Anandpur Sahib Lok Sabha Seat: ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਕੀਤੀ ਦਾਖ਼ਲ
Advertisement
Article Detail0/zeephh/zeephh2247773

Anandpur Sahib Lok Sabha Seat: ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਕੀਤੀ ਦਾਖ਼ਲ

Anandpur Sahib Lok Sabha Seat:  ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਦਾਖ਼ਲ ਕੀਤੀ। ਇਸ ਮੌਕੇ ਕਈ ਭਾਜਪਾ ਆਗੂ ਮੌਜੂਦ ਸਨ।

Anandpur Sahib Lok Sabha Seat: ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਕੀਤੀ ਦਾਖ਼ਲ

Anandpur Sahib Lok Sabha Seat: ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਦਾਖ਼ਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉੱਤਰਾਖੰਡ ਦੇ ਸੀਐਮ ਪੁਸ਼ਕਰ ਸਿੰਘ ਧਾਮੀ ਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ,ਜ਼ਿਲ੍ਹਾ ਭਾਜਪਾ ਪ੍ਰਧਾਨ ਅਜੇ ਵੀਰ ਸਿੰਘ ਲਾਲਪੁਰਾ, ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮੌਜੂਦ ਸਨ। ਕਾਗਜ਼ ਭਰਨ ਤੋਂ ਬਾਅਦ ਭਾਜਪਾ ਵਰਕਰਾਂ ਨੇ ਡਾ. ਸੁਭਾਸ਼ ਸ਼ਰਮਾ ਦੀ ਹਮਾਇਤ ਵਿੱਚ ਰੋਡ ਸ਼ੋਅ ਕੱਢਿਆ। 

ਰਾਮ ਲੀਲਾ ਮੈਦਾਨ ਤੋਂ ਸ਼ੁਰੂ ਹੋ ਕੇ ਰੋਡ ਸ਼ੋਅ ਸਰਕਾਰੀ ਹਸਪਤਾਲ ਨੇੜੇ ਸਮਾਪਤ ਹੋਇਆ। ਕਨ੍ਹਈਆ ਮਿੱਤਲ ਸੁਭਾਸ਼ ਸ਼ਰਮਾ ਦੇ ਕਵਰਿੰਗ ਉਮੀਦਵਾਰ ਹਨ। ਭਾਜਪਾ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੌਰਾਨ ਮਸ਼ਹੂਰ ਗਾਇਕ ਕਨ੍ਹਈਆ ਮਿੱਤਲ ਚਰਚਾ ਦਾ ਵਿਸ਼ਾ ਬਣਿਆ ਰਿਹਾ।  ਕਨ੍ਹਈਆ ਮਿੱਤਲ ਨੂੰ ਕਿਹਾ ਕਿ ਉਸ ਨੇ ਆਪਣਾ ਗਾਇਕੀ ਦਾ ਸਫ਼ਰ ਤਿਆਗੇ ਨਹੀਂ ਹੈ ਪਰ ਸੁਭਾਸ਼ ਸ਼ਰਮਾ ਉਸ ਦਾ ਪਿਆਰਾ ਦੋਸਤ ਹੈ, ਉਹ ਉਸ ਦੀ ਹਮਾਇਤ ਕਰਨ ਲਈ ਇੱਥੇ ਆਇਆ ਹੈ।

ਸੁਭਾਸ਼ ਸ਼ਰਮਾ ਨੇ ਵਿਰੋਧ ਕਰ ਰਹੇ ਕਿਸਾਨਾਂ ਸਬੰਧੀ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਦੀ ਹਮਾਇਤ ਮਿਲ ਰਹੀ ਹੈ ਅਤੇ ਉਹ ਪਿੰਡਾਂ 'ਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰਨ ਵਾਲੇ ਕੁਝ ਵਰਕਰ ਹਨ ਤੇ ਲੋਕਤੰਤਰ ਵਿੱਚ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ।
ਭਾਜਪਾ ਦੇ ਰੋਡ ਸ਼ੋਅ ਦੌਰਾਨ ਕਿਸਾਨਾਂ ਨੇ ਰੋਸ ਵਿਖਾਵਾ ਵੀ ਕੀਤਾ। ਪੁਲਿਸ ਨੇ ਕਿਸਾਨਾਂ ਰਸਤੇ ਵਿੱਚ ਰੋਕ ਲਿਆ ਅਤੇ ਅੱਗੇ ਨਹੀਂ ਜਾਣ ਦਿੱਤਾ। ਕਿਸਾਨਾਂ ਨੇ ਕਿਹਾ ਕਿ ਉਹ ਭਾਜਪਾ ਆਗੂਆਂ ਨੂੰ ਸਵਾਲ ਪੁੱਛਣਾ ਚਾਹੁੰਦੇ ਹਨ ਤੇ ਉਨ੍ਹਾਂ ਦਾ ਵਿਰੋਧ ਨਹੀਂ ਕਰ ਰਹੇ।

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਰਾਹੁਲ ਗਾਂਧੀ 'ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਸਵਾਲ ਇਹ ਹੈ ਕਿ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਪਾਰਟੀ 'ਚ ਕਿੰਨੇ ਲੋਕ ਗੰਭੀਰਤਾ ਨਾਲ ਲੈਂਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਆਪਣੀ ਪਾਰਟੀ ਵਿੱਚ ਉਨ੍ਹਾਂ ਦੀ ਕੋਈ ਨਹੀਂ ਸੁਣਦਾ। ਸ਼ੇਖਾਵਤ ਨੇ ਕਿਹਾ ਕਿ ਰਾਹੁਲ ਗਾਂਧੀ ਵਾਇਨਾਡ ਤੋਂ ਭੱਜ ਕੇ ਰਾਏਬਰੇਲੀ ਆਏ ਹਨ ਤੇ ਹੁਣ ਦੇਖਣਾ ਇਹ ਹੈ ਕਿ ਉਹ ਰਾਏਬਰੇਲੀ ਤੋਂ ਭੱਜ ਕੇ ਕਿੱਥੇ ਜਾਣਗੇ।

ਇਹ ਵੀ ਪੜ੍ਹੋ : Bathinda News: ਗੁਰਪਤਵੰਤ ਪੰਨੂ ਦੇ ਇਸ਼ਾਰੇ 'ਤੇੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ SFJ ਕਾਰਕੁਨਾਂ ਕਾਬੂ

 

Trending news