Punjab News: ਕਾਲਕਾਜੀ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਸੰਸਦ ਮੈਂਬਰ ਰਮੇਸ਼ ਬਿਧੂੜੀ ਨੇ ਦੋਸ਼ ਲਗਾਇਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਦਿੱਲੀ ਫੇਰੀ ਦੌਰਾਨ ਚੋਣ ਪ੍ਰਚਾਰ ਦੌਰਾਨ ਸਰਕਾਰੀ ਵਾਹਨਾਂ ਅਤੇ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰ ਰਹੇ ਹਨ।
Trending Photos
Punjab News: ਭਾਜਪਾ ਆਗੂ ਅਤੇ ਨਵੀਂ ਦਿੱਲੀ ਵਿਧਾਨਸਭਾ ਤੋਂ ਉਮੀਦਵਾਰ ਪ੍ਰਵੇਸ਼ ਵਰਮਾ ਨੇ ਦਿੱਲੀ ਵਿੱਚ ਪੰਜਾਬ ਦੇ ਆਗੂਆਂ ਅਤੇ ਪੰਜਾਬ ਦੀ ਗੱਡੀਆਂ ਨੂੰ ਸਵਾਲ ਚੁੱਕੇ ਸਨ। ਜਿਸਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਤੋਂ ਲੈਕੇ ਮੰਤਰਆਂ ਅਤੇ ਵਿਧਾਇਕਾਂ ਨੇ ਬੀਜੇਪੀ ਨੂੰ ਨਿਸ਼ਾਨੇ ਉੱਤੇ ਲੈ ਲਿਆ। ਇਸੇ ਵਿਚਾਲੇ ਹੁਣ ਦਿੱਲੀ ਪੁਲਿਸ ਦੀ ਇੱਕ ਚਿੱਠੀ ਸਹਾਮਣੇ ਆਈ ਹੈ। ਇਹ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਨੂੰ ਲਿਖੀ ਹੈ।
ਦਿੱਲੀ ਪੁਲਿਸ ਨੇ ਲਿਖਿਆ ਹੈ ਕਿ ਪੰਜਾਬ ਤੋਂ ਦਿੱਲੀ ਆਉਣ ਵਾਲੇ ਉਨ੍ਹਾਂ ਲੋਕਾਂ ਦੇ ਵੇਰਵੇ ਜਿਨ੍ਹਾਂ ਨੂੰ ਪੰਜਾਬ ਪੁਲਿਸ ਤੋਂ ਸੁਰੱਖਿਆ ਮਿਲ ਰਹੀ ਹੈ, ਉਸ ਸਬੰਧੀ ਜਾਣਕਾਰੀ ਦਿੱਲੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਕਿਉਂਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਹਨ ਅਤੇ ਪੰਜਾਬ ਵਿੱਚ 'ਆਪ' ਦੀ ਸਰਕਾਰ ਹੈ। ਇਸ ਲਈ, ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਦਿੱਲੀ ਆ ਰਹੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਤੋਂ ਸੁਰੱਖਿਆ ਮਿਲ ਰਹੀ ਹੈ ਪਰ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਲੀ ਵਿੱਚ ਦਿੱਲੀ ਪੁਲਿਸ ਕੋਲ ਹੈ। ਜਿਸ ਕਾਰਨ ਦਿੱਲੀ ਪੁਲਿਸ ਨੇ ਇਹ ਪੱਤਰ ਪੰਜਾਬ ਪੁਲਿਸ ਨੂੰ ਲਿਖਿਆ ਹੈ ਤਾਂ ਜੋ ਦਿੱਲੀ ਪੁਲਿਸ ਪੰਜਾਬ ਤੋਂ ਆਉਣ ਵਾਲੇ ਵੀਆਈਪੀਜ਼ ਨੂੰ ਸੁਰੱਖਿਆ ਪ੍ਰਦਾਨ ਕਰ ਸਕੇ।
ਦੱਸਦਈਏ ਕਿ ਹਾਲ ਹੀ ਵਿੱਚ, ਕਾਲਕਾਜੀ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਸੰਸਦ ਮੈਂਬਰ ਰਮੇਸ਼ ਬਿਧੂੜੀ ਨੇ ਦੋਸ਼ ਲਗਾਇਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਦਿੱਲੀ ਫੇਰੀ ਦੌਰਾਨ ਚੋਣ ਪ੍ਰਚਾਰ ਦੌਰਾਨ ਸਰਕਾਰੀ ਵਾਹਨਾਂ ਅਤੇ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰ ਰਹੇ ਹਨ।
ਦੂਜੇ ਪਾਸੇ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਨੇ ਕਿਹਾ ਕਿ ਪੰਜਾਬ ਤੋਂ ਸਾਰੇ ਗੁੰਡੇ ਆਏ ਹਨ, ਸਾਰੇ ਮੁੱਖ ਮੰਤਰੀ, ਮੰਤਰੀ, ਵਿਧਾਇਕ, ਕਾਰਪੋਰੇਟਰ ਤੇ ਵਰਕਰ ਇੱਥੇ ਦਿੱਲੀ ਵਿਧਾਨਸਭਾ ਵਿੱਚ ਡੇਰੇ ਲਾਏ ਹੋਏ ਹਨ। ਉਨ੍ਹਾਂ ਨੇ ਸਾਰੇ ਗੈਸਟ ਹਾਊਸ, ਹੋਟਲ ਬੁੱਕ ਕਰਵਾ ਲਏ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਇੱਥੇ ਪੰਜਾਬ ਦੇ ਨੰਬਰ ਦੀਆਂ ਗੱਡੀਆਂ ਘੁੰਮ ਰਹੀਆਂ ਹਨ, ਇੱਥੇ 26 ਜਨਵਰੀ ਦੀ ਤਿਆਰੀਆਂ ਚੱਲ ਰਹੀਆਂ ਹਨ ਜਿਸ ਕਰਕੇ ਸੁਰੱਖਿਆ ਨੂੰ ਲੈ ਕੇ ਖ਼ਤਰਾ ਹੋ ਸਕਦਾ ਹੈ।