ਅਦਾਲਤ ਨੇ ਉਸਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਦਿੱਤਾ ਹੈ। ਇਸ ਮੌਕੇ ਭਾਨਾ ਸਿੱਧੂ ਨੇ ਆਪਣੇ 'ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਨਕਾਰਦੇ ਹੋਏ ਕਿਹਾ ਕਿ ਲੋਕਾਂ ਲਈ ਸਦਾ ਲੜਦੇ ਰਹਾਂਗੇ, ਜੇਕਰ ਮੈਨੂੰ ਕੋਈ ਕਰੋੜਾਂ ਰੁਪਏ ਵੀ ਦੇਵੇਗਾ ਤਾਂ ਵੀ ਨਹੀਂ ਵਿਕੇਗਾ।
Trending Photos
Ludhiana News: ਲੁਧਿਆਣਾ ਪੁਲਿਸ ਨੇ ਬਲੈਕ ਮੇਲਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਭਾਨਾ ਸਿੱਧੂ ਨੂੰ ਦੋ ਦਿਨਾਂ ਦੇ ਰਿਮਾਂਡ ਤੋਂ ਬਾਅਦ ਅੱਜ ਮਾਣਯੋਗ ਅਦਾਲਤ ਅੱਗੇ ਪੇਸ਼ ਕੀਤਾ। ਅਦਾਲਤ ਨੇ ਉਸਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਦਿੱਤਾ ਹੈ। ਇਸ ਮੌਕੇ ਭਾਨਾ ਸਿੱਧੂ ਨੇ ਆਪਣੇ 'ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਨਕਾਰਦੇ ਹੋਏ ਕਿਹਾ ਕਿ ਲੋਕਾਂ ਲਈ ਸਦਾ ਲੜਦੇ ਰਹਾਂਗੇ, ਜੇਕਰ ਮੈਨੂੰ ਕੋਈ ਕਰੋੜਾਂ ਰੁਪਏ ਵੀ ਦੇਵੇਗਾ ਤਾਂ ਵੀ ਨਹੀਂ ਵਿਕੇਗਾ ਭਾਨਾ ਸਿੱਧੂ।
ਦੋ ਦਿਨ ਦੇ ਰਿਮਾਂਡ ਤੋਂ ਬਾਅਦ ਬਲੈਕ ਮੇਲਿੰਗ ਅਤੇ ਧਮਕੀਆਂ ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਭਾਨਾ ਸਿੱਧੂ ਨੂੰ ਮੁੜ ਤੋਂ ਮਾਨਯੋਗ ਅਦਾਲਤ ਵਿੱਚ ਕੀਤਾ ਗਿਆ ਪੇਸ਼। ਭਾਨਾ ਸਿੱਧੂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਇਸ ਮੌਕੇ 'ਤੇ ਬੋਲਦੇ ਹੋਏ ਭਾਨਾ ਸਿੱਧੂ ਨੇ ਕਿਹਾ ਕਿ ਉਹ ਲੋਕਾਂ ਲਈ ਲੜਦਾ ਰਹੇਗਾ। ਉਸ ਨੇ ਕਿਹਾ 10 ਹਜ਼ਾਰ ਲਈ ਭਾਨਾ ਸਿੱਧੂ ਵਿਕਣ ਵਾਲਾ ਨਹੀਂ ਹੈ। ਉੱਥੇ ਹੀ ਇਸ ਮੌਕੇ 'ਤੇ ਪਹੁੰਚੇ ਭਾਨਾ ਸਿੱਧੂ ਦੇ ਭਰਾ ਨੇ ਵੀ ਕਿਹਾ ਕਿ ਭਾਨਾ ਸਿੱਧੂ ਨੂੰ ਨਜਾਇਜ਼ ਫਸਾਇਆ ਜਾ ਰਿਹਾ ਹੈ। ਉਸ ਦੇ ਭਰਾ ਨੇ ਕਿਹਾ ਕਿ ਹੁਣ ਤੱਕ ਅਸੀਂ ਲੋਕਾਂ ਦੇ ਕਰੋੜਾਂ ਰੁਪਏ ਵਾਪਸ ਕਰਵਾ ਚੁੱਕੇ ਹਾਂ।
ਦੱਸ ਦਈਏ ਕਿ ਭਾਨਾ ਸਿੱਧੂ ਨੂੰ ਸ਼ਨੀਵਾਰ ਨੂੰ ਲੁਧਿਆਣਾ ਡਿਵੀਜ਼ਨ 7 ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਮਹਿਲਾ ਏਜੰਟ ਦੇ ਬਿਆਨਾਂ ਤੋਂ ਬਾਅਦ ਪੁਲਿਸ ਵੱਲੋਂ ਉਸ ਨੂੰ ਧਮਕੀਆਂ ਦੇ ਕੇ ਪੈਸੇ ਮੰਗਣ ਦੇ ਇਲਜ਼ਾਮਾਂ 'ਚ ਐੱਫਆਈਆਰ ਦਰਜ ਕੀਤੀ ਗਈ ਹੈ।
ਪੁਲਿਸ ਅਨੁਸਾਰ ਚੰਡੀਗੜ੍ਹ ਰੋਡ ਦੀ ਰਹਿਣ ਵਾਲੀ ਇੰਦਰਜੀਤ ਕੌਰ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਹ ਇਮੀਗ੍ਰੇਸ਼ਨ ਵਿੱਚ ਕੰਮ ਕਰਦੀ ਹੈ। ਉਹ ਕਈ ਲੋਕਾਂ ਨੂੰ ਵਿਦੇਸ਼ ਭੇਜਦੇ ਹਨ ਅਤੇ ਕਈ ਵਾਰ ਕਈ ਲੋਕ ਰਿਜੈਕਟ ਹੋ ਜਾਂਦੇ ਹਨ ਜਿਨ੍ਹਾਂ ਨੂੰ ਉਹ ਪੈਸੇ ਵਾਪਸ ਕਰ ਦਿੰਦੇ ਹਨ। ਇਸੇ ਤਰ੍ਹਾਂ 30 ਅਗਸਤ 2023 ਨੂੰ ਭਾਨਾ ਸਿੱਧੂ ਨੇ ਫ਼ੋਨ ਕਰ ਕੇ ਕਿਹਾ ਕਿ ਮੇਰੇ ਫ਼ੋਨ 'ਤੇ 10 ਹਜ਼ਾਰ ਰੁਪਏ ਪਾ ਦਿਓ, ਨਹੀਂ ਤਾਂ ਉਹ ਤੁਹਾਡੇ ਘਰ ਦੇ ਬਾਹਰ ਧਰਨਾ ਦੇਣਗੇ, ਜੇਕਰ ਤੁਸੀਂ ਪੈਸੇ ਪਾ ਦਿੱਤੇ ਤਾਂ ਧਰਨਾਕਾਰੀ ਵਾਪਸ ਆ ਜਾਣਗੇ।
ਜਦੋਂ ਪੀੜਤਾ ਨੇ ਉਸ ਦੀ ਬੇਨਤੀ ਨੂੰ ਨਜ਼ਰਅੰਦਾਜ਼ ਕੀਤਾ ਤਾਂ ਕੁੱਝ ਲੋਕਾਂ ਨੇ ਉਸ ਦੇ ਘਰ ਦੇ ਬਾਹਰ ਧਰਨਾ ਦਿੱਤਾ। ਪੀੜਤ ਨੇ ਸ਼ਿਕਾਇਤ ਦਰਜ ਕਰਵਾਈ ਅਤੇ ਧਰਨਾ ਦਿੱਤਾ। ਇਸ ਤੋਂ ਬਾਅਦ 25 ਅਕਤੂਬਰ ਨੂੰ ਭਾਨੇ ਨੇ ਦੁਬਾਰਾ ਫੋਨ ਕਰ ਕੇ ਕਿਹਾ ਕਿ ਜੇਕਰ ਮੇਰੇ ਕੋਲ ਪੈਸੇ ਮੰਗਣ ਆਏ ਲੋਕ ਪੈਸੇ ਨਾ ਮੋੜੇ ਤਾਂ ਮੈਂ ਉਨ੍ਹਾਂ ਦੇ ਸਹੁਰੇ ਘਰ ਆ ਕੇ ਤੁਹਾਨੂੰ ਜ਼ਲੀਲ ਕਰਾਂਗਾ। ਪੀੜਤਾ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਜਾਂਚ ਤੋਂ ਬਾਅਦ ਪੁਲਿਸ ਨੇ 21 ਜਨਵਰੀ ਨੂੰ ਭਾਨਾ ਸਿੱਧੂ ਖਿਲਾਫ ਮਾਮਲਾ ਦਰਜ ਕਰ ਕੇ ਰਾਤ ਨੂੰ ਗ੍ਰਿਫਤਾਰ ਕਰ ਲਿਆ ਸੀ।