Ajnala News: ਸਰਹੱਦੀ ਖੇਤਰ ਅਜਨਾਲਾ ਨੂੰ ਜਲਦ ਇੱਕ ਸਰਕਾਰੀ ਡਿਗਰੀ ਕਾਲਜ ਮਿਲਣ ਜਾ ਰਿਹਾ ਹੈ।
Trending Photos
Ajnala News (ਭਰਤ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਅੰਦਰ ਲੋਕਾਂ ਨੂੰ ਉਚੇਰੀ ਤੇ ਗੁਣਵੱਤਾ ਭਰਪੂਰ ਸਿੱਖਿਆ ਦੇਣ ਦਾ ਵਾਅਦਾ ਕੀਤਾ ਗਿਆ ਸੀ ਉਸ ਤਹਿਤ ਸਰਹੱਦੀ ਖੇਤਰ ਅਜਨਾਲਾ ਨੂੰ ਜਲਦ ਇੱਕ ਸਰਕਾਰੀ ਡਿਗਰੀ ਕਾਲਜ ਮਿਲਣ ਜਾ ਰਿਹਾ ਹੈ। ਇਸ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਜਨਾਲਾ ਦੇ ਪਿੰਡ ਬਿਕਰਾਊਰ ਦਾ ਦੌਰਾ ਕੀਤਾ ਗਿਆ, ਜਿੱਥੇ ਪਿੰਡ ਦੀ ਪੰਚਾਇਤ ਨਾਲ ਇੱਕ ਮੀਟਿੰਗ ਕੀਤੀ ਗਈ ਅਤੇ ਲੋਕਾਂ ਕੋਲੋਂ ਸਹਿਮਤੀ ਲਈ ਕਿ ਪਿੰਡ ਵਿੱਚ ਇੱਕ ਸਰਕਾਰੀ ਡਿਗਰੀ ਕਾਲਜ ਬਣਾਉਣ ਲਈ ਪ੍ਰਪੋਜਲ ਤਿਆਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕਾਂ ਨੂੰ ਚੰਗੀ ਉਚੇਰੀ ਸਿੱਖਿਆ ਦੇਣ ਦੇ ਮਕਸਦ ਨਾਲ ਹਲਕਾ ਅਜਨਾਲਾ ਦੇ ਪਿੰਡ ਬਿਕਰਾਊਰ ਅੰਦਰ ਸਰਕਾਰੀ ਡਿਗਰੀ ਕਾਲਜ ਬਣਾਉਣ ਨੂੰ ਲੈ ਕੇ ਇੱਕ ਪ੍ਰਪੋਜ਼ਲ ਤਿਆਰ ਕੀਤਾ ਜਾ ਰਿਹਾ ਹੈ। ਇਹ ਪ੍ਰਪੋਜ਼ਲ ਸਰਕਾਰੀ ਕਾਲਜ ਬਣਾਉਣ ਲਈ ਸਰਕਾਰ ਨੂੰ ਭੇਜਿਆ ਜਾਵੇਗਾ ਤਾਂ ਜੋ ਹਲਕਾ ਅਜਨਾਲਾ ਅਤੇ ਰਾਜਾਸਾਂਸੀ ਹਲਕੇ ਦੇ ਨੌਜਵਾਨਾਂ ਨੂੰ ਚੰਗੀ ਸਿੱਖਿਆ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਲੋਕਾਂ ਦੀ ਕਈ ਸਾਲਾਂ ਤੋਂ ਸਰਕਾਰੀ ਕਾਲਜ ਦੀ ਮੰਗ ਸੀ ਜਿਸ ਨੂੰ ਪੂਰਾ ਕਰਨ ਲਈ ਇਹ ਪ੍ਰਪੋਜਲ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਉਚੇਰੀ ਸਿੱਖਿਆ ਲਈ ਕਈ ਪਹਿਲਕਦਮੀਆਂ ਕਰ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਪ੍ਰੋਜੈਕਟਾਂ ਨੂੰ ਅਮਲੀਜਾਮਾ ਪਹਿਨਾਇਆ ਜਾਵੇਗਾ।
ਇਹ ਵੀ ਪੜ੍ਹੋ : CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਹੁਣ 26 ਜਨਵਰੀ ਨੂੰ ਮੋਹਾਲੀ ਵਿੱਚ ਲਹਿਰਾਉਣਗੇ ਤਿਰੰਗਾ
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਚੰਗੀ ਸਿੱਖਿਆ ਦੇਣ ਲਈ ਉਨ੍ਹਾਂ ਵੱਲੋਂ ਇੱਕ ਪ੍ਰਪੋਜ਼ਲ ਤਿਆਰ ਕੀਤਾ ਗਿਆ ਹੈ ਤਾਂ ਜੋ ਇਸ ਪਿੰਡ ਵਿੱਚ ਇੱਕ ਸਰਕਾਰੀ ਕਾਲਜ ਬਣਾਇਆ ਜਾ ਸਕੇ ਜਿੱਥੇ ਸਰਹੱਦੀ ਖੇਤਰ ਦੇ ਨੌਜਵਾਨ ਚੰਗੀ ਪੜ੍ਹਾਈ ਕਰਕੇ ਇੱਕ ਚੰਗਾ ਮੁਕਾਮ ਹਾਸਿਲ ਕਰ ਸਕਣ।
ਇਹ ਵੀ ਪੜ੍ਹੋ : Amritpal Singh ਦੀ ਹਾਈ ਕੋਰਟ 'ਚ ਪਟੀਸ਼ਨ, ਗਣਤੰਤਰ ਦਿਵਸ ਪਰੇਡ ਅਤੇ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮੰਗੀ ਇਜਾਜ਼ਤ