Bhakra Dam News: ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ 31 ਫੁੱਟ ਥੱਲੇ, ਪ੍ਰਸ਼ਾਸਨ ਵੱਲੋਂ ਚੌਕਸੀ ਪੱਤਰ ਜਾਰੀ
Advertisement
Article Detail0/zeephh/zeephh1791299

Bhakra Dam News: ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ 31 ਫੁੱਟ ਥੱਲੇ, ਪ੍ਰਸ਼ਾਸਨ ਵੱਲੋਂ ਚੌਕਸੀ ਪੱਤਰ ਜਾਰੀ

Bhakra Dam News:  ਪਹਾੜਾਂ ਵਿੱਚ ਭਾਰੀ ਬਾਰਿਸ਼ ਹੋਣ ਕਾਰਨ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ ਪਰ ਇਸ ਦੇ ਬਾਵਜੂਦ ਡੈਮ ਅਜੇ ਖ਼ਤਰੇ ਦੇ ਨਿਸ਼ਾਨ ਤੋਂ 31 ਫੁੱਟ ਥੱਲੇ ਹੈ।

Bhakra Dam News: ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ 31 ਫੁੱਟ ਥੱਲੇ, ਪ੍ਰਸ਼ਾਸਨ ਵੱਲੋਂ ਚੌਕਸੀ ਪੱਤਰ ਜਾਰੀ

Bhakra Dam News: ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿੱਚ ਲਗਾਤਾਰ ਪਾਣੀ ਦੇ ਪੱਧਰ ਵਿੱਚ ਰੋਜ਼ਾਨਾ ਤਿੰਨ ਤੋਂ ਚਾਰ ਫੁੱਟ ਦਾ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ ਦੀ ਗੱਲ ਕਰੀਏ ਤਾਂ ਅੱਜ ਭਾਖੜਾ ਡੈਮ ਦਾ ਪੱਧਰ 1651.49 ਪੁੱਟ ਤੱਕ ਪਹੁੰਚ ਗਿਆ। ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਪਰ ਦੂਜੇ ਪਾਸੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਦੇ ਵੀ ਸੰਦੇਸ਼ ਦਿੱਤੇ ਜਾ ਰਹੇ ਹਨ।

ਉਧਰ ਲਗਾਤਾਰ ਵੱਧਦੇ ਪਾਣੀ ਦੇ ਪੱਧਰ ਨੂੰ ਲੈ ਕੇ ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਵੱਲੋਂ BDPO ਤੇ ਹੋਰ ਅਧਿਕਾਰੀਆਂ ਨੂੰ ਇੱਕ ਪੱਤਰ ਜਾਰੀ ਕਰ ਸਤਲੁਜ ਦਰਿਆ ਦੇ ਕਿਨਾਰੇ ਵਸੇ ਪਿੰਡਾਂ ਦੇ ਨਾਲ ਰਾਬਤਾ ਕਾਇਮ ਕਰਨ ਲਈ ਕਿਹਾ ਗਿਆ ਕਿ ਜੇ ਸਤਲੁਜ ਦਰਿਆ ਵਿੱਚ ਵਾਧੂ ਪਾਣੀ ਛੱਡਿਆ ਜਾਂਦਾ ਹੈ ਤਾਂ ਇਨ੍ਹਾਂ ਪਿੰਡਾਂ ਨੂੰ ਬਚਾਇਆ ਜਾ ਸਕੇ।

ਸਤਲੁਜ ਦਰਿਆ ਕਿਨਾਰੇ ਵੱਸੇ ਲੋਕਾਂ ਨਾਲ ਅਧਿਕਾਰੀਆਂ ਨੂੰ ਲਗਾਤਾਰ ਸੰਪਰਕ ਵਿੱਚ ਰਹਿਣ ਲਈ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿੱਥੇ ਅੱਜ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1651.49 ਪਹੁੰਚ ਗਿਆ ਹੈ ਜੋ ਕਿ ਖਤਰੇ ਦੇ ਨਿਸ਼ਾਨ ਤੋਂ ਲਗਭਗ 31 ਫੁੱਟ ਘੱਟ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 64134 ਦਰਜ ਕੀਤੀ ਗਈ ਹੈ ਜਦਕਿ ਡੈਮ ਤੋਂ ਟਰਬਾਇਨਾਂ ਦੇ ਜ਼ਰੀਏ 38996 ਕਿਊਸਿਕ ਪਾਣੀ ਨੰਗਲ ਡੈਮ ਵਿੱਚ ਛੱਡਿਆ ਜਾ ਰਿਹਾ ਹੈ।

ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 , ਜਦਕਿ ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿਚ 10150 ਕਿਊਸਿਕ ਤੇ ਸਤਲੁਜ ਦਰਿਆ ਵਿੱਚ 17100 ਕਿਊਸਿਕ ਪਾਣੀ ਛੱਡਿਆ ਜਾ ਰਿਹਾ। ਜੋ ਕਿ ਪਿਛਲੇ ਕੁਝ ਦਿਨ ਪਹਿਲਾਂ ਸਿਰਫ 640 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਪਾਣੀ ਦਾ ਪੱਧਰ ਡੈਮ ਵਿੱਚ ਵਧਿਆ ਹੋਵੇਗਾ। ਭਾਖੜਾ ਡੈਮ ਵਿੱਚ ਪਾਣੀ ਦੇ ਸਟੋਰੇਜ ਦੀ ਗੱਲ ਕੀਤੀ ਜਾਵੇ ਤਾਂ 1682 ਤੱਕ ਪਾਣੀ ਸਟੋਰ ਕੀਤਾ ਜਾ ਸਕਦਾ ਹੈ ਤੇ ਡੈਮ ਹਾਲੇ ਖਤਰੇ ਦੇ ਨਿਸ਼ਾਨ ਤੋਂ ਲਗਭਗ 31 ਫੁੱਟ ਘੱਟ ਹੈ।

ਇਹ ਵੀ ਪੜ੍ਹੋ : Punjab News: ਪੰਜਾਬ ਦੇ 72 ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਲਈ ਹੋਏ ਰਵਾਨਾ; CM ਮਾਨ ਅਤੇ ਸਿੱਖਿਆ ਮੰਤਰੀ ਨੇ ਦਿੱਤੀਆਂ ਸ਼ੁਭ ਕਾਮਨਾਵਾਂ

ਦੂਜੇ ਪਾਸੇ ਐੱਸ ਸੀ ਐਮ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਨੇ ਬੀ ਡੀ ਪੀ ਓ ਅਤੇ ਹੋਰ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਸਤਲੁਜ ਕਿਨਾਰੇ ਵਸੇ ਪਿੰਡਾਂ ਦੇ ਨਾਲ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਉਤੇ ਹੈ ਤੇ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ।  ਵੈਸੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਮੁਤਾਬਿਕ ਫਲੱਡ ਗੇਟ ਹਾਲੇ ਨਹੀਂ ਖੋਲ੍ਹੇ ਜਾ ਰਹੇ ਹਨ ਤੇ ਕਿਸੇ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ।

ਇਹ ਵੀ ਪੜ੍ਹੋ : Education News: ਪੰਜਾਬ ਦੇ ਇਸ ਸਕੂਲ 'ਚ ਪੰਜਾਬੀ ਲਾਜ਼ਮੀ ਨਹੀਂ, ਸਰਕਾਰ ਨੇ ਠੋਕਿਆ ਮੋਟਾ ਜ਼ੁਰਮਾਨਾ

ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ

Trending news