Punjab Liquor Policy: 'ਦਿੱਲੀ ਦੀ ਤਰਜ਼ 'ਤੇ ਪੰਜਾਬ ਦੀ ਸ਼ਰਾਬ ਨੀਤੀ ਦੇ ਇਲਜ਼ਾਮ' ਮੁੱਖ ਚੋਣ ਅਧਿਕਾਰੀ ਨੂੰ ਮਿਲੇਗਾ ਭਾਜਪਾ ਦਾ ਵਫ਼ਦ
Advertisement
Article Detail0/zeephh/zeephh2170436

Punjab Liquor Policy: 'ਦਿੱਲੀ ਦੀ ਤਰਜ਼ 'ਤੇ ਪੰਜਾਬ ਦੀ ਸ਼ਰਾਬ ਨੀਤੀ ਦੇ ਇਲਜ਼ਾਮ' ਮੁੱਖ ਚੋਣ ਅਧਿਕਾਰੀ ਨੂੰ ਮਿਲੇਗਾ ਭਾਜਪਾ ਦਾ ਵਫ਼ਦ

Punjab Liquor Policy:  'ਦਿੱਲੀ ਦੀ ਤਰਜ਼ 'ਤੇ ਪੰਜਾਬ ਦੀ ਸ਼ਰਾਬ ਨੀਤੀ ਦੇ ਇਲਜ਼ਾਮ' ਹੈ। ਮੁੱਖ ਚੋਣ ਅਧਿਕਾਰੀ ਨੂੰ ਭਾਜਪਾ ਦਾ ਵਫ਼ਦ ਮਿਲੇਗਾ। 

 

Punjab Liquor Policy: 'ਦਿੱਲੀ ਦੀ ਤਰਜ਼ 'ਤੇ ਪੰਜਾਬ ਦੀ ਸ਼ਰਾਬ ਨੀਤੀ ਦੇ ਇਲਜ਼ਾਮ' ਮੁੱਖ ਚੋਣ ਅਧਿਕਾਰੀ ਨੂੰ ਮਿਲੇਗਾ ਭਾਜਪਾ ਦਾ ਵਫ਼ਦ

Punjab Liquor Policy:  ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਇੱਕ ਵਫ਼ਦ ਅੱਜ (ਸ਼ਨੀਵਾਰ) ਮੁੱਖ ਚੋਣ ਅਧਿਕਾਰੀ ਨੂੰ ਮਿਲਣ ਜਾ ਰਿਹਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਵਫ਼ਦ ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ (ਆਪ) ਖ਼ਿਲਾਫ਼ ਮੰਗ ਪੱਤਰ ਸੌਂਪਣ ਜਾ ਰਿਹਾ ਹੈ।

​ਭਾਜਪਾ ਦਾ ਇਲਜ਼ਾਮ
ਭਾਜਪਾ ਨੇ ਕੱਲ੍ਹ ਦੋਸ਼ ਲਾਇਆ ਸੀ ਕਿ ਪੰਜਾਬ ਦੀ ਸ਼ਰਾਬ ਨੀਤੀ ਵੀ ਦਿੱਲੀ ਸਰਕਾਰ ਦੀ ਤਰਜ਼ ’ਤੇ ਚੱਲ ਰਹੀ ਹੈ। ਈਡੀ ਨੂੰ ਪੰਜਾਬ ਸ਼ਰਾਬ ਨੀਤੀ ਦੀ ਵੀ ਜਾਂਚ ਕਰਨੀ ਚਾਹੀਦੀ ਹੈ।

12 ਵਜੇ ਤੋਂ ਬਾਅਦ ਚੋਣ ਕਮਿਸ਼ਨ ਅੱਗੇ ਪੇਸ਼ 
ਭਾਜਪਾ ਦਫ਼ਤਰ ਵੱਲੋਂ ਜਾਰੀ ਸੂਚਨਾ ਅਨੁਸਾਰ ਇਹ ਵਫ਼ਦ ਸ਼ਨੀਵਾਰ ਦੁਪਹਿਰ ਕਰੀਬ 12 ਵਜੇ ਤੋਂ ਬਾਅਦ ਚੋਣ ਕਮਿਸ਼ਨ ਅੱਗੇ ਪੇਸ਼ ਹੋਵੇਗਾ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਹੁਣ ਕੋਈ ਵੀ ਵਿਭਾਗ ਸਿੱਧੇ ਤੌਰ 'ਤੇ ਸਰਕਾਰਾਂ ਦੇ ਅਧੀਨ ਨਹੀਂ ਹੈ। ਇਸ ਲਈ ਉਹ ਆਪਣਾ ਮੰਗ ਪੱਤਰ ਲੈ ਕੇ ਚੋਣ ਕਮਿਸ਼ਨ ਨੂੰ ਜਾਣਗੇ।

ਇਹ ਵੀ ਪੜ੍ਹੋ: Sangrur Poisonous Liquor Case: ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, ਹੁਣ ਤੱਕ 18 ਦੀ ਮੌਤ, 31 ਦਾ ਹੋ ਰਿਹਾ ਇਲਾਜ

ਦੱਸ ਦੇਈਏ ਕਿ ਬੀਤੇ ਦਿਨ ਵੀ ਸੁਨੀਲ ਜਾਖੜ ਨੇ ਪੰਜਾਬ ਦੀ ਸ਼ਰਾਬ ਨੀਤੀ 'ਤੇ (Punjab Liquor Policy) ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਵੀ ਦਿੱਲੀ ਸਰਕਾਰ ਦੀ ਸ਼ਰਾਬ ਨੀਤੀ ਹੈ। ਜੇਕਰ ਇੱਥੇ 100 ਕਰੋੜ ਰੁਪਏ ਦਾ ਘਪਲਾ ਸਾਹਮਣੇ ਆ ਸਕਦਾ ਹੈ ਤਾਂ ਇਸ ਤੋਂ ਵੀ ਵੱਡਾ ਘਪਲਾ ਸਾਹਮਣੇ ਆ ਜਾਵੇਗਾ।

ਸ਼ਰਾਬ ਨੀਤੀ ਘਪਲੇ ਦੇ ਪੈਸੇ ਦੀ ਵਰਤੋਂ ਚੋਣਾਂ ਵਿੱਚ
ਜਾਖੜ ਨੇ ਦੋਸ਼ ਲਾਇਆ ਹੈ ਕਿ ਸ਼ਰਾਬ ਨੀਤੀ ਘਪਲੇ (Punjab Liquor Policy) ਦੇ ਪੈਸੇ ਦੀ ਵਰਤੋਂ ਸਰਕਾਰ ਆਪਣੀ ਭਾਈਵਾਲ ਕਾਂਗਰਸ ਨਾਲ ਮਿਲ ਕੇ ਚੋਣਾਂ ਵਿੱਚ ਕਰੇਗੀ। ਭਾਜਪਾ ਇਹ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਕੋਲ ਜਾ ਰਹੀ ਹੈ ਕਿ ਸ਼ਰਾਬ ਦੀ ਵੰਡ ਪਹਿਲਾਂ ਵਾਂਗ ਨਾ ਹੋਵੇ।

ਇਹ ਵੀ ਪੜ੍ਹੋ: Arvind Kejriwal Arrest Live Updates: ਅਰਵਿੰਦ ਕੇਜਰੀਵਾਲ ਅੱਜ ਅਦਾਲਤ 'ਚ ਹੋਣਗੇ ਪੇਸ਼: ਸ਼ਰਾਬ ਨੀਤੀ ਮਾਮਲੇ 'ਚ ED ਗ੍ਰਿਫਤਾਰ, AAP ਕਰੇਗੀ ਪ੍ਰਦਰਸ਼ਨ
 

 

Trending news