Canada Punjabi Student Death News: ਕੈਨੇਡਾ 'ਚ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੰਜਾਬ ਦੇ ਰਹਿਣ ਵਾਲਾ ਵਿਅਕਤੀ ਹੈ। 2 ਸ਼ੱਕੀ ਗ੍ਰਿਫਤਾਰ, ਘਟਨਾ CCTV 'ਚ ਕੈਦ
Trending Photos
Canada Punjabi Student Death News: ਕੈਨੇਡਾ ਦੇ ਐਡਮਿੰਟਨ 'ਚ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਹੇ 20 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਪੰਜਾਬ ਰਾਜ ਦੇ ਰਹਿਣ ਵਾਲੇ ਹਰਸ਼ਨਦੀਪ ਸਿੰਘ ਵਜੋਂ ਹੋਈ ਹੈ। ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਪੁਲਿਸ ਨੇ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਰਸ਼ਨਦੀਪ ਪੰਜਾਬ ਦੇ ਕਿਸ ਪਿੰਡ ਜਾਂ ਸ਼ਹਿਰ ਦਾ ਰਹਿਣ ਵਾਲਾ ਹੈ।
ਪਤਾ ਲੱਗਾ ਹੈ ਕਿ ਜਿਸ ਅਪਾਰਟਮੈਂਟ ਵਿਚ ਹਰਸ਼ਨਦੀਪ ਸੁਰੱਖਿਆ ਗਾਰਡ ਵਜੋਂ ਤਾਇਨਾਤ ਸੀ, ਦੇ ਬਾਹਰ ਕੁਝ ਲੋਕਾਂ ਵਿਚਾਲੇ ਝੜਪ ਹੋ ਗਈ। ਕੁਝ ਲੋਕ ਅਪਾਰਟਮੈਂਟ 'ਚ ਦਾਖਲ ਹੋਏ ਜਿਸ ਤੋਂ ਬਾਅਦ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਮੁੱਢਲੀ ਜਾਂਚ 'ਚ ਦੋ ਸ਼ੱਕੀਆਂ 'ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ। ਸੀਸੀਟੀਵੀ ਵਿੱਚ ਹਮਲਾਵਰ ਪੀੜਤਾ ਨੂੰ ਪੌੜੀਆਂ ਤੋਂ ਹੇਠਾਂ ਸੁੱਟਦਾ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ: Sri Anandpur Sahib: ਚੰਡੀਗੜ੍ਹ ਊਨਾ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ, ਕੈਂਟਰ ਤੇ ਬੋਲੈਰੋ ਦੀ ਆਹਮਣੇ ਸਾਹਮਣੇ ਟੱਕਰ, ਇੱਕ ਦੀ ਮੌਤ
ਮ੍ਰਿਤਕ ਵਿਦਿਆਰਥੀ ਦੀ ਪਛਾਣ ਪੰਜਾਬ ਰਾਜ ਦੇ ਰਹਿਣ ਵਾਲੇ ਹਰਸ਼ਨਦੀਪ ਸਿੰਘ ਵਜੋਂ ਹੋਈ ਹੈ। ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਪੁਲਿਸ ਨੇ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਕੈਨੇਡਾ ਦੇ ਅਧਿਕਾਰੀਆਂ ਨੇ ਮੀਡੀਆ ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ ਕੈਨੇਡਾ ਦੇ ਐਡਮਿੰਟਨ 'ਚ ਇਕ ਅਪਾਰਟਮੈਂਟ 'ਚ 20 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਦੋ ਸ਼ੱਕੀ ਗ੍ਰਿਫਤਾਰ
ਇਸ ਮਾਮਲੇ 'ਚ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ 'ਤੇ ਫਰਸਟ ਡਿਗਰੀ ਕਤਲ ਦਾ ਦੋਸ਼ ਲਗਾਇਆ ਗਿਆ ਸੀ। ਮ੍ਰਿਤਕ ਹਰਸ਼ਨਦੀਪ ਸਿੰਘ, ਜੋ ਕਿ ਸੁਰੱਖਿਆ ਗਾਰਡ ਵਜੋਂ ਵੀ ਕੰਮ ਕਰਦਾ ਸੀ, ਸ਼ੁੱਕਰਵਾਰ ਨੂੰ ਕਰੀਬ 12.30 ਵਜੇ ਗੋਲੀਬਾਰੀ ਤੋਂ ਬਾਅਦ ਮ੍ਰਿਤਕ ਪਾਇਆ ਗਿਆ।
ਇਹ ਵੀ ਪੜ੍ਹੋ: Jammu News: ਜੰਮੂ 'ਚ ਮਿਲੀਆਂ ਦੋ ਪੁਲਿਸ ਮੁਲਾਜ਼ਮਾਂ ਦੀਆਂ ਲਾਸ਼ਾਂ, ਸਰੀਰ 'ਤੇ ਲਗੀਆਂ ਗੋਲੀਆਂ; ਪੁਲਿਸ ਨੇ ਸ਼ੁਰੂ ਕੀਤੀ ਜਾਂਚ