Manjit Singh Resigned: ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੇ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
Trending Photos
Manjit Singh Resigned: ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੇ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਬਿਲੇਗੌਰ ਹੈ ਕਿ ਮਨਜੀਤ ਸਿੰਘ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਬਣੇ ਰਹਿਣਗੇ। ਮਨਜੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਹਮਾਇਤ ਤੋਂ ਇਨਕਾਰ ਕਰ ਦਿੱਤਾ ਹੈ।
ਉਨ੍ਹਾਂ ਨੇ ਫੇਸਬੂਕ ਉਤੇ ਪੋਸਟ ਸਾਂਝੀ ਕਰਕੇ ਲਿਖਿਆ :-
ਮੇਰਾ ਬਾਦਲ ਪਰਿਵਾਰ ਤੋਂ ਅਸਤੀਫ਼ਾ।
ਭਾਈ ਅਮ੍ਰਿਤਪਾਲ ਸਿੰਘ, ਭਾਈ ਸਰਬਜੀਤ ਸਿੰਘ ਅਤੇ ਭਾਈ ਜਸਕਰਨ ਸਿੰਘ ਕਾਹਨਸਿੰਘਵਾਲਾ ਦੀ ਹਮਾਇਤ ਦਾ ਐਲਾਨ।
ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਣੇ ਰਹਿਣਗੇ ਪਰ ਅਕਾਲੀ ਦਲ ਤੋਂ ਅਸਤੀਫ਼ਾ ਦੇ ਰਹੇ ਹਨ। ਮਨਜੀਤ ਸਿੰਘ ਨੇ ਸੋਸ਼ਲ ਮੀਡੀਆ ਉਤੇ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਅਕਾਲੀ ਦਲ ਸ਼ਹੀਦਾਂ ਦੀ ਪਾਰਟੀ ਹੈ ਪਰ ਹੁਣ ਅਕਾਲੀ ਦਲ ਖਾਲੀ ਦਲ ਬਣ ਕੇ ਰਹਿ ਗਿਆ ਹੈ। ਅਕਾਲੀ ਦਲ ਵਿੱਚੋਂ ਅਸਲੀ ਰੂਹ ਖ਼ਤਮ ਹੋ ਗਈ ਹੈ ਹੁਣ ਤਾਂ ਮਹਿਜ਼ ਦਿਖਾਵਾ ਰਹਿ ਗਿਆ, ਹੁਣ ਝੋਲੀ ਝੁੱਕ ਲੋਕਾਂ ਨੇ ਪਰਿਵਾਰ ਦੇ ਦੁਆਲੇ ਘੇਰਾ ਬਣਾ ਕੇ ਬੈਠ ਗਏ। ਜਿਹੜਾ ਵੀ ਸੱਚ ਬੋਲਦਾ ਉਸ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ ਜਾਂਦਾ ਹੈ। ਵਿਧਾਨ ਸਭਾ ਚੋਣਾਂ ਹਾਰਨ ਮਗਰੋਂ ਮੈਂ ਤੇ ਪੰਥਕ ਸੋਚ ਰੱਖਣ ਵਾਲੇ ਆਗੂਆਂ ਨੇ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਬਦਲਣੀ ਚਾਹੀਦੀ ਹੈ, ਉਸ ਤੋਂ ਬਾਅਦ ਉਹ ਪੰਥਕ ਸੋਚ ਰੱਖਣ ਵਾਲੇ ਲੀਡਰਾਂ ਨਾਲ ਖਾਰ ਖਾਣ ਲੱਗ ਗਏ।
ਇਹ ਵੀ ਪੜ੍ਹੋ : Punjab News: ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ 'ਚ ਨਿੱਤਰੇ ਢੀਂਡਸਾ, ਸੁਖਬੀਰ ਬਾਦਲ ਦੇ ਫੈਸਲੇ ਦੀ ਕੀਤੀ ਨਿੰਦਾ
ਅਕਾਲੀ ਦਲ ਨੂੰ ਅੱਜ ਨਾਂ ਤਾਂ ਕਿਸੇ ਪੰਥਕ ਚਿਹਰੇ ਦੀ ਲੋੜ ਰਹਿ ਗਈ ਤੇ ਨਹੀਂ ਹੀ ਕਿਸੇ ਸ਼ਹੀਦੀ ਵਾਲੇ ਪਰਿਵਾਰ ਦੀ ਲੋੜ ਰਹਿ ਗਈ, ਹੁਣ ਅਕਾਲੀ ਦਲ ਪੰਥਕ ਸਿਧਾਤਾਂ ਤੋਂ ਥਿੜਕ ਗਈ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਅਕਾਲੀ ਦਲ ਮਾੜੀ ਹੈ ਤੇ ਨਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਾੜੀ ਹੈ ਪਰ ਵੱਡੇ ਪਰਿਵਾਰ ਨੇ ਇਸ ਨੂੰ ਹਾਈਜੈਕ ਕਰ ਲਿਆ ਹੈ।
ਇਹ ਵੀ ਪੜ੍ਹੋ : Zirakpur Fire News: ਬਲਟਾਣਾ ਦੀ ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ; ਭਾਰੀ ਨੁਕਸਾਨ ਦਾ ਖ਼ਦਸ਼ਾ