Bibi Jagir News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਹਨ।
Trending Photos
Bibi Jagir News (ਭਰਤ ਸ਼ਰਮਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਹਨ। ਬੀਬੀ ਜਗੀਰ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਧੀ ਦੀ ਮੌਤ ਅਤੇ ਰੋਮਾਂ ਦੀ ਬੇਅਦਬੀ 'ਤੇ ਸਪੱਸ਼ਟੀਕਰਨ ਦਿੱਤਾ ਹੈ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਕਿ 26 ਤਰੀਕ ਸ਼ਾਮ ਨੂੰ ਇੱਕ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਉਨ੍ਹਾਂ ਕੋਲੋਂ ਦੋ ਗੱਲਾਂ ਦੇ ਜਵਾਬ ਮੰਗੇ ਸੀ। ਉਹ ਜਵਾਬ ਦੇਣ ਅਤੇ ਸਪਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ ਸਨ।
ਉਨ੍ਹਾਂ ਨੇ ਕਿਹਾ ਕਿ ਉਹ ਉਸ ਪਰਿਵਾਰ ਨਾਲ ਸਬੰਧਤ ਹਨ ਜਿਸ ਪਰਿਵਾਰ ਦੇ ਵਡੇਰਿਆਂ ਨੇ ਲੰਮਾ ਸਮਾਂ ਧਰਮ ਪ੍ਰਚਾਰ ਵਿੱਚ ਯੋਗਦਾਨ ਪਾਇਆ। ਤਕਰੀਬਨ 28 ਸਾਲ ਤੋਂ ਉਹ ਮੈਂਬਰ ਐਸਜੀਪੀਸੀ ਹਨ ਅਤੇ ਚਾਰ ਵਾਰੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਮੌਕਾ ਮਿਲਿਆ ਜਦੋਂ ਵੀ ਚੋਣ ਹੁੰਦੀ ਸੀ ਪੂਰਾ ਜਰਨਲ ਹਾਊਸ ਤੇ ਸਾਰੇ ਹੀ ਜਥੇਦਾਰ ਸਾਹਿਬਾਨ ਉੱਥੇ ਹਾਜ਼ਰ ਹੁੰਦੇ ਸੀ।
ਉਨ੍ਹਾਂ ਦੀ ਹਾਜ਼ਰੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਵਿੱਚ ਜਦੋਂ ਇਹ ਫੈਸਲਾ ਹੁੰਦਾ ਸੀ। 1999 ਵਿੱਚ ਉਨ੍ਹਾਂ ਦੀ ਵੱਡੀ ਬੇਟੀ (18 ਸਾਲ) ਅਚਨਚੇਤ ਭਾਣਾ ਵਰਤ ਗਿਆ। ਜਿਹੜੇ ਸਿਆਸੀ ਵਿਰੋਧੀ ਅਤੇ ਪੰਥ ਦੋਖੀ ਸਨ, ਉਨ੍ਹਾਂ ਨੂੰ ਉਨ੍ਹਾਂ ਦੀਆਂ ਬੁਲੰਦੀਆਂ ਬਰਦਾਸ਼ਤ ਨਹੀਂ ਹੋਈਆਂ। ਉਨ੍ਹਾਂ ਨੇ ਇੱਕ ਅਜਿਹਾ ਬੇਬੁਨਿਆਦ ਝੂਠਾ ਕੇਸ ਉਨ੍ਹਾਂ ਉਤੇ ਪਾਇਆ, ਜਿਸ ਦੀਆਂ ਉਨ੍ਹਾਂ ਨੇ 18 ਸਾਲ ਪੀੜ ਝੱਲ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਮੇਰੇ ਖਿਲਾਫ਼ ਝੂਠੀ ਸ਼ਿਕਾਇਤ ਕੀਤੀ ਗਈ ਹੈ। ਅਸੀਂ ਹਮੇਸ਼ਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਾਂ। ਉਨ੍ਹਾਂ ਕਿਹਾ ਕਿ ਅੱਜ ਮੇਰੇ ਜ਼ਖਮ ਅੱਲ੍ਹੇ ਕੀਤੇ ਗਏ ਅਤੇ ਅਫ਼ਸੋਸ ਹੈ ਕਿ ਮਹਾਨ ਤਖ਼ਤ ਦੀ ਮਰਿਆਦਾ ਨੂੰ ਢਾਹ ਲੱਗੀ ਹੈ।
ਮੈਨੂੰ ਅਫ਼ਸੋਸ ਹੈ ਕਿ ਮਹਾਨ ਤਖ਼ਤ ਤੇ ਅਜਿਹੇ ਮਸਲੇ ਆਉਣ ਲੱਗੇ ਹਨ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਵੱਖ ਵੱਖ ਜਥੇਬੰਦੀਆਂ ਤੇ ਹੋਰ ਸਿੱਖ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਦੇ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ 'ਤੇ ਮੰਗ ਪੱਤਰ ਦਿੱਤੇ ਗਏ ਸਨ। ਜਿਨ੍ਹਾਂ ਵਿੱਚ ਉਨ੍ਹਾਂ ਉੱਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਗਏ ਸਨ। ਜਥੇਬੰਦੀਆਂ ਵੱਲੋਂ ਬੀਬੀ ਜਗੀਰ ਕੌਰ ਉੱਤੇ ਰੋਮਾਂ ਦੀ ਬੇਅਦਬੀ ਅਤੇ ਆਪਣੀ ਬੇਟੀ ਨੂੰ ਮਾਰਨ ਦੇ ਗੰਭੀਰ ਦੋਸ਼ ਲਗਾਏ ਗਏ ਸਨ।
ਜਥੇਬੰਦੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲੋਂ ਇਸ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਜਿਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਚਿੱਠੀ ਭੇਜੀ ਗਈ ਸੀ। ਜਿਸ ਵਿੱਚ ਉਹਨਾਂ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਇੱਕ ਹਫਤੇ ਦਾ ਸਮਾਂ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Punjab Breaking Live Updates: ਝੋਨੇ ਦੀ ਖਰੀਦ ਦਾ ਦੂਜਾ ਦਿਨ ਪਰ ਮੰਡੀਆਂ ਪਈਆਂ ਖਾਲੀ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ