ਬਜਟ ਇਜਲਾਸ: ਸਿੱਧੂ ਮੂਸੇਵਾਲਾ ਸਮੇਤ ਕਈ ਸ਼ਖਸੀਅਤਾਂ ਨੂੰ ਸ਼ਰਧਾਂਜਲੀ, 13 ਮਿੰਟ ਬਾਅਦ ਸਦਨ 2 ਵਜੇ ਤੱਕ ਮੁਲਤਵੀ
Advertisement
Article Detail0/zeephh/zeephh1231010

ਬਜਟ ਇਜਲਾਸ: ਸਿੱਧੂ ਮੂਸੇਵਾਲਾ ਸਮੇਤ ਕਈ ਸ਼ਖਸੀਅਤਾਂ ਨੂੰ ਸ਼ਰਧਾਂਜਲੀ, 13 ਮਿੰਟ ਬਾਅਦ ਸਦਨ 2 ਵਜੇ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। 30 ਜੂਨ ਤੱਕ ਚੱਲੇ ਇਸ ਸੈਸ਼ਨ ਦੇ ਪਹਿਲੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਬਜਟ ਇਜਲਾਸ: ਸਿੱਧੂ ਮੂਸੇਵਾਲਾ ਸਮੇਤ ਕਈ ਸ਼ਖਸੀਅਤਾਂ ਨੂੰ ਸ਼ਰਧਾਂਜਲੀ, 13 ਮਿੰਟ ਬਾਅਦ ਸਦਨ 2 ਵਜੇ ਤੱਕ ਮੁਲਤਵੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। 30 ਜੂਨ ਤੱਕ ਚੱਲੇ ਇਸ ਸੈਸ਼ਨ ਦੇ ਪਹਿਲੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 13 ਮਿੰਟ ਬਾਅਦ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੇਪਰ ਰਹਿਤ ਹੋਵੇਗਾ। ਵਿਧਾਇਕਾਂ ਨੂੰ ਮੋਬਾਈਲ ਐਪ ਰਾਹੀਂ ਬਜਟ ਉਪਲਬਧ ਕਰਵਾਇਆ ਜਾਵੇਗਾ। ਇਸ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇੱਕ ਵਿਧਾਇਕ-ਇਕ ਪੈਨਸ਼ਨ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਪ੍ਰਸਤਾਵ ਲਿਆਵੇਗੀ। ਇਸ ਦੌਰਾਨ ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।

Trending news