Canada death News: ਕੈਨੇਡਾ ਦੇ ਸਰ੍ਹੀਂ ਵਿੱਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ, ਘਰ ਵਿੱਚ ਚੱਲ ਰਹੀ ਸੀ ਵਿਆਹ ਦੀ ਤਿਆਰੀ
Advertisement
Article Detail0/zeephh/zeephh2221952

Canada death News: ਕੈਨੇਡਾ ਦੇ ਸਰ੍ਹੀਂ ਵਿੱਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ, ਘਰ ਵਿੱਚ ਚੱਲ ਰਹੀ ਸੀ ਵਿਆਹ ਦੀ ਤਿਆਰੀ

 ਪੰਜਾਬ ਦੇ ਨੌਜਵਾਨ ਰੁਜ਼ਗਾਰ ਤੇ ਪੜ੍ਹਾਈ ਲਈ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ।  ਮਾਪੇ ਵੀ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਲੱਖਾਂ ਰੁਪਏ ਦਾ ਕਰਜ਼ਾ ਲੈ ਕੇ ਉਨ੍ਹਾਂ ਦੀ ਰੀਝ ਪੂਰੀ ਕਰ ਰਹੇ ਹਨ ਪਰ ਪਿਛਲੇ ਕੁਝ ਦਿਨਾਂ ਤੋਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੇ ਲਗਾਤਾਰ ਮੌਤਾਂ ਦੀ ਗਿਣਤੀ ਵੱਧ ਰਹੀ ਹੈ।  ਅੱਜ ਇੱਕ ਅਜਿਹਾ ਹੀ

Canada death News: ਕੈਨੇਡਾ ਦੇ ਸਰ੍ਹੀਂ ਵਿੱਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ, ਘਰ ਵਿੱਚ ਚੱਲ ਰਹੀ ਸੀ ਵਿਆਹ ਦੀ ਤਿਆਰੀ

Punjabi youth dead: ਪੰਜਾਬ ਦੇ ਨੌਜਵਾਨ ਰੁਜ਼ਗਾਰ ਤੇ ਪੜ੍ਹਾਈ ਲਈ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ।  ਮਾਪੇ ਵੀ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਲੱਖਾਂ ਰੁਪਏ ਦਾ ਕਰਜ਼ਾ ਲੈ ਕੇ ਉਨ੍ਹਾਂ ਦੀ ਰੀਝ ਪੂਰੀ ਕਰ ਰਹੇ ਹਨ ਪਰ ਪਿਛਲੇ ਕੁਝ ਦਿਨਾਂ ਤੋਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੇ ਲਗਾਤਾਰ ਮੌਤਾਂ ਦੀ ਗਿਣਤੀ ਵੱਧ ਰਹੀ ਹੈ।  ਅੱਜ ਇੱਕ ਅਜਿਹਾ ਹੀ ਮਾਮਲਾ ਕੈਨੇਡਾ  ਤੋਂ ਸਾਹਮਣੇ ਆਇਆ ਹੈ ਜਿੱਥੇ ਨੌਜਵਾਨ ਦਾ ਚਾਕੂ ਮਾਰ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਮਾਲੇਰਕੋਟਲਾ-ਨਾਭਾ ਰੋਡ ਤੇ ਪੈਂਦੇ ਪਿੰਡ ਤੋਲੇਵਾਲ ਦੇ ਇੱਕ ਨੌਜਵਾਨ ਦਾ ਕੈਨੇਡਾ ਦੇ ਸਰ੍ਹੀਂ ਵਿਖੇ ਚਾਕੂ ਮਾਰ ਮਾਰ ਕੇ ਕਤਲ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਸਬੰਧੀ ਪਿੰਡ ਦੇ ਸਰਪੰਚ ਸਰਦਾਰ ਬੇਅੰਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਹਿਚਾਣ 27 ਸਾਲਾ ਕੁਲਵਿੰਦਰ ਸਿੰਘ ਸੋਹੀ ਪੁੱਤਰ ਗੁਰਪ੍ਰੀਤ ਸਿੰਘ ਸੋਹੀ ਪਿੰਡ ਤੋਲੇਵਾਲ ਥਾਣਾ ਅਮਰਗੜ੍ਹ ਜਿਲ੍ਹਾ ਮਾਲੇਰਕੋਟਲਾ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਕੁਲਵਿੰਦਰ ਸਿੰਘ ਸਮੇਤ ਇਹ ਦੋ ਭਰਾ ਹਨ ਅਤੇ ਦੋਵੇਂ ਕੈਨੇਡਾ ਵਿੱਚ ਰਹਿੰਦੇ ਹਨ। ਕੁਲਵਿੰਦਰ ਸਿੰਘ ਸੋਹੀ 2018 ਵਿੱਚ ਕੈਨੇਡਾ ਪੜ੍ਹਾਈ ਕਰਨ ਲਈ ਗਿਆ ਸੀ ਇਸ ਤੋਂ ਬਾਅਦ ਵਿੱਚ ਉਥੇ ਹੀ ਪੀ.ਆਰ ਹੋ ਗਿਆ ਸੀ ਅਤੇ ਹੁਣ ਉਥੇ ਉਸ ਨੂੰ ਪਲੰਬਰ ਦਾ ਲਾਇਸੰਸ ਵੀ ਮਿਲ ਗਿਆ ਸੀ ਅਤੇ ਉਹ ਅੱਜਕਲ੍ਹ ਕੈਨੇਡਾ ਵਿੱਚ ਵਜੋਂ ਪਲੰਬਰ ਕੰਮ ਕਰ ਰਿਹਾ ਸੀ। ਮਿਲੀ ਜਾਣਕਾਰੀ ਦੇ ਮੁਤਾਬਿਕ ਕੁਲਵਿੰਦਰ ਸਿੰਘ ਸੋਹੀ ਅਜੇ ਕੁਆਰਾ ਹੀ ਸੀ।

ਇਹ ਵੀ ਪੜ੍ਹੋ: Canada Punjabi Youth Death: ਕੈਨੇਡਾ 'ਚ ਇੱਕ ਹੋਰ ਪੰਜਾਬੀ ਘਰ ਦਾ ਬੁੱਝਿਆ ਚਿਰਾਗ; ਸੜਕ ਹਾਦਸੇ 'ਚ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ

ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਕੁਲਵਿੰਦਰ ਸਿੰਘ ਸੋਹੀ ਦੇ ਮਾਤਾ-ਪਿਤਾ ਗੁਰਪ੍ਰੀਤ ਸਿੰਘ ਸੋਹੀ ਅਤੇ ਮਾਤਾ ਮਨਪ੍ਰੀਤ ਕੌਰ ਪਿੰਡ ਵਿੱਚ ਹੀ ਰਹਿੰਦੇ ਹਨ। ਗੌਰਤਲਬ ਹੈ ਕਿ ਬੀਤੇ ਦਿਨੀ  ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰਾਮਪੁਰ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਕੈਨੇਡਾ ਦੇ ਸ਼ਹਿਰ ਸਰੀ ਨਜ਼ਦੀਕ ਬੀ ਸੀ ਹਾਈਵੇ-5 ਨੇੜੇ ਕਲੀਅਰ ਵਾਟਰ ਕੋਲ ਦੋ ਟਰੱਕਾਂ ਵਿਚਾਲੇ ਭਿਆਨਕ ਟੱਕਰ ਹੋਣ ਨਾਲ ਟਰੱਕਾਂ ਨੂੰ ਅੱਗ ਲੱਗ ਗਈ।

 

Trending news