ਪੰਜਾਬ ਵਿੱਚ ਵੱਧ ਰਹੇ ਅੱਤਵਾਦ ਦੇ ਮਾਮਲਿਆਂ ਨੂੰ ਲੈ ਕੇ ਸੁਰੱਖਿਆ ਸਬੰਧੀ ਤੇ ਹੋਰ ਮੁੱਦਿਆ 'ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ।
Trending Photos
ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗ੍ਰਹਿ ਮੰਤਰੀ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਦੇ ਰੂਪ-ਰੇਖਾ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਅੱਤਵਾਦ ਦੇ ਮਾਮਲਿਆਂ ਨੂੰ ਲੈ ਕੇ ਸੁਰੱਖਿਆ ਪੱਖੋ ਵੀ ਗੱਲਬਾਤ ਕੀਤੀ ਗਈ।
Had a very productive meeting with Hon'ble Union Home Minister @AmitShah Ji.
Discussed various issues pertaining to National security, the rising cases of narco-terrorism in Punjab and the future roadmap for the overall holistic development of Punjab. pic.twitter.com/QKpGWg0DMX
— Capt.Amarinder Singh (@capt_amarinder) September 12, 2022
ਸਾਬਕਾ ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਕਸਰ ਹੀ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਈ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਮਾਹੌਲ ਖਰਾਬ ਕੀਤਾ ਜਾ ਰਿਹਾ ਸੀ ਜਿਸ ਦੇ ਚਲਦਿਆ NIA ਵੱਲੋਂ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ ਤੋਂ ਨਹੀਂ ਬਹੁਤ ਦਿਨਾਂ ਤੋਂ ਅੱਤਵਾਦ ਵਧ ਰਿਹਾ ਹੈ। ਪਾਕਿਸਤਾਨ ਤੋਂ ਡਰੋਨ ਰਾਹੀ ਨਸ਼ਾ ਤੇ ਹਥਿਆਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਈਨੇ ਨਹੀਂ ਰੱਖਦਾ ਤੁਸੀ ਸਰਕਾਰ ਵਿੱਚ ਹੋ ਜਾਂ ਨਹੀਂ, ਪੰਜਾਬ ਦੀ ਸੁਰੱਖਿਆ ਜ਼ਰੂਰੀ ਹੈ ਇਸ ਦੇ ਲਈ ਗ੍ਰਹਿ ਮੰਤਰੀ ਨਾਲ ਚਰਚਾ ਕੀਤੀ ਗਈ।
ਦੂਸਰੇ ਪਾਸੇ ਕੈਪਟਨ ਵੱਲੋਂ ਵਿਧਾਨ ਸਭਾ ਚੌਣਾਂ ਵਿੱਚ ਬਣਾਈ ਗਈ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਲੋਕ ਕਾਂਗਰਸ ਦਾ ਰਲੇਵਾ ਭਾਜਪਾ ਵਿੱਚ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੌਣਾ ਵਿੱਚ ਭਾਜਪਾ ਨਾਲ ਸਾਡਾ ਗਠਜੋੜ ਜ਼ਰੂਰ ਸੀ ਪਰ ਪਾਰਟੀ ਦਾ ਭਾਜਪਾ ਵਿੱਚ ਰਲੇਵਾ ਨਹੀਂ ਹੋ ਰਿਹਾ।
WATCH LIVE TV