Bathinda News: ਬਠਿੰਡਾ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ‘ਚ ਡਿੱਗੀ; 8 ਲੋਕਾਂ ਦੀ ਮੌਤ, ਕਈ ਜ਼ਖਮੀ
Advertisement
Article Detail0/zeephh/zeephh2577265

Bathinda News: ਬਠਿੰਡਾ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ‘ਚ ਡਿੱਗੀ; 8 ਲੋਕਾਂ ਦੀ ਮੌਤ, ਕਈ ਜ਼ਖਮੀ

Bathinda News: ਜਾਣਕਾਰੀ ਮੁਤਾਬਿਕ ਗੁਰੂ ਕਾਂਸ਼ੀ ਕੰਪਨੀ ਦੀ ਬੱਸ ਕਰਮਚਾਰੀਆਂ ਨੂੰ ਛੁੱਟੀ ਤੋਂ ਬਾਅਦ ਲੈ ਕੇ ਬਠਿੰਡਾ ਜਾ ਰਹੀ ਸੀ। ਬੱਸ ਵਿੱਚ ਕਰੀਬ 50 ਲੋਕ ਸਵਾਰ ਸਨ।

Bathinda News: ਬਠਿੰਡਾ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ‘ਚ ਡਿੱਗੀ;  8 ਲੋਕਾਂ ਦੀ ਮੌਤ, ਕਈ ਜ਼ਖਮੀ

Bathinda News(ਕੁਲਬੀਰ ਬੀਰਾ): ਬਠਿੰਡਾ-ਤਲਵੰਡੀ ਸਾਬੋ ਰੋਡ ਉਤੇ ਪਿੰਡ ਜੀਵਨ ਸਿੰਘ ਵਾਲੇ ਨੇੜੇ ਇਕ ਬੱਸ ਦੇ ਗੰਦੇ ਨਾਲੇ ਵਿੱਚ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 24 ਤੋਂ ਜ਼ਿਆਦਾ ਲੋਕਾਂ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਜ਼ਖਮੀਆਂ ਨੂੰ ਤਲਵੰਡੀ ਸਾਬੋ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਕੁਝ ਦਾ ਇਲਾਜ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਚਲ ਰਿਹਾ ਹੈ। ਗੁਰੂ ਕਾਂਸ਼ੀ ਕੰਪਨੀ ਦੀ ਬੱਸ ਤਲਵੰਡੀ ਸਾਬੋ ਤੋਂ ਬਠਿੰਡਾ ਜਾ ਰਹੀ ਸੀ। ਪਿੰਡ ਜੀਵਨ ਸਿੰਘ ਵਾਲੇ ਦੇ ਕੋਲ ਬੱਸ ਨਾਲੇ ਵਿੱਚ ਡਿੱਗ ਗਈ।

ਇਸ ਘਟਨਾ ਦਾ ਪਤਾ ਚਲਦਿਆਂ ਹੀ ਬੱਸ ਆਸ ਪਾਸ ਦੇ ਲੋਕ ਇਕੱਠੇ ਹੋ ਗਏ। ਖਬਰ ਮਿਲਦਿਆਂ ਹੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਮੌਕੇ ਉਤੇ ਪਹੁੰਚ ਗਈ।

ਪ੍ਰਸ਼ਾਸਨ ਵੱਲੋਂ ਐਨਡੀਆਰਐਫ ਨੂੰ ਬੁਲਾਇਆ ਗਿਆ ਹੈ। ਪ੍ਰਸ਼ਾਸਨ ਅਤੇ ਐਨਡੀਆਰਐਫ ਟੀਮ ਲੋਕਾਂ ਨੂੰ ਨਾਲੇ ਵਿਚੋਂ ਭਾਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰੂ ਕਾਂਸ਼ੀ ਕੰਪਨੀ ਦੀ ਬੱਸ ਕਰਮਚਾਰੀਆਂ ਨੂੰ ਛੁੱਟੀ ਤੋਂ ਬਾਅਦ ਲੈ ਕੇ ਬਠਿੰਡਾ ਜਾ ਰਹੀ ਸੀ। ਬੱਸ ਵਿੱਚ ਕਰੀਬ 50 ਲੋਕ ਸਵਾਰ ਸਨ।

Trending news