ਪੀ. ਐਮ. ਸਿਕਓਰਿਟੀ ਮਾਮਲੇ 'ਚ ਭਾਜਪਾ ਲੋਹੀ-ਲਾਖੀ, ਪੰਜਾਬ ਰਾਜਪਾਲ ਨਾਲ ਕੀਤੀ ਮੁਲਾਕਾਤ
Advertisement

ਪੀ. ਐਮ. ਸਿਕਓਰਿਟੀ ਮਾਮਲੇ 'ਚ ਭਾਜਪਾ ਲੋਹੀ-ਲਾਖੀ, ਪੰਜਾਬ ਰਾਜਪਾਲ ਨਾਲ ਕੀਤੀ ਮੁਲਾਕਾਤ

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਇਕ ਵਫਦ ਪੀ.ਐਮ. ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਰਾਜ ਭਵਨ ਪਹੁੰਚਿਆ। 

ਪੀ. ਐਮ. ਸਿਕਓਰਿਟੀ ਮਾਮਲੇ 'ਚ ਭਾਜਪਾ ਲੋਹੀ-ਲਾਖੀ, ਪੰਜਾਬ ਰਾਜਪਾਲ ਨਾਲ ਕੀਤੀ ਮੁਲਾਕਾਤ

ਅਨਮੋਲ ਗੁਲਾਟੀ/ ਚੰਡੀਗੜ: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਇਕ ਵਫਦ ਪੀ.ਐਮ. ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਰਾਜ ਭਵਨ ਪਹੁੰਚਿਆ। ਫਿਰੋਜ਼ਪੁਰ ਵਿੱਚ ਫਸੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਅਤੇ ਬਾਅਦ ਵਿੱਚ ਵਾਪਸ ਪਰਤਣ ਦੇ ਮਾਮਲੇ ਨੂੰ ਪੰਜਾਬ ਸਰਕਾਰ ਨੇ ਸੁਰੱਖਿਆ ਵਿੱਚ ਕੁਤਾਹੀ ਨਹੀਂ ਮੰਨਿਆ। ਪਰ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਐਸ. ਪੀ. ਜੀ, ਐਨ. ਐਸ. ਜੀ ਅਤੇ ਕੇਂਦਰੀ ਖ਼ੁਫ਼ੀਆ ਏਜੰਸੀ ਆਈ. ਬੀ ਦੀ ਹੈ। ਪੰਜਾਬ ਪੁਲਿਸ ਸਿੱਧੇ ਤੌਰ 'ਤੇ ਦਖ਼ਲ ਨਹੀਂ ਦੇ ਸਕਦੀ। ਸੂਬਾ ਪੁਲਿਸ ਅਜਿਹੇ ਮਾਮਲਿਆਂ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੰਮ ਕਰਦੀ ਹੈ।

ਸਭ ਕੁਝ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਹੋਇਆ-ਭਾਜਪਾ

ਭਾਜਪਾ ਆਗੂਆਂ ਦਾ ਦੋਸ਼ ਹੈ ਕਿ ਇਹ ਸਭ ਕੁਝ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਹੋਇਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰੈਲੀ ਨੂੰ ਫੇਲ੍ਹ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਪੁਲਿਸ ਪ੍ਰਸ਼ਾਸਨ ਵੀ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਹੈ। ਕੁਝ ਲੋਕਾਂ ਨੂੰ ਸੜਕਾਂ 'ਤੇ ਬਿਠਾ ਕੇ 21 ਥਾਵਾਂ 'ਤੇ ਭਾਜਪਾ ਵਰਕਰਾਂ ਦੀਆਂ ਬੱਸਾਂ ਰੋਕੀਆਂ ਗਈਆਂ ਹਨ। ਉਨ੍ਹਾਂ ਨੂੰ ਰੈਲੀ ਵਾਲੀ ਥਾਂ 'ਤੇ ਨਹੀਂ ਪਹੁੰਚਣ ਦਿੱਤਾ ਗਿਆ। ਪੁਲੀਸ ਨੇ ਵੀ ਭਾਜਪਾ ਵਰਕਰਾਂ ਦਾ ਸਾਥ ਨਹੀਂ ਦਿੱਤਾ।

 

WATCH LIVE TV

Trending news