Jalandhar by-election: ਆਮ ਆਦਮੀ ਪਾਰਟੀ ਤੋਂ ਬਾਅਦ ਭਾਜਪਾ ਨੇ ਵੀ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
Trending Photos
Jalandhar by-election: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ।
ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ ਅਤੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਹੁਣ ਭਾਜਪਾ ਨੇ ਜ਼ਿਮਨੀ ਚੋਣ ਲਈ ਸ਼ੀਤਲ ਅੰਗੂਰਾਲ ਨੂੰ ਹੀ ਉਮੀਦਵਾਰ ਐਲਾਨ ਦਿੱਤਾ ਹੈ।
ਕਾਬਿਲੇਗੌਰ ਹੈ ਕਿ ਹਾਲਾਂਕਿ ਵੋਟਿੰਗ ਤੋਂ ਬਾਅਦ ਅੰਗੁਰਾਲ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ ਪਰ ਇਸ ਤੋਂ ਪਹਿਲਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਸਤੀਫਾ ਪ੍ਰਵਾਨ ਕਰ ਲਿਆ। ਇਸ ਸਬੰਧੀ ਨੋਟੀਫਿਕੇਸ਼ਨ ਦੀ ਕਾਪੀ ਵਿਧਾਨ ਸਭਾ ਸਕੱਤਰ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੂੰ ਵੀ ਭੇਜੀ ਗਈ ਸੀ, ਜਿਸ ਵਿੱਚ ਜਲੰਧਰ ਪੱਛਮੀ-34 ਨੰਬਰ ਸੀਟ 30 ਮਈ, 2024 ਤੋਂ ਖਾਲੀ ਦਿਖਾਈ ਗਈ ਸੀ।
ਆਮ ਆਦਮੀ ਪਾਰਟੀ ਦੇ ਵਿਧਾਇਕ ਸੀਤਲ ਅੰਗੁਰਾਲ ਨੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਵਿਧਾਇਕ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਲਈ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਸ਼ੀਤਲ ਅੰਗੂਰਾਲ ਨੂੰ ਸੱਦਾ ਦਿੱਤਾ ਸੀ। ਪਰ ਉਨ੍ਹਾਂ ਕੋਲ ਵਕਤ ਦੀ ਕਮੀ ਦੇ ਚਲਦਿਆਂ ਸ਼ੀਤਲ ਦੇ ਨਾਲ ਮੁਲਾਕਾਤ ਨਹੀਂ ਹੋ ਸਕੀ ਸੀ।
ਇਹ ਵੀ ਪੜ੍ਹੋ : Bathinda News: ਬਠਿੰਡਾ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਪੁਲਿਸ ਨੇ ਚੱਪੇ-ਚੱਪੇ ਦੀ ਕੀਤੀ ਚੈਕਿੰਗ
10 ਜੁਲਾਈ ਨੂੰ ਹੋਵੇਗੀ ਵੋਟਿੰਗ: ਜ਼ਿਮਨੀ ਚੋਣ ਲਈ 21 ਜੂਨ, 2024 ਤੱਕ ਸਵੇਰੇ 11.00 ਵਜੇ ਤੋਂ ਦੁਪਹਿਰ 03.00 ਵਜੇ ਤੱਕ ਭਰੇ ਜਾ ਸਕਣਗੇ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ (ਬੁੱਧਵਾਰ) ਹੈ। ਵੋਟਾਂ 10 ਜੁਲਾਈ, 2024 (ਬੁੱਧਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ, 2024 (ਸ਼ਨੀਵਾਰ) ਨੂੰ ਹੋਵੇਗੀ।
ਇਹ ਵੀ ਪੜ੍ਹੋ : Patiala News: ਪਾਵਰ ਇੰਜੀਨੀਅਰਸ ਫੈਡਰੇਸ਼ਨ ਨੇ ਸੀਐਮ ਨੂੰ ਚਿੱਠੀ ਲਿਖ ਕੇ ਬਿਜਲੀ ਸਪਲਾਈ ਨੂੰ ਲੈ ਕੇ ਕਿੱਲਤ ਦੇ ਖ਼ਦਸ਼ੇ ਕੀਤੇ ਜ਼ਾਹਿਰ