Punjab State Election Commission: ਹੁਣ ਤੱਕ ਕੁੱਲ 321.51 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 6.89 ਕਰੋੜ ਰੁਪਏ ਦੀ ਨਕਦੀ, 14.93 ਕਰੋੜ ਰੁਪਏ ਕੀਮਤ ਦੀ 22.8 ਲੱਖ ਲੀਟਰ ਸ਼ਰਾਬ, 287.23 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 11.37 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.09 ਕਰੋੜ ਰੁਪਏ ਦਾ ਹੋਰ ਸਮਾਨ ਜ਼ਬਤ ਕੀਤਾ ਗਿਆ ਹੈ।
Trending Photos
Punjab State Election Commission: ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ।
ਜ਼ੀ ਮੀਡੀਆ ਨਾਲ ਗੱਲਬਾਤ ਦੌਰਾਨ ਸਿਬਿਨ ਸੀ ਨੇ ਦੱਸਿਆ ਕਿ ਹੁਣ ਤੱਕ ਕੁੱਲ 321.51 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 6.89 ਕਰੋੜ ਰੁਪਏ ਦੀ ਨਕਦੀ, 14.93 ਕਰੋੜ ਰੁਪਏ ਕੀਮਤ ਦੀ 22.8 ਲੱਖ ਲੀਟਰ ਸ਼ਰਾਬ, 287.23 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 11.37 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.09 ਕਰੋੜ ਰੁਪਏ ਦਾ ਹੋਰ ਸਮਾਨ ਜ਼ਬਤ ਕੀਤਾ ਗਿਆ ਹੈ।
ਹਥਿਆਰ ਜਮ੍ਹਾਂ ਕਰਵਾਉਣੇ ਜ਼ਰੂਰੀ
ਉਨ੍ਹਾਂ ਦੱਸਿਆ ਕਿ ਪੰਜਾਬ 'ਚ ਚਾਰ ਲੱਖ ਤੋਂ ਵੱਧ ਲੋਕਾਂ ਕੋਲ ਹਥਿਆਰ ਹਨ, ਜਿਨ੍ਹਾਂ 'ਚੋਂ 70 ਫੀਸਦੀ ਦੇ ਕਰੀਬ ਹਥਿਆਰ ਅਜਿਹੇ ਲੋਕਾਂ ਨੇ ਜਮ੍ਹਾ ਕਰਵਾ ਦਿੱਤੇ ਹਨ, ਜਿਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਧਮਕੀ ਜਾਂ ਕਿਸੇ ਹੋਰ ਕਾਰਨ ਆਪਣੇ ਕੋਲ ਰੱਖਣਾ ਜਰੂਰੀ ਹੈ, ਉਸ ਜ਼ਿਲ੍ਹਾਂ ਪੱਧਰ ਤੇ ਬਣਾਈ ਗਈ ਪੜਤਾਲ ਕਮੇਟੀ ਨੂੰ ਅਰਜ਼ੀ ਦੇ ਸਕਦੇ ਹਨ, ਜਿੱਥੇ ਉਸ 'ਤੇ ਫੈਸਲਾ ਲਿਆ ਜਾਵੇਗਾ। 6 ਜੂਨ ਤੋਂ ਬਾਅਦ ਹਰ ਕੋਈ ਆਪਣੇ ਹਥਿਆਰ ਵਾਪਸ ਲੈ ਸਕਦਾ ਹੈ।
ਲਾਲਜੀਤ ਭੁੱਲਰ ਮਾਮਲੇ ਦੀ ਰਿਪੋਰਟ ਚੋਣ ਕਮਿਸ਼ਨ ਨੂੰ ਭੇਜੀ
ਮੁੱਖ ਚੋਣ ਅਫਸਰ ਨੇ ਦੱਸਿਆ ਕਿ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਭੁੱਲਰ ਖ਼ਿਲਾਫ਼ ਮਿਲੀ ਸ਼ਿਕਾਇਤ ਦੀ ਪੂਰੀ ਰਿਪੋਰਟ ਭਾਰਤੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ ਅਤੇ ਉਥੋਂ ਕਾਰਵਾਈ ਕੀਤੀ ਜਾਵੇਗੀ।
ਸੁਖਬੀਰ ਬਾਦਲ ਮਾਮਲੇ ਵਿੱਚ ਹਾਲੇ ਕਈ ਫੈਸਲਾ ਨਹੀਂ ਆਇਆ
ਸੁਖਬੀਰ ਸਿੰਘ ਬਾਦਲ ਨਾਲ ਸਬੰਧਤ ਸ਼ਿਕਾਇਤ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਮੁਕੰਮਲ ਰਿਪੋਰਟ ਭੇਜ ਦਿੱਤੀ ਗਈ ਹੈ, ਕਮਿਸ਼ਨ ਵੱਲੋਂ ਜੋ ਕਾਰਵਾਈ ਕੀਤੀ ਜਾਣੀ ਹੈ, ਉਹ ਕੀਤੀ ਜਾ ਰਹੀ ਹੈ।
ਚਰਨਜੀਤ ਸਿੰਘ ਚੰਨੀ ਬਾਰੇ ਕੋਈ ਸ਼ਿਕਾਇਤ ਨਹੀਂ ਮਿਲੀ
ਜਲੰਧਰ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਇਕ ਨਾਬਾਲਗ ਲੜਕੀ ਦੇ ਲਗਾਏ ਗਏ ਬੈਨਰ ਸਬੰਧੀ ਕੋਈ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਕੋਈ ਸ਼ਿਕਾਇਤ ਆਈ ਹੈ, ਇਹ ਗੱਲ ਮੀਡੀਆ ਰਾਹੀਂ ਹੀ ਸਾਹਮਣੇ ਆਈ ਹੈ। ਜਿਵੇਂ ਹੀ ਇਸ ਸਬੰਧੀ ਕੋਈ ਸ਼ਿਕਾਇਤ ਆਉਦੀ ਹੈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਆਗੂ ਦੇ ਭਾਸ਼ਣਾ 'ਤੇ ਚੋਣ ਕਮਿਸ਼ਨ ਦੀ ਨਜ਼ਰ
ਇਸ ਵਾਰ ਚੋਣ ਕਮਿਸ਼ਨ ਨਫ਼ਰਤ ਭਰੇ ਭਾਸ਼ਣਾਂ ਨੂੰ ਲੈ ਕੇ ਪੂਰੀ ਕਾਰਵਾਈ ਕਰ ਸਕਦਾ ਹੈ, ਸਿਰਫ ਇੱਕ ਸ਼ਿਕਾਇਤ ਮਿਲੀ ਸੀ ਜੋ ਲਾਲ ਜੀਤ ਭੁੱਲਰ ਨਾਲ ਸਬੰਧਤ ਸੀ, ਜਿਸ 'ਤੇ ਕਾਰਵਾਈ ਲਈ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਹੈ।
ਸੀ-ਵਿਜੀਲ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ
ਸੀ-ਵਿਜੀਲ 'ਤੇ ਜੋ ਵੀ ਸ਼ਿਕਾਇਤ ਆ ਰਹੀ ਹੈ, ਉਸ ਦਾ 100 ਘੰਟਿਆਂ 'ਚ ਨਿਪਟਾਰਾ ਕੀਤਾ ਜਾ ਰਿਹਾ ਹੈ, ਇਸ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।