Bikram Majithia ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿੱਚ ਅੱਜ ਐਸਆਈਟੀ ਅੱਗੇ ਪੇਸ਼ ਹੋਏ।
Trending Photos
Bikram Majithia: ਡਰੱਗ ਮਾਮਲੇ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਅੱਜ ਐਸਆਈਟੀ ਅੱਗੇ ਪੇਸ਼ ਹੋਏ। ਦਰਅਸਲ ਵਿੱਚ ਸਿੱਟ ਵੱਲੋਂ 8 ਅਗਸਤ ਲਈ ਮਜੀਠੀਆ ਨੂੰ ਤਲਬ ਕੀਤਾ ਗਿਆ ਸੀ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਮਜੀਠੀਆ ਨੂੰ ਦੋ ਵਾਰ ਤਲਬ ਕੀਤਾ ਗਿਆ ਸੀ। ਸਿੱਟ ਅੱਗੇ ਪੇਸ਼ ਹੋਣ ਆਏ
ਪਟਿਆਲਾ ਵਿਖੇ ਸਿੱਟ ਅੱਗੇ ਪੇਸ਼ ਹੋਣ ਆਏ ਮਜੀਠੀਆ ਨੇ ਮੀਡੀਆ ਸਾਹਮਣੇ ਕਿਹਾ ਕਿ ਮੈਨੂੰ 11 ਵਾਰ SIT ਨੇ ਪੇਸ਼ ਹੋਣ ਲਈ ਸੰਮਨ ਭੇਜੇ ਸਨ ਅਤੇ ਮੈਂ 7 ਵਾਰ ਪੇਸ਼ ਹੋ ਗਿਆ ਪਰ ਕੇਜਰੀਵਾਲ ਨੂੰ ਕਿੰਨੀ ਵਾਰ ਸਮਨ ਭੇਜੇ ਉਹ ਇੱਕ ਵਾਰ ਵੀ ਪੇਸ਼ ਨਹੀਂ ਹੋਏ।
ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਉਤੇ ਵੀ ਸਵਾਲ ਚੁੱਕੇ। ਮਜੀਠੀਆ ਨੇ ਕਿਹਾ ਕਿ SIT DGP ਰੈਂਕ ਦੇ ਅਫਸਰਾਂ ਤੋਂ DIG ਅਫਸਰਾਂ ਤੱਕ ਸਿਮਟ ਕੇ ਰਹਿ ਗਈ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਉਤੇ ਦਰਜ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ।
ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ 20 ਜੁਲਾਈ ਨੂੰ ਜਾਂਚ ਲਈ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਸੁਣਵਾਈ ਦਾ ਹਵਾਲਾ ਦਿੰਦੇ ਹੋਏ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਐਸਆਈਟੀ ਨੇ ਮਜੀਠੀਆ ਨੂੰ 23 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ, ਉਸ ਵੇਲੇ ਵੀ ਮਜੀਠੀਆ ਨੇ ਰੈਗੂਲਰ ਜ਼ਮਾਨਤ ਕੇਸ ਸਬੰਧੀ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਪੇਸ਼ ਹੋਣਾ ਸੀ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਇਸ ਤੋਂ ਪਹਿਲਾਂ ਪਿਛਲੇ ਮਹੀਨੇ ਜਦੋਂ SIT ਨੇ ਮਜੀਠੀਆ ਨੂੰ ਨੋਟਿਸ ਭੇਜਿਆ ਸੀ ਤਾਂ ਮਜੀਠੀਆ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਹਾਈ ਕੋਰਟ ਦਾ ਰੁਖ ਕੀਤਾ ਸੀ। ਉਨ੍ਹਾਂ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਉਸ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਹਾਈ ਕੋਰਟ ਨੇ ਉਨ੍ਹਾਂ ਨੂੰ 8 ਜੁਲਾਈ ਤੱਕ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਰਾਹਤ ਦਿੱਤੀ ਹੈ। ਪਿਛਲੀ ਸੁਣਵਾਈ 'ਤੇ ਐਸਆਈਟੀ ਨੇ ਸੰਮਨ ਵਾਪਸ ਲੈ ਲਏ ਸਨ।
ਇਹ ਵੀ ਪੜ੍ਹੋ : Punjab High Court: ਪੈਂਡਿੰਗ ਸ਼ਿਕਾਇਤਾਂ ਨੂੰ ਲੈ ਕੇ ਹਾਈ ਕੋਰਟ ਨੇ ਤਿੰਨ ਸੂਬਿਆਂ ਦੇ ਡੀਜੀਪੀ ਨੂੰ ਲਗਾਈ ਤਾੜਨਾ