ਭਾਜਪਾ ਨੇ ਕੀਤਾ ਆਪਣਾ ਸਟੈਂਡ ਸਪੱਸ਼ਟ, ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ ਅਤੇ ਰਹੇਗਾ
Advertisement
Article Detail0/zeephh/zeephh1291995

ਭਾਜਪਾ ਨੇ ਕੀਤਾ ਆਪਣਾ ਸਟੈਂਡ ਸਪੱਸ਼ਟ, ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ ਅਤੇ ਰਹੇਗਾ

ਚੰਡੀਗੜ੍ਹ- ਅਕਸਰ ਹੀ ਵਿਰੋਧੀ ਪਾਰਟੀਆਂ ਵੱਲੋਂ ਭਾਜਪਾ ‘ਤੇ ਪੰਜਾਬ ਤੋਂ ਚੰਡੀਗੜ੍ਹ ਖੋਹਣ ਦੇ ਦੋਸ਼ ਲਗਾਏ ਜਾਂਦੇ ਹਨ। ਜਿਸਨੂੰ ਨਕਾਰਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਉਨ੍ਹਾਂ ਪਾਣੀਆਂ ਦੇ ਮੁੱਦੇ ‘ਤੇ ਵੀ ਆਪਣੀ ਸਟੈਂਡ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਪੰਜਾਬ ਦਾ ਹੱਕ ਹ

ਭਾਜਪਾ ਨੇ ਕੀਤਾ ਆਪਣਾ ਸਟੈਂਡ ਸਪੱਸ਼ਟ, ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ ਅਤੇ ਰਹੇਗਾ

ਚੰਡੀਗੜ੍ਹ- ਅਕਸਰ ਹੀ ਵਿਰੋਧੀ ਪਾਰਟੀਆਂ ਵੱਲੋਂ ਭਾਜਪਾ ‘ਤੇ ਪੰਜਾਬ ਤੋਂ ਚੰਡੀਗੜ੍ਹ ਖੋਹਣ ਦੇ ਦੋਸ਼ ਲਗਾਏ ਜਾਂਦੇ ਹਨ। ਜਿਸਨੂੰ ਨਕਾਰਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਉਨ੍ਹਾਂ ਪਾਣੀਆਂ ਦੇ ਮੁੱਦੇ ‘ਤੇ ਵੀ ਆਪਣੀ ਸਟੈਂਡ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਪੰਜਾਬ ਦਾ ਹੱਕ ਹੈ, ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਦਾ ਫਾਲਤੂ ਨਹੀਂ ਹੈ। ਦੱਸਦੇਈਏ ਕਿ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਕਰਨ ਨੂੰ ਲੈ ਕੇ ਅਤੇ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਅਕਸਰ ਆਮ ਆਦਮੀ ਪਾਰਟੀ ਵੱਲੋਂ ਭਾਜਪਾ ‘ਤੇ ਇਲਜਾਮ ਲਗਾਏ ਜਾਂਦੇ ਰਹੇ ਹਨ ਜਿਸਦਾ ਜਵਾਬ ਦਿੰਦਿਆ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ। ਧਾਰਮਿਕ ਸਰਾਵਾਂ ‘ਤੇ ਜੀ. ਐਸ. ਟੀ. (GST) ਨੂੰ ਲੈ ਕੇ ਵੀ ਉਨ੍ਹਾਂ ਸਾਫ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਧਾਰਮਿਕ ਸਰਾਵਾਂ ‘ਤੇ ਕੋਈ ਜੀ. ਐਸ. ਟੀ. (GST) ਨਹੀਂ ਲਗਾਇਆ ਗਿਆ, ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖਿਲਾਫ਼ ਸਿਰਫ ਕੂੜ ਪ੍ਰਚਾਰ ਕੀਤਾ ਜਾ ਰਿਹਾ।

 

ਤਿਰੰਗਾ ਯਾਤਰਾ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇਸ਼ ਵਿੱਚ ਏਕਤਾ ਦਾ ਪ੍ਰਤੀਕ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਰ ਘਰ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਗਈ ਸੀ ਜਿਸਨੂੰ ਸਿਰਫ ਭਾਜਪਾ ਵਰਕਰ ਹੀ ਨਹੀਂ ਸਗੋਂ ਦੇਸ਼ ਭਰ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਤਿਰੰਗੇ ਲਹਿਰਾਏ ਜਾ ਰਹੇ ਹਨ। ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਤਿਰੰਗਾ ਸਾਡੀ ਏਕਤਾ ਦਾ ਪ੍ਰਤੀਕ ਹੈ, ਭਾਵੇ ਕੁਝ ਲੋਕ ਕੁੜਤਣ ਪੈਦਾ ਕਰਕੇ ਇਸਨੂੰ ਵੰਡਣ ਦਾ ਕੰਮ ਕਰ ਰਹੇ ਹਨ। ਪਰ ਆਜ਼ਾਦੀ ਦੀ 75ਵੀਂ ਮੌਕੇ ਦੇਸ਼ ਭਰ ਵਿੱਚ ਤਿਰੰਗਾ ਯਾਤਰਾ ਭਾਰਤ ਦੀ ਏਕਤਾ ਦਾ ਸਬੂਤ ਦੇਵੇਗੀ ਅਤੇ ਆਜ਼ਾਦੀ ਦੀ ਨਵੀਂ 75ਵੀਂ ਵਰ੍ਹੇਗੰਢ ਦੇਸ਼ ਦੇ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ ਹੋਵੇਗੀ।

 

ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ

ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕਦੇ ਹੋਏ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਤੋਂ ਇਲਾਵਾ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਘੁਟਾਲੇ ਸ਼ਿਖਰਾ ‘ਤੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਦੇ ਖਿਲਾਫ਼ ਹੈ ਅਤੇ ਉਹ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਰੋੜਾਂ ਰੁਪਏ ਸ਼ਰਾਬ ਦੇ ਠੇਕੇਦਾਰਾਂ ਤੋਂ ਇਕੱਠੇ ਕੀਤੇ ਗਏ ਹਨ ਜਿਸਦੀ ਜਾਂਚ ਦੇ ਹੁਕਮ ਉਪ-ਰਾਜਪਾਲ ਵੱਲੋਂ ਸੀ. ਬੀ. ਆਈ ਨੂੰ ਦੇ ਦਿੱਤੇ ਗਏ ਹਨ।

Trending news