Bhakra Dam-Pong Dam Alert: ਪਹਾੜੀ ਇਲਾਕੇ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਨਾਲ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਬੀਬੀਐਮਬੀ ਵੱਲੋਂ ਸਤਲੁਜ ਦਰਿਆ ਵਿੱਚ ਛੱਡੇ ਜਾ ਰਹੇ ਪਾਣੀ ਨੇ ਸਤਲੁਜ ਕੰਡੇ ਵਸੇ ਪਿੰਡਾਂ ਦੇ ਲੋਕਾਂ ਲਈ ਦਿੱਕਤਾਂ ਖੜ੍ਹੀਆਂ ਕਰ ਦਿੱਤੀਆਂ ਹਨ।
Trending Photos
Bhakra Dam-Pong Dam Alert: ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਪਹਾੜੀ ਇਲਾਕੇ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਨਾਲ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਬੀਬੀਐਮਬੀ ਵੱਲੋਂ ਸਤਲੁਜ ਦਰਿਆ ਵਿੱਚ ਛੱਡੇ ਜਾ ਰਹੇ ਪਾਣੀ ਨੇ ਸਤਲੁਜ ਕੰਡੇ ਵਸੇ ਪਿੰਡਾਂ ਦੇ ਲੋਕਾਂ ਲਈ ਦਿੱਕਤਾਂ ਖੜ੍ਹੀਆਂ ਕਰ ਦਿੱਤੀਆਂ ਹਨ।
ਸਤਲੁਜ ਦਰਿਆ 'ਤੇ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ 'ਤੇ ਪੌਂਗ ਡੈਮ ਦੋਵੇਂ (Bhakra Dam-Pong Dam Alert) ਹੀ ਖ਼ਤਰੇ ਦੇ ਨਿਸ਼ਾਨ 'ਤੇ ਪਹੁੰਚ ਗਏ ਹਨ। ਕਰੀਬ 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਵੱਧ ਖੋਲ੍ਹ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Bhakra Dam: ਭਾਖੜਾ ਡੈਮ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਮਹਿਜ਼ 2 ਫੁੱਟ ਥੱਲੇ
ਭਾਖੜਾ ਡੈਮ (Bhakra Dam) ਦੇ ਫਲੱਡ ਗੇਟ ਸੋਮਵਾਰ ਨੂੰ 12 ਫੁੱਟ ਤੱਕ ਖੋਲ੍ਹੇ ਗਏ ਸਨ। ਐਤਵਾਰ ਨੂੰ ਪਾਣੀ ਦਾ ਪੱਧਰ 1678 ਫੁੱਟ ਤੱਕ ਪਹੁੰਚ ਗਿਆ ਸੀ, ਜੋ ਸੋਮਵਾਰ ਨੂੰ ਫਲੱਡ ਗੇਟ ਖੋਲ੍ਹਣ ਤੋਂ ਬਾਅਦ 1 ਫੁੱਟ ਘੱਟ ਕੇ 1677 ਫੁੱਟ ਰਹਿ ਗਿਆ। ਜਿਸ ਤੋਂ ਬਾਅਦ ਰਾਤ ਕਰੀਬ 9 ਵਜੇ ਫਲੱਡ ਗੇਟ ਦਾ ਪੱਧਰ ਘੱਟ ਗਿਆ। ਜਿਸ ਕਾਰਨ ਰੋਪੜ ਦੇ ਪਿੰਡਾਂ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ।
ਦੂਜੇ ਪਾਸੇ ਗੌਰਤਲਬ ਹੈ ਕਿ ਇਹੀ ਹਾਲਤ ਸ੍ਰੀ ਅਨੰਦਪੁਰ ਸਾਹਿਬ ਦੇ ਕਈ ਪਿੰਡਾਂ ਦੀ ਹੈ। ਪਿੰਡ ਗੱਜਪੁਰ, ਸ਼ਾਹਪੁਰ ਬੇਲਾ, ਜਿੰਦਵਦੀ, ਗੋਲਣੀ, ਪਲਾਸੀ, ਭਲਾਂਨ, ਹਰੀਵਾਲ, ਚੰਦਪੁਰ, ਮਹਿਦਲੀ ਖੁਰਦ ਵਿਖੇ ਖੇਤਾਂ ਸਮੇਤ ਪਿੰਡਾਂ ਵਿੱਚ ਲੋਕਾਂ ਦੇ ਘਰਾਂ ਤੱਕ ਵੀ ਇਹ ਪਾਣੀ ਪੁੱਜ ਗਿਆ। ਪ੍ਰਸ਼ਾਸਨ ਦੇ ਹਰਕਤ ਵਿੱਚ ਆਉਣ ਤੋਂ ਬਾਅਦ ਨੰਗਲ ਦੇ ਨਾਲ ਲੱਗਦੇ ਪਿੰਡਾਂ ਵਿੱਚ ਐਨਡੀਆਰਐਫ ਦੀਆਂ ਟੀਮਾਂ ਵੀ ਲਗਾ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਇੱਥੇ ਇਹ ਦੱਸਣਾ ਬਣਦਾ ਹੈ ਕਿ ਕਈ ਪਿੰਡਾਂ ਵਿੱਚ ਚਾਰੇ ਪਾਸੇ ਤੋਂ ਪਾਣੀ ਆਉਣ ਕਾਰਨ ਘਰਾਂ ਵਿੱਚ ਲੋਕ ਫਸੇ ਹੋਏ ਹਨ।
ਇਹ ਵੀ ਪੜ੍ਹੋ: Sutlej River News: ਸਤਲੁਜ ਦਰਿਆ ਦਾ ਪਾਣੀ ਪਿੰਡਾਂ 'ਚ ਮਚਾਉਣ ਲੱਗਾ ਕਹਿਰ
ਇਲਾਕਿਆਂ ਦਾ ਜਾਇਜ਼ਾ ਲੈਂਦਿਆਂ ਮੰਤਰੀ ਹਰਜੋਤ ਬੈਂਸ ਖੁਦ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੁੱਜੇ। ਪਿੰਡ ਬੇਲਾ ਧਿਆਨੀ ਪੁੱਜੇ ਮੰਤਰੀ ਬੈਂਸ ਨੇ ਦੱਸਿਆ ਕਿ ਪਿੰਡਾਂ ਵਿੱਚ ਰਾਤ ਵੇਲੇ ਪਾਣੀ ਦਾ ਪੱਧਰ ਘੱਟਣਾ ਸ਼ੁਰੂ ਹੋ ਗਿਆ ਹੈ ਪਰ ਹਰਸਾ ਬੇਲਾ ਵਿੱਚ ਸਥਿਤੀ ਮਾੜੀ ਹੈ। ਸਥਿਤੀ 'ਤੇ ਕਾਬੂ ਪਾਉਣ ਲਈ NDRF, ਫੌਜ ਅਤੇ ਹਵਾਈ ਸੈਨਾ ਦੀ ਮਦਦ ਲਈ ਜਾ ਰਹੀ ਹੈ।