮ ਆਦਮੀ ਪਾਰਟੀ ਵਿੱਚ ਵੀ ਕਈ ਆਗੂ ਨੇ ਸ਼ਾਮਲ ਹੋਏ ਹਨ। ਜਿਨ੍ਹਾਂ ਵਿੱਚੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਰਾਜਕੁਮਾਰ ਚੱਬੇਵਾਲ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਿੱਚ 'ਆਪ' ਜੁਆਇੰਨ ਕਰ ਲਈ ਸੀ। ਇਸ ਤੋਂ ਇਲਾਵਾ ਆਪ ਆਦਮੀ ਪਾਰਟੀ ਨੂੰ ਜਲੰਧਰ ਤੋਂ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਮੌਜੂਦਾਂ ਸਾਂਸਦ ਮੈਂਬਰ ਤੇ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਜਲੰਧਰ ਪੱਛਮੀ ਤੋਂ ਵਿਧਾਇਕ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਭਾਜਪਾ ਦਾ ਪੱਲਾ ਫੜ੍ਹ ਲਿਆ।ਇਸ ਤੋਂ ਬਾਅਦ ਜਲੰਧਰ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲਿਅਤ ਕਰ ਲਈ।
ਕਾਂਗਸ ਨੂੰ ਚੋਣਾਂ ਤੋਂ ਪਹਿਲਾਂ ਵੱਡੇ ਝਟਕੇ
ਕਾਂਗਰਸ ਪਾਰਟੀ ਨੂੰ ਪੰਜਾਬ ਵਿੱਚ ਇਨ੍ਹਾਂ ਚੋਣਾਂ ਤੋਂ ਪਹਿਲਾਂ ਕਈ ਵੱਡੇ ਝਟਕੇ ਲੱਗੇ ਹਨ। ਪਾਰਟੀ ਦੇ ਕਈ ਸੀਨੀਅਰ ਅਤੇ ਨੌਜਵਾਨ ਆਗੂ ਪਾਰਟੀ ਨੂੰ ਅਲਵਿਦਾ ਆਖਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਗਏ ਹਨ। ਜਿੱਥੇ ਪਾਰਟੀ ਨੂੰ ਕਈ ਆਗੂ ਨੇ ਅਲਵਿਦਾ ਆਖਿਆ ਤਾਂ ਕੁੱਝ ਆਗੂ ਨੇ ਕਾਂਗਰਸ ਪਾਰਟੀ ਦਾ ਪੱਲਾ ਵੀ ਫੜ੍ਹਿਆ। ਪਟਿਆਲਾ ਤੋਂ ਸਾਬਕਾ ਸਾਂਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਉਥੇ ਹੀ ਐਮਪੀ ਪਰਨੀਤ ਕੌਰ, ਐਮਪੀ ਰਵਨੀਤ ਸਿੰਘ ਬਿੱਟੂ, ਵਿਧਾਇਕ ਰਾਜਕੁਮਾਰ ਚੱਬੇਵਾਲ, ਗੁਰਪ੍ਰੀਤ ਸਿੰਘ ਜੀਪੀ, ਕਰਮਜੀਤ ਕੌਰ ਚੌਧਰੀ ਅਤੇ ਤਜਿੰਦਰ ਪਾਲ ਸਿੰਘ ਬਿੱਟੂ ਨੇ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ। ਜਲੰਧਰ ਤੋਂ ਕਾਂਗਰਸ ਨੂੰ ਕਈ ਵੱਡੇ ਝਟਕੇ ਲੱਗੇ ਹਨ, ਪਾਰਟੀ ਦੇ ਕਈ ਆਗੂ ਜੋ ਜਲੰਧਰ ਨਾਲ ਸਬੰਧ ਰੱਖਦੇ ਹਨ। ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਵੀ ਪਾਰਟੀ ਨੂੰ ਛੱਡ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਬਲ
ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਜੋ ਲੰਬੇ ਸਮੇਂ ਤੋਂ ਬਾਦਲ ਪਰਿਵਾਰ ਤੋਂ ਨਰਾਜ਼ ਚੱਲ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਸੀ। ਪਰ ਇਨ੍ਹਾਂ ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਦੀ ਅਗੁਵਾਈ ਵਿੱਚ ਅਕਾਲੀ ਦਲ ਬਾਦਲ ਵਿੱਚ ਮੁੜ ਤੋਂ ਵਾਪਸੀ ਕਰ ਲਈ ਹੈ। ਉਥੇ ਹੀ ਅਕਾਲੀ ਦਲ ਦੇ ਜਲੰਧਰ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਆਮ ਆਦਮੀ ਪਾਰਟੀ ਨੂੰ ਅਲਵੀਦਾ ਆਖ ਦਿੱਤਾ ਹੈ। ਜਦੋਂ ਕਿ ਕਾਂਗਰਸ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਨੇੇ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸਮੂਲੀਅਤ ਕਰ ਲਈ ਹੈ।
ਨੰ. | ਆਗੂ ਦਾ ਨਾਂਅ | ਸਾਬਕਾ ਪਾਰਟੀ | ਮੌਜੂਦਾ ਪਾਰਟੀ |
01 | ਪਰਨੀਤ ਕੌਰ | CONGRESS | BJP |
02 | ਰਵਨੀਤ ਸਿੰਘ ਬਿੱਟੂ | CONGRESS | BJP |
03 | ਸੁਸ਼ੀਲ ਕੁਮਾਰ ਰਿੰਕੂ | AAP | BJP |
04 | ਸ਼ੀਤਲ ਅੰਗੁਰਾਲ | AAP | BJP |
05 | ਗੁਰਪ੍ਰੀਤ ਸਿੰਘ ਜੀਪੀ | CONGRESS | AAP |
06 | ਰਾਜ ਕੁਮਾਰ ਚੱਬੇਵਾਲ | CONGRESS | AAP |
07 | ਦਵਿੰਦਰ ਸਿੰਘ ਮਲੂਕਾ/ ਪਰਮਪਾਲ ਕੌਰ ਸਿੱਧੂ | SAD | BJP |
08 | ਪਵਨ ਕੁਮਾਰ ਟੀਨੂੰ | SAD | AAP |
09. | ਕਰਮਜੀਤ ਕੌਰ ਚੌਧਰੀ | CONGRESS | BJP |
10. | ਤਜਿੰਦਰ ਸਿੰਘ ਬਿੱਟੂ | CONGRESS | BJP |
11. | ਧਰਮਵੀਰ ਗਾਂਧੀ | NEW PUNJAB PARTY | CONGRESS |
12. | ਮਹਿੰਦਰ ਸਿੰਘ ਕੇਪੀ | CONGRESS | SAD |