Jalandhar News: ਜਲੰਧਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ; ਸਾਬਕਾ ਮੇਅਰ ਜਗਦੀਸ਼ ਰਾਜਾ 'ਆਪ' ਵਿੱਚ ਸ਼ਾਮਿਲ
Advertisement
Article Detail0/zeephh/zeephh2552553

Jalandhar News: ਜਲੰਧਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ; ਸਾਬਕਾ ਮੇਅਰ ਜਗਦੀਸ਼ ਰਾਜਾ 'ਆਪ' ਵਿੱਚ ਸ਼ਾਮਿਲ

Jalandhar News:  ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਮੇਅਰ ਅਤੇ ਕਾਂਗਰਸੀ ਆਗੂ ਜਗਦੀਸ਼ ਰਾਜਾ ਪਤਨੀ ਅਨੀਤਾ ਅਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। 

ਇਸ ਵੱਡੇ ਫੇਰਬਦਲ ਨਾਲ ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਮਜ਼ਬੂਤੀ ਮਿਲੀ ਹੈ। ਜਗਦੀਸ਼ ਰਾਜਾ ਨੂੰ ‘ਆਪ’ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਅਜਿਹੇ 'ਚ ਕਾਂਗਰਸ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧਣੀਆਂ ਸ਼ੁਰੂ ਹੋ ਗਈਆਂ ਹਨ।

ਇਸ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਵਿੱਚ ਵੀ ‘ਆਪ’ ਨੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਵੱਡਾ ਝਟਕਾ ਦਿੱਤਾ ਸੀ। ਅਨੀਤਾ ਰਾਜਾ ਜਲੰਧਰ ਦੇ ਡਿਪਟੀ ਮੇਅਰ ਰਹਿ ਚੁੱਕੇ ਹਨ। ਕਾਬਿਲੇਗੌਰ ਹੈ ਕਿ ਅਨੀਤਾ ਰਾਜਾ ਵਾਰਡ 65 ਤੋਂ ਕੌਂਸਲਰ ਹਨ। 1991 ਵਿੱਚ ਵਾਰਡ 64 ਤੋਂ ਚੁਣੇ ਗਏ ਜਗਦੀਸ਼ ਰਾਜਾ ਨੇ ਵੱਡਾ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ : Farmer Protest Update: ਦਿੱਲੀ ਕੂਚ ਨੂੰ ਲੈ ਕੇ ਫੈਸਲਾ ਅੱਜ! ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ

ਇਸ ਵਾਰ ਆਮ ਆਦਮੀ ਪਾਰਟੀ ਨੇ ਵਾਲੰਟੀਅਰਾਂ ਨੂੰ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਅਜਿਹੇ 'ਚ ਉਨ੍ਹਾਂ ਤੋਂ ਵੀ ਅਰਜ਼ੀਆਂ ਮੰਗੀਆਂ ਗਈਆਂ ਹਨ। 

30 ਸਾਲ ਤੋਂ ਚੋਣਾਂ ਲੜ ਰਿਹਾ ਰਾਜਾ ਪਰਿਵਾਰ, ਕਦੀ ਨਹੀਂ ਮਿਲੀ ਹਾਰ 
ਸਾਬਕਾ ਮੇਅਰ ਜਗਦੀਸ਼ ਰਾਜਾ ਨਗਰ ਨਿਗਮ ਦੀਆਂ 6 ਚੋਣਾਂ ਲੜ ਚੁੱਕੇ ਹਨ। ਪਹਿਲੀ ਵਾਰ 1991 ’ਚ ਉਹ ਆਜ਼ਾਦ ਉਮੀਦਵਾਰ ਵਜੋਂ ਚੋਣਾਂ ਜਿੱਤੇ ਸਨ ਤੇ ਉਸ ਤੋਂ ਬਾਅਦ ਕਾਂਗਰਸ ’ਚ ਸ਼ਾਮਲ ਹੋ ਗਏ ਸਨ। ਵਾਰਡ ਔਰਤਾਂ ਲਈ ਰਾਖਵਾਂ ਹੋਣ ’ਤੇ ਉਨ੍ਹਾਂ ਦੀ ਪਤਨੀ ਅਨੀਤਾ ਰਾਜਾ ਨੇ 2002 ’ਚ ਪਹਿਲੀ ਵਾਰ ਚੋਣਾਂ ਲੜੀਆਂ ਸਨ ਤੇ ਸੀਨੀਅਰ ਡਿਪਟੀ ਮੇਅਰ ਬਣੀ।

2012 ਤੇ 2018 ਦੀਆਂ ਚੋਣਾਂ ’ਚ ਰਾਜਾ ਤੇ ਉਨ੍ਹਾਂ ਦੀ ਪਤਨੀ ਦੋ ਵਾਰਡਾਂ ਤੋਂ ਚੋਣ ਲੜ ਕੇ ਜਿੱਤੇ ਹਾਸਲ ਕੀਤੀ ਸੀ। ਰਾਜਾ ਪਰਿਵਾਰ ਨੇ ਕੁੱਲ 8 ਚੋਣਾਂ ਲੜੀਆਂ ਤੇ ਹਰ ਵਾਰ ਜਿੱਤ ਪ੍ਰਾਪਤ ਕੀਤੀ। ਸਾਬਕਾ ਮੇਅਰ ਦੇ ਛੋਟੇ ਭਰਾ ਸਵ. ਰਮੇਸ਼ ਬੰਟੀ ਯੂਥ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ : Punjab News: ​ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਐਲਾਨ

Trending news