ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ
Advertisement
Article Detail0/zeephh/zeephh1238876

ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕਤਲ 'ਚ ਸ਼ਾਮਿਲ ਇੱਕ ਹੋਰ ਮੁਲਜ਼ਮ ਦੀ ਪਛਾਣ ਹੋ ਗਈ ਹੈ। 

ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕਤਲ 'ਚ ਸ਼ਾਮਿਲ ਇੱਕ ਹੋਰ ਮੁਲਜ਼ਮ ਦੀ ਪਛਾਣ ਹੋ ਗਈ ਹੈ। ਸਤਬੀਰ ਸਿੰਘ ਦਾ ਨਾਂਅ ਆਇਆ ਸਾਹਮਣੇ, ਜਿਸ ਨੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਵਾਏ ਸਨ। ਉਹ ਅਜਨਾਲਾ ਦੇ ਪਿੰਡ ਤਲਵੰਡੀ ਰਾਏਦਾਦੂ ਦਾ ਰਹਿਣ ਵਾਲਾ ਹੈ। ਸਤਵੀਰ ਸਿੰਘ ਨੇ ਆਪਣੀ ਫਾਰਚੂਨਰ ਗੱਡੀ 'ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕੀਤੇ ਸਨ। ਸਤਬੀਰ ਨੂੰ ਲਾਰੇਂਸ ਬਿਸ਼ਨੋਈ ਦੀ ਨਿਸ਼ਾਨਦੇਹੀ 'ਤੇ ਗ੍ਰਿਫਤਾਰ ਕੀਤਾ ਗਿਆ ਹੈ।  ਲਾਰੇਂਸ ਬਿਸ਼ਨੋਈ ਅੰਮ੍ਰਿਤਸਰ ਪੁਲਿਸ ਦੇ ਸਾਹਮਣੇ ਵੱਡੇ ਖੁਲਾਸੇ ਕਰ ਰਿਹਾ ਹੈ। ਰਾਣਾ ਕੰਧੋਵਾਲੀਆ ਕਤਲ ਕੇਸ 'ਚ ਲਾਰੈਂਸ ਬਿਸ਼ਨੋਈ 8 ਦਿਨ ਦੇ ਰਿਮਾਂਡ 'ਤੇ ਹੈ।

ਪੰਜਾਬ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਾਨਸਾ ਕੋਰਟ ਤੋਂ ਸੱਤ ਦਿਨਾਂ ਦਾ ਰਿਮਾਂਡ ਮਿਲਿਆ ਹੈ। ਪੁਲਿਸ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਸੀ। ਪੁਲਿਸ ਬੁਲੇਟ ਪਰੂਫ਼ ਗੱਡੀ 'ਚ ਮਾਨਸਾ ਕੋਰਟ ਲਿਆਈ। ਮੂਸੇਵਾਲਾ ਕਤਲਕਾਂਡ 'ਚ ਪੁੱਛਗਿੱਛ ਹੋਵੇਗੀ। ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਹੋਵੇਗੀ। ਜੱਗੂ 'ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਇਲਜ਼ਾਮ ਹਨ।

Trending news