ਪੰਜਾਬ ਵਿਚ ਆਟਾ ਦਾਲ ਸਕੀਮ 'ਤੇ ਕੈਮਰੇ ਰੱਖਣਗੇ ਨਜ਼ਰ, ਫਰਜ਼ੀ ਗਰੀਬਾਂ ਨੂੰ ਪਈਆਂ ਭਾਜੜਾਂ
Advertisement
Article Detail0/zeephh/zeephh1331563

ਪੰਜਾਬ ਵਿਚ ਆਟਾ ਦਾਲ ਸਕੀਮ 'ਤੇ ਕੈਮਰੇ ਰੱਖਣਗੇ ਨਜ਼ਰ, ਫਰਜ਼ੀ ਗਰੀਬਾਂ ਨੂੰ ਪਈਆਂ ਭਾਜੜਾਂ

ਕੁਝ ਦਿਨਾਂ ਵਿਚ ਪੰਜਾਬ ਸਰਕਾਰ ਆਟਾ ਦਾਲ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਸਰਕਾਰ ਘਰ-ਘਰ ਰਾਸ਼ਨ ਪਹੁੰਚਾਏਗੀ। ਕੰਮ ਸੀਸੀਟੀਵੀ ਦੀ ਨਿਗਰਾਨੀ ਹੇਠ ਕੀਤਾ ਜਾਵੇਗਾ ਤਾਂ ਅਜਿਹੇ ਲੋਕਾਂ ਦੀ ਆਸਾਨੀ ਨਾਲ ਪਛਾਣ ਹੋ ਸਕੇਗੀ। 

ਪੰਜਾਬ ਵਿਚ ਆਟਾ ਦਾਲ ਸਕੀਮ 'ਤੇ ਕੈਮਰੇ ਰੱਖਣਗੇ ਨਜ਼ਰ, ਫਰਜ਼ੀ ਗਰੀਬਾਂ ਨੂੰ ਪਈਆਂ ਭਾਜੜਾਂ

ਚੰਡੀਗੜ: ਪੰਜਾਬ ਦੇ ਵਿਚ ਆਟਾ ਦਾਲ ਸਕੀਮ ਤਹਿਤ ਰਾਸ਼ਨ ਵੰਡਣ ਦੀ ਨਿਗਰਾਨੀ ਹੁਣ ਕੈਮਰਿਆਂ ਰਾਹੀਂ ਕੀਤੀ ਜਾਵੇਗੀ। ਸੀ. ਸੀ. ਟੀ. ਵੀ ਕੈਮਰਿਆਂ ਦਾ ਅੱਖ ਹਰ ਇਕ ਰਾਸ਼ਨ ਦੇਣ ਅਤੇ ਰਾਸ਼ਨ ਲੈਣ ਵਾਲੇ ਵਿਅਕਤੀ 'ਤੇ ਹੋਵੇਗੀ। ਜਿਸ ਕਰਕੇ ਫਰਜ਼ੀ ਗਰੀਬਾਂ ਨੂੰ ਭਾਜੜਾਂ ਪਈਆਂ ਹੋਈਆਂ ਹਨ। ਹੁਣ ਰਾਸ਼ਨ ਸਕੀਮ ਵਿਚ ਕਿਤੇ ਵੀ ਕੋਈ ਹੇਰਾ ਫੇਰੀ ਨਹੀਂ ਕੀਤੀ ਜਾ ਸਕਦੀ। ਆਟਾ ਦਾਲ ਸਕੀਮ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਦੇ ਦਸਤਖਤ ਵੀ ਸਾਰਿਆਂ ਦੇ ਸਾਹਮਣੇ ਕੀਤੇ ਜਾਣਗੇ।

 

ਘਰ ਘਰ ਰਾਸ਼ਨ ਸਕੀਮ ਹੋਵੇਗੀ ਸ਼ੁਰੂ

ਕੁਝ ਦਿਨਾਂ ਵਿਚ ਪੰਜਾਬ ਸਰਕਾਰ ਆਟਾ ਦਾਲ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਸਰਕਾਰ ਘਰ-ਘਰ ਰਾਸ਼ਨ ਪਹੁੰਚਾਏਗੀ। ਕੰਮ ਸੀਸੀਟੀਵੀ ਦੀ ਨਿਗਰਾਨੀ ਹੇਠ ਕੀਤਾ ਜਾਵੇਗਾ ਤਾਂ ਅਜਿਹੇ ਲੋਕਾਂ ਦੀ ਆਸਾਨੀ ਨਾਲ ਪਛਾਣ ਹੋ ਸਕੇਗੀ। ਇਸ ਤੋਂ ਇਲਾਵਾ ਨਕਲੀ ਗਰੀਬਾਂ ਦਾ ਪਰਦਾਫਾਸ਼ ਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਸਕੀਮ ਵੀ ਬਣਾਈ ਜਾ ਰਹੀ ਹੈ, ਤਾਂ ਜੋ ਹਰ ਲੋੜਵੰਦ ਵਿਅਕਤੀ ਆਟਾ-ਦਾਲ ਸਕੀਮ ਦਾ ਲਾਭ ਲੈ ਸਕੇ। ਪੰਜਾਬ ਵਿੱਚ ਇੱਕ ਕਰੋੜ ਤੋਂ ਵੱਧ ਲੋਕ ਆਟਾ ਦਾਲ ਸਕੀਮ ਦਾ ਲਾਭ ਉਠਾ ਚੁੱਕੇ ਹਨ।

 

ਪਹਿਲਾਂ ਰਾਸ਼ਨ ਸਕੀਮ ਵਿਚ ਘਪਲੇ ਸਾਹਮਣੇ ਆਏ!

'ਆਪ' ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਦੇ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਅਜਿਹੇ ਲੋਕ ਹਨ ਜਿਨ੍ਹਾਂ ਕੋਲ ਸਭ ਕੁਝ ਹੈ ਪਰ ਉਹ ਆਪਣੇ ਸਿਆਸੀ ਪ੍ਰਭਾਵ ਨਾਲ ਆਟਾ ਦਾਲ ਸਕੀਮ ਦਾ ਨਾਜਾਇਜ਼ ਲਾਭ ਲੈਂਦੇ ਰਹੇ। ਪੰਜਾਬ ਸਰਕਾਰ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ 'ਤੇ ਵੀ ਨਜ਼ਰ ਰੱਖਣ ਲਈ ਵਿਸ਼ੇਸ਼ ਯੋਜਨਾ ਤਿਆਰ ਕਰ ਰਹੀ ਹੈ। ਇਹ ਵੀ ਪਤਾ ਲਗਾਇਆ ਜਾਵੇਗਾ ਕਿ ਵਿਭਾਗ ਦੇ ਅਧਿਕਾਰੀ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੇ ਰਾਸ਼ਨ ਕਾਰਡਾਂ ਤੋਂ ਇਲਾਵਾ ਆਟਾ ਦਾਲ ਸਕੀਮ ਦੇ ਕਾਰਡ ਬਣਵਾ ਰਹੇ ਹਨ ਜਾਂ ਨਹੀਂ।

Trending news