Big Breaking: ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਬੱਚੇ ਲਈ ਸਪੀਕਰ ਸੰਧਵਾਂ ਤੇ ਰਾਜਾ ਵੜਿੰਗ ਦਾ ਵੱਡਾ ਐਲਾਨ ਕੀਤਾ ਹੈ।
Trending Photos
Big Breaking: ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨ ਹੈ। ਇਸ ਦੌਰਾਨ ਵਿਧਾਇਕ ਕਈ ਮੁੱਦੇ ਉਠਾ ਰਹੇ ਹਨ। ਉਧਰ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਅੰਦੋਲਨ ਦੌਰਾਨ ਪੁਲਿਸ ਨਾਲ ਝੜਪ ਦਰਮਿਆਨ ਬੀਤੇ ਦਿਨੀਂ 10 ਵੀਂ ਜਮਾਤ 'ਚ ਪੜ੍ਹਦੇ ਬੱਚੇ ਦੀ ਬਾਂਹ 'ਚੋਂ ਗੋਲੀ ਲੰਘ ਗਈ ਸੀ। ਇਸ ਦੌਰਾਨ ਅੱਜ ਸਦਨ ਦੀ ਕਰਵਾਈ ਦੌਰਾਨ ਉਕਤ ਬੱਚੇ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਵਿਧਾਨ ਸਭਾ ਦੇ ਸਦਨ ਅੰਦਰ ਉਨ੍ਹਾਂ ਕਿਹਾ ਕਿ ਇਹ ਗਰੀਬ ਪਰਿਵਾਰ ਦਾ ਬੱਚਾ ਹੈ ਅਤੇ ਉਹ ਇਸ ਬੱਚੇ ਦੇ ਇਲਾਜ ਲਈ ਉਹ ਆਪਣੀ ਇਕ ਮਹੀਨੇ ਦੀ ਤਨਖ਼ਾਹ ਦੇਣਗੇ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਸਿਰਫ਼ ਆਪਣੇ ਲਈ ਨਹੀਂ ਸਗੋਂ ਦੇਸ਼ ਦੇ ਲੋਕਾਂ ਲਈ ਸਰਹੱਦ 'ਤੇ ਲੜ ਰਹੇ ਹਨ। ਅਜਿਹੇ 'ਚ ਉਹ ਇਸ ਮਾਮਲੇ 'ਚ ਦੇਸ਼ ਦੇ ਸਾਰੇ ਵਿਧਾਨ ਸਭਾ ਸਪੀਕਰਾਂ ਨੂੰ ਪੱਤਰ ਲਿਖਣਗੇ।
ਪਰਿਵਾਰ ਬੇਹੱਦ ਗਰੀਬ
ਇਸ ਦੇ ਨਾਲ ਹੀ ਉਨ੍ਹਾਂ (Kultar Singh Sandhwan) ਨੇ ਸਦਨ ਅੰਦਰ ਬਾਕੀ ਵਿਧਾਇਕਾਂ ਅਤੇ ਮੈਂਬਰਾਂ ਨੂੰ ਵੀ ਉਕਤ ਬੱਚੇ ਦੀ ਮਦਦ ਕਰਨ ਲਈ ਅਪੀਲ ਕੀਤੀ। ਸਪੀਕਰ ਸੰਧਵਾਂ ਨੇ ਦੱਸਿਆ ਕਿ ਬੱਚੇ ਦੇ ਪਿਤਾ ਕੋਲ ਡੇਢ ਕਿਲ੍ਹੇ ਜ਼ਮੀਨ ਹੀ ਹੈ ਅਤੇ ਪਰਿਵਾਰ ਬੇਹੱਦ ਗਰੀਬ ਹੈ। ਉਨ੍ਹਾਂ ਕਿਹਾ ਕਿ ਗੋਲੀ ਲੱਗਣ ਕਾਰਨ ਬੱਚੇ ਦੇ ਹੱਥ ਦੀਆਂ ਉਂਗਲਾਂ 'ਚ ਵੀ ਦਿੱਕਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਰਿਵਾਰ ਨੂੰ ਬੱਚੇ ਨੂੰ ਅਮਨਦੀਪ ਹਸਪਤਾਲ ਦਾਖ਼ਲ ਕਰਾਉਣ ਲਈ ਕਿਹਾ ਹੈ।
ਇਹ ਵੀ ਪੜ੍ਹੋ: Kisan Andolan: ਵੱਡੀ ਖ਼ਬਰ! ਖਿਨੌਰੀ ਬਾਰਡਰ 'ਤੇ ਕਿਸਾਨ ਦੀ ਮੌਤ
ਬੱਚੇ ਦੀ ਬਾਂਹ 'ਚ ਲੱਗੀ ਗੋਲੀ
ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦਰਮਿਆਨ ਹਰਿਆਣਾ ਪੁਲਿਸ ਨਾਲ ਝੜਪ ਦੌਰਾਨ ਅੰਦੋਲਨ 'ਚ ਸਾਮਲ 10ਵੀਂ ਜਮਾਤ ਦੇ ਬੱਚੇ ਦੀ ਬਾਂਹ 'ਚ ਗੋਲੀ ਲੱਗ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਰਾਜਪੁਰਾ ਦੇ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ। ਇਸ ਦੌਰਾਨ ਸਪੀਕਰ ਸੰਧਵਾਂ ਉਸ ਨੂੰ ਮਿਲਣ ਲਈ ਹਸਪਤਾਲ ਗਏ ਸਨ। ਬੀਤੇ ਦਿਨ ਵੀ ਉਕਤ ਬੱਚੇ ਬਾਰੇਗੱਲਬਾਤ ਕਰਦਿਆਂ ਉਹ ਸਦਨ ਅੰਦਰ ਹੀ ਰੋ ਪਏ ਸਨ।