Bhagwant Mann Letter to Governor: ਭਗਵੰਤ ਮਾਨ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਚੰਡੀਗੜ੍ਹ 'ਚ 'ਆਪ' ਲਈ ਮੰਗੀ ਜ਼ਮੀਨ
Advertisement
Article Detail0/zeephh/zeephh1775328

Bhagwant Mann Letter to Governor: ਭਗਵੰਤ ਮਾਨ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਚੰਡੀਗੜ੍ਹ 'ਚ 'ਆਪ' ਲਈ ਮੰਗੀ ਜ਼ਮੀਨ

Bhagwant Mann Letter to Governor: ਆਮ ਆਦਮੀ ਪਾਰਟੀ ਦੇ ਨੈਸ਼ਨਲ ਪਾਰਟੀ ਬਣਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਗਵਨਰ ਨੂੰ ਮੰਗ ਪੱਤਰ ਲਿਖ ਕੇ ਵੱਡੀ ਰੱਖੀ ਹੈ।

Bhagwant Mann Letter to Governor: ਭਗਵੰਤ ਮਾਨ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਚੰਡੀਗੜ੍ਹ 'ਚ 'ਆਪ' ਲਈ ਮੰਗੀ ਜ਼ਮੀਨ

Bhagwant Mann Letter to Governor:  ਪੰਜਾਬ ਦੇ ਮੁੱਖ ਮੰਤਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦਾ ਦਫਤਰ ਬਣਾਉਣ ਲਈ ਜ਼ਮੀਨ ਅਲਾਟ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਗਵਨਰ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਆਪਣੀ ਮੰਗ ਰੱਖੀ।

ਇਸ ਪੱਤਰ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਪਾਰਟੀ ਬਣਨ ਉਤੇ ਚੰਡੀਗੜ੍ਹ ਵਿੱਛ ਦਫ਼ਤਰ ਬਣਾਉਣ ਲਈ ਜ਼ਮੀਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਰਾਸ਼ਟਰੀ ਪਾਰਟੀਆਂ ਨੂੰ ਜ਼ਮੀਨ ਦੇਣ ਦੀ ਵਿਵਸਥਾ ਹੈ। ਇਸ ਲਈ ਉਨ੍ਹਾਂ ਨੇ ਰਾਜਪਾਲ ਕੋਲੋਂ ਇਹ ਮੰਗ ਕੀਤੀ ਹੈ।

ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਹੁਣ ਰਾਸ਼ਟਰੀ ਪਾਰਟੀ ਬਣ ਚੁੱਕੀ ਹੈ। ਪਿਛਲੇ ਦਿਨ ਪੰਜਾਬ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਵੋਟ ਫੀਸਦੀ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਐਲਾਨ ਦਿੱਤਾ ਸੀ। ਭਾਰਤੀ ਚੋਣ ਕਮਿਸ਼ਨ ਵਲੋਂ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ (National Party) ਦਾ ਦਰਜਾ ਦਿੱਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : Punjab Weather News: ਸੰਗਰੂਰ ਦੇ ਮੂਨਕ ਇਲਾਕੇ 'ਚ ਖਤਰੇ ਦੇ ਨਿਸ਼ਾਨ ਤੋਂ ਉੱਤੇ ਪਹੁੰਚਿਆ ਘੱਗਰ ਦਰਿਆ; ਪ੍ਰਸ਼ਾਸਨ ਹੋਇਆ ਅਲਰਟ

ਕਾਬਿਲੇਗੌਰ ਹੈ  ਕਿ ਚੰਡੀਗੜ੍ਹ ਵਿੱਚ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਸਾਰੀਆਂ ਸਿਆਸੀ ਪਾਰਟੀਆਂ ਦੇ ਦਫ਼ਤਰ ਹਨ ਪਰ ਆਮ ਆਦਮੀ ਪਾਰਟੀ 2012 ਵਿੱਚ ਹੋਂਦ ਵਿੱਚ ਆਈ ਸੀ ਤੇ ਇਸ ਸਾਲ ਅਪ੍ਰੈਲ ’ਚ ਹੀ ਕੌਮੀ ਪਾਰਟੀ ਦਾ ਦਰਜਾ ਪ੍ਰਾਪਤ ਹੋਇਆ ਹੈ। ਗੌਰਤਲਬ ਹੈ ਕਿ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਮਿਲਣ ’ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਟਵੀਟ ਰਾਹੀਂ ਇਸ ਦੀ ਪੁਸ਼ਟੀ ਵੀ ਕੀਤੀ ਸੀ।

ਦੱਸ ਦੇਈਏ ਕਿ ਪੰਜਾਬ ’ਚ 2014 ਦੀਆਂ ਲੋਕ ਸਭਾ ਚੋਣਾਂ ਆਮ ਆਦਮੀ ਪਾਰਟੀ ਨੇ ਜਥੇਬੰਦਕ ਢਾਂਚੇ ਦੀ ਅਣਹੋਂਦ ਵਿਚਕਾਰ ਲੜੀਆਂ ਪਰ ਲੋਕਾਂ ਨੇ ਕਾਂਗਰਸ ਤੇ ਅਕਾਲੀ ਦਲ ਵਰਗੀਆਂ ਰਵਾਇਤੀ ਪਾਰਟੀਆਂ ਨੂੰ ਲਾਂਭੇ ਕਰਕੇ 4 ਸੀਟਾਂ ਝੋਲੀ ਵਿੱਚ ਪਾਈਆਂ। ਪੰਜਾਬ ’ਚ ਜੜ੍ਹ ਲੱਗਣ ਪਿੱਛੋਂ 2017 ’ਚ ਆਮ ਆਦਮੀ ਪਾਰਟੀ ਵਿਰੋਧੀ ਸੀ ਪਰ ਮੌਜੂਦਾ ਸਮੇਂ ’ਚ ਦਿੱਲੀ ਤੇ ਪੰਜਾਬ ਦੀ ਸੱਤਾ ਵਾਗਡੋਰ ਸੰਭਾਲ ਰਹੇ ਹਨ।

ਇਹ ਵੀ ਪੜ੍ਹੋ : World Population Day 2023: ਅੱਜ ਵਿਸ਼ਵ ਆਬਾਦੀ ਦਿਵਸ, ਕਿਉਂ ਮਨਾਇਆ ਜਾਂਦਾ ਹੈ ਇਹ ਖਾਸ ਦਿਨ, ਜਾਣੋ ਇਸ ਵਾਰ ਦੀ ਥੀਮ

Trending news