ਪੰਜਾਬ ’ਚ ਕੈਪਟਨ ਅਤੇ ਸੁਨੀਲ ਜਾਖੜ, ਲੋਕ ਸਭਾ ਚੋਣਾਂ 2024 ਲਈ ਤੈਅ ਕਰਨਗੇ ਭਾਜਪਾ ਦੀ ਰਣਨੀਤੀ
Advertisement
Article Detail0/zeephh/zeephh1467595

ਪੰਜਾਬ ’ਚ ਕੈਪਟਨ ਅਤੇ ਸੁਨੀਲ ਜਾਖੜ, ਲੋਕ ਸਭਾ ਚੋਣਾਂ 2024 ਲਈ ਤੈਅ ਕਰਨਗੇ ਭਾਜਪਾ ਦੀ ਰਣਨੀਤੀ

ਭਾਜਪਾ ਖ਼ਿਲਾਫ਼ ਵੱਡੇ ਵੱਡੇ ਬਿਆਨ ਦੇਣ ਵਾਲੇ ਇਹ ਦੋਵੇਂ ਦਿੱਗਜ ਅੱਜ ਕਾਂਗਰਸ ਖ਼ਿਲਾਫ਼ ਰਣਨੀਤੀ ਤਿਆਰ ਕਰਨਗੇ। ਉਨ੍ਹਾਂ ਤੋਂ ਇਲਾਵਾ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਮਨੋਰੰਜਨ ਕਾਲੀਆ ਨੂੰ ਕੌਮੀ ਕਾਰਜਕਾਰੀ ਕਮੇਟੀ ’ਚ ਜਗ੍ਹਾ ਦਿੱਤੀ ਗਈ ਹੈ।   

ਪੰਜਾਬ ’ਚ ਕੈਪਟਨ ਅਤੇ ਸੁਨੀਲ ਜਾਖੜ, ਲੋਕ ਸਭਾ ਚੋਣਾਂ 2024 ਲਈ ਤੈਅ ਕਰਨਗੇ ਭਾਜਪਾ ਦੀ ਰਣਨੀਤੀ

BJP for Lok Sabha election 2024:  ਕਾਂਗਰਸ ਪਾਰਟੀ ਛੱਡ ਚੁੱਕੇ ਕਈ ਸੀਨੀਅਰ ਆਗੂਆਂ ਨੂੰ ਭਾਰਤੀ ਜਨਤਾ ਪਾਰਟੀ (BJP) ’ਚ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਕੌਮੀ ਕਾਰਜਕਾਰੀ ਕਮੇਟੀ (National executive comittee) ਦੇ ਮੈਂਬਰ ਬਣਾਇਆ ਗਿਆ ਹੈ।  

ਕਿਸੇ ਸਮੇਂ ਭਾਜਪਾ ਖ਼ਿਲਾਫ਼ ਵੱਡੇ ਵੱਡੇ ਬਿਆਨ ਦੇਣ ਵਾਲੇ ਇਹ ਦੋਵੇਂ ਦਿੱਗਜ ਅੱਜ ਕਾਂਗਰਸ ਖ਼ਿਲਾਫ਼ ਰਣਨੀਤੀ ਤਿਆਰ ਕਰਨਗੇ। ਕੈਪਟਨ ਅਤੇ ਸੁਨੀਲ ਜਾਖੜ ਤੋਂ ਇਲਾਵਾ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਮਨੋਰੰਜਨ ਕਾਲੀਆ ਨੂੰ ਕੌਮੀ ਕਾਰਜਕਾਰੀ ਕਮੇਟੀ ’ਚ ਜਗ੍ਹਾ ਦਿੱਤੀ ਗਈ ਹੈ।    

ਇਸ ਦੇ ਨਾਲ ਹੀ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਵਜੋਂ ਭੂਮਿਕਾ ਨਿਭਾਉਣ ਵਾਲੇ ਜੈਵੀਰ ਸ਼ੇਰਗਿੱਲ ਨੂੰ ਭਾਜਪਾ ਨੇ ਆਪਣੀ ਪਾਰਟੀ ਦਾ ਕੌਮੀ ਬੁਲਾਰਾ ਬਣਾਇਆ ਹੈ। ਪਾਰਟੀ ਵਲੋਂ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਇਹ ਫ਼ੈਸਲਾ ਤੁਰੰਤ ਪ੍ਰਭਾਵ ਤੋਂ ਲਾਗੂ ਹੋਵੇਗਾ। 

ਵੇਖੋ, ਭਾਜਪਾ ’ਚ ਵੱਡੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਬੋਲੇ ਕੈਪਟਨ ਅਮਰਿੰਦਰ ਸਿੰਘ 

 

ਸਾਲ 2021 ’ਚ ਪੰਜਾਬ ਕਾਂਗਰਸ ਵਿੱਚ ਪੈਦਾ ਹੋਏ ਅੰਦਰੂਨੀ ਕਲੇਸ਼ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਹਾਲਾਂਕਿ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਸੀ। ਪਰ ਬਾਅਦ ’ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਭੰਗ ਕਰਦਿਆਂ ਭਾਜਪਾ ’ਚ ਸ਼ਾਮਲ ਹੋ ਗਏ ਸਨ।

ਕੈਪਟਨ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਮਈ 2022 ’ਚ ਭਾਜਪਾ ’ਚ ਸ਼ਾਮਲ ਹੋਏ ਸਨ। ਕਿਸੇ ਵੇਲੇ ਕਾਂਗਰਸ ਪਾਰਟੀ ’ਚ CM ਅਹੁਦੇ ਦੇ ਦਾਅਵੇਦਾਰ ਰਹੇ ਜਾਖੜ ਨੇ ਹਾਈ ਕਮਾਨ ’ਤੇ ਉਨ੍ਹਾਂ ਨੂੰ ਹਿੰਦੂ ਹੋਣ ਦੀ ਵਜ੍ਹਾ ਮੁੱਖ ਮੰਤਰੀ ਨਾ ਬਣਾਏ ਜਾਣ ਦੇ ਇਲਜ਼ਾਮ ਲਗਾਏ ਸਨ। ਜਾਖੜ ਨੇ ਕਾਂਗਰਸ ਤੋਂ ਅਸਤੀਫ਼ਾ ਦੇਣ ਮੌਕੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀਆਂ 3 ਪੀੜ੍ਹੀਆਂ ਨੇ ਕਾਂਗਰਸ ਦੀ ਸੇਵਾ ਕੀਤੀ, ਪਰ ਉਨ੍ਹਾਂ ਪਾਰਟੀ ’ਤੇ ਜਾਖੜ ਪਰਿਵਾਰ ਦੀ ਸੇਵਾ ਦਾ ਮੁੱਲ ਨਾ ਪਾਏ ਜਾਣ ਦੇ ਇਲਜਾਮ ਲਗਾਏ। 

ਵੇਖੋ, ਭਾਰਤੀ ਜਨਤਾ ਪਾਰਟੀ ਵਲੋਂ ਅਧਿਕਾਰਤ ਤੌਰ ’ਤੇ ਜਾਰੀ ਕੀਤਾ ਗਿਆ ਪੱਤਰ 

fallback

 

 

Trending news