CM Bhagwant Mann: ਪੰਜਾਬ ਵਿੱਚ ਹੜ੍ਹ ਦੇ ਬਣੇ ਹਾਲਾਤ ਦਰਮਿਆਨ ਸੀਐਮ ਭਗਵੰਤ ਮਾਨ ਨੇ ਵੱਡਾ ਬਿਆਨ ਦੇ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ। ਸੀਐਮ ਨੇ ਕਿਹਾ ਕਿ ਸਾਰੇ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਕਾਫੀ ਥੱਲੇ ਹਨ, ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ।
Trending Photos
CM Bhagwant Mann: ਭਾਰੀ ਬਾਰਿਸ਼ ਤੋਂ ਬਾਅਦ ਪੰਜਾਬ ਵਿੱਚ ਕਈ ਥਾਈਂ ਹੜ੍ਹ ਵਰਗੇ ਹਾਲਾਤ ਬਣ ਹੋਏ ਹਨ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲੋਕਾਂ ਨੂੰ ਰਾਹਤ ਭਰੀ ਖ਼ਬਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਪਾਣੀ ਦੇ ਹਾਲਾਤ ਹਰ ਪਲ ਦੀ ਰਿਪੋਰਟ ਦੇ ਆਧਾਰ ਉਤੇ ਪ੍ਰਸ਼ਾਸਨ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ।
ਜ਼ਿਆਦਾ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਕਿਸਮ ਦੀ ਮਦਦ ਕਰਨਾ ਉਨ੍ਹਾਂ ਦੀ ਤਰਜੀਹ ਹੈ। ਸਾਰੇ ਡੈਮ ਸੁਰੱਖਿਅਤ ਹਨ ਅਤੇ ਖ਼ਤਰੇ ਦੇ ਨਿਸ਼ਾਨ ਤੋਂ ਕਾਫੀ ਹੇਠਾਂ ਹਨ। ਉਨ੍ਹਾਂ ਨੇ ਉਮੀਦ ਜ਼ਾਹਿਰ ਕੀਤੀ ਕਿ ਅੱਜ ਸ਼ਾਮ ਤੱਕ ਹਾਲਾਤ ਸੁਧਰ ਜਾਣਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸੇ ਵੀ ਪ੍ਰਕਾਰ ਦੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜ੍ਹੇਗੀ।
ਦੂਜੇ ਪਾਸੇ ਮੌਸਮ ਮੌਸਮ ਵਿਭਾਗ ਵੱਲੋਂ ਵੀ ਰਾਹਤ ਭਰੀ ਖਬਰ ਮਿਲੀ ਹੈ। ਇਸ ਹਫ਼ਤੇ ਸੂਬੇ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ ਪਰ ਭਾਰੀ ਮੀਂਹ ਦੇ ਆਸਾਰ ਨਹੀਂ ਹਨ। ਬੀਤੇ ਦਿਨੀਂ ਤਾਪਮਾਨ ’ਚ 4.9 ਡਿਗਰੀ ਸੈਲਸੀਅਸ ਦਾ ਇਜ਼ਾਫਾ ਦਰਜ ਕੀਤਾ ਗਿਆ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਦਾ 37 ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ : Punjab Flood News: ਪੰਜਾਬ 'ਚ ਹੜ੍ਹ ਦੀ ਮਾਰ ਝੱਲ ਰਹੇ ਲੋਕ, ਵੀਡੀਓ ਰਾਹੀਂ ਵੇਖੋ ਵੱਖ-ਵੱਖ ਜ਼ਿਲ੍ਹਿਆਂ ਦਾ ਹਾਲ
ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਪਏ ਭਾਰੀ ਮੀਂਹ ਕਾਰਨ ਨਦੀਆਂ, ਨਾਲੇ ਖ਼ਤਰੇ ਦੇ ਨਿਸ਼ਾਨ ਉਤੇ ਵਗ ਰਹੇ ਹਨ ਅਤੇ ਕਈ ਥਾਵਾਂ ਤੋਂ ਪਾਣੀ ਛੱਡਿਆ ਗਿਆ ਸੀ। ਇਸ ਕਾਰਨ ਬਹੁਤ ਸਾਰੇ ਇਲਾਕਿਆਂ 'ਚ ਪਾਣੀ ਭਰ ਗਿਆ ਸੀ। ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ।
ਪੰਜਾਬ ਦੀ ਪਾਣੀ ਦੀ ਸਥਿਤੀ ਦੀ ਹਰ ਪਲ ਦੀ ਰਿਪੋਰਟ ਦੇ ਆਧਾਰ ਤੇ ਪ੍ਰਸ਼ਾਸਨ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ..ਜ਼ਿਆਦਾ ਪ੍ਰਭਾਵਿਤ ਇਲਾਕਿਆਂ ਚ ਹਰ ਕਿਸਮ ਦੀ ਸਹਾਇਤਾ ਕਰਨੀ ਸਾਡੀ ਪਹਿਲ ਹੈ..ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਨੇ..ਉਮੀਦ ਹੈ ਪੰਜਾਬ ਚ ਅੱਜ ਸ਼ਾਮ ਤੱਕ ਹਾਲਾਤ ਕਾਫ਼ੀ ਸੁਧਰ ਜਾਣਗੇ..ਕਿਸੇ ਵੀ ਕਿਸਮ ਦੇ…
— Bhagwant Mann (@BhagwantMann) July 12, 2023
ਇਹ ਵੀ ਪੜ੍ਹੋ : Punjab Weather Today: ਪੰਜਾਬ ਤੇ ਹਰਿਆਣਾ 'ਚ ਮੀਂਹ ਨੇ ਮਚਾਈ ਤਬਾਹੀ; 11ਦੀ ਮੌਤ, ਕਰੋੜਾਂ ਦਾ ਨੁਕਸਾਨ