Bathinda News: ਚਾਈਨਾ ਡੋਰ ਦੀ ਵਿਕਰੀ ਨੂੰ ਲੈ ਕੇ ਜਿੱਥੇ ਸਰਕਾਰ ਸਖਤ ਹੋਈ ਹੈ ਉੱਥੇ ਹੀ ਪ੍ਰਸ਼ਾਸਨ ਵੱਲੋਂ ਵੀ ਸਖਤੀ ਦਿਖਾਈ ਜਾ ਰਹੀ ਹੈ ਪਰ ਫਿਰ ਵੀ ਧੜੱਲੇ ਨਾਲ ਚਾਈਨਾ ਡੋਰ ਵਿਕ ਰਹੀ ਹੈ।
Trending Photos
Bathinda News (ਕੁਲਬੀਰ ਬੀਰਾ): ਪੰਜਾਬ ਵਿੱਚ ਚਾਈਨਾ ਡੋਰ ਦੀ ਵਿਕਰੀ ਨੂੰ ਲੈ ਕੇ ਜਿੱਥੇ ਸਰਕਾਰ ਸਖਤ ਹੋਈ ਹੈ ਉੱਥੇ ਹੀ ਪ੍ਰਸ਼ਾਸਨ ਵੱਲੋਂ ਵੀ ਸਖਤੀ ਦਿਖਾਈ ਜਾ ਰਹੀ ਹੈ ਪਰ ਫਿਰ ਵੀ ਧੜੱਲੇ ਨਾਲ ਚਾਈਨਾ ਡੋਰ ਵਿਕ ਰਹੀ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਹੁਣ ਚਾਇਨਾ ਡੋਰ ਵੇਚਣ ਵਾਲਿਆਂ ਉਤੇ 188 ਦੀ ਕਾਰਵਾਈ ਨਹੀਂ ਭਲਕੇ ਇਰਾਦਾ ਕਤਲ ਦੇ ਮਾਮਲੇ ਦਰਜ ਕੀਤੇ ਜਾਣਗੇ।
ਉਨ੍ਹਾਂ ਨੇ ਚਾਈਨਾ ਡੋਰ ਦਿਵਾਉਣ ਵਾਲੇ ਮਾਪਿਆਂ ਨੂੰ ਵੀ ਕਿਹਾ ਕਿ ਜੇਕਰ ਕੋਈ ਚਾਈਨਾ ਡੋਰ ਦਵਾਉਂਦਾ ਮਾਪੇ ਫੜੇ ਗਏ ਤਾਂ ਉਹਨਾਂ ਉੱਪਰ ਵੀ ਸਖਤ ਤੋਂ ਸਖਤ ਕਾਰਵਾਈ ਹੋਵੇਗੀ। ਬਸੰਤ ਪੰਚਮੀ ਉਤੇ ਸ਼ਹਿਰ ਵਿੱਚ ਜਿੱਥੇ ਪਤੰਗ ਉੱਡਣਗੇ ਉੱਥੇ ਹੀ ਡਰੋਨ ਕੈਮਰਿਆਂ ਨਾਲ ਨਿਗਰਾਨੀ ਰੱਖੀ ਜਾਵੇਗੀ ਕਿ ਕੌਣ ਚਾਇਨਾ ਡੋਰ ਇਸਤੇਮਾਲ ਕਰ ਰਿਹਾ ਹੈ। ਚਾਈਨਾ ਡੋਰ ਫੜਾਉਣ ਵਾਲਿਆਂ ਨੂੰ 25 ਹਜ਼ਾਰ ਰੁਪਏ ਦਾ ਇਨਾਮ ਮਿਲੇਗਾ। ਉਨ੍ਹਾਂ ਨੇ ਡੀਜੇ ਲਾ ਕੇ ਰੌਲਾ ਪਾਉਣ ਵਾਲੇ ਉਤੇ ਵੀ ਕਾਰਵਾਈ ਕਰਨ ਦੀ ਗੱਲ ਕਹੀ ਕਿ ਆਵਾਜ਼ ਪ੍ਰਦੂਸ਼ਣ ਫੈਲਾਉਣ ਵਾਲਿਆਂ ਉਤੇ ਵੀ ਮਾਮਲੇ ਦਰਜ ਹੋਣਗੇ ।
ਇਸੇ ਨੂੰ ਲੈ ਕੇ ਬਠਿੰਡਾ ਪੁਲਿਸ ਵੱਲੋਂ ਵੀ ਪਤੰਗਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਹਰ ਦੁਕਾਨਦਾਰ ਨੂੰ ਵਾਰਨਿੰਗ ਦਿੱਤੀ ਗਈ ਕਿ ਅਗਰ ਕਿਸੇ ਕੋਲੋਂ ਚਾਈਨਾ ਡੋਰ ਮਿਲ ਗਈ ਤਾਂ ਜਾਂ ਸਾਨੂੰ ਕਿਸੇ ਬੱਚੇ ਕੋਲੋਂ ਵੀ ਚਾਈਨ ਡੋਰ ਮਿਲਦੀ ਤਾਂ ਦੁਕਾਨਦਾਰ ਦੇ ਉੱਪਰ ਵੀ ਸਖਤ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ : Punjab Weather News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਤੇ ਕੜਾਕੇ ਦੀ ਠੰਢ ਦਾ ਕਹਿਰ ਜਾਰੀ
ਕਾਈਟ ਐਸੋਸੀਏਸ਼ਨ ਦੇ ਪ੍ਰਧਾਨ ਨੇ ਵੀ ਡੀਐਸਪੀ ਸਿਟੀ ਹਰਬੰਸ ਸਿੰਘ ਨੂੰ ਕਈ ਚਾਈਨਾ ਡੋਰ ਵੇਚਣ ਵਾਲਿਆਂ ਦੇ ਪਤੇ ਦੱਸੇ। ਮੀਡੀਆ ਨਾਲ ਗੱਲ ਕਰਦੇ ਡੀਐਸਪੀ ਸਿਟੀ ਵਨ ਹਰਬੰਸ ਸਿੰਘ ਨੇ ਕਿਹਾ ਕਿ ਸਾਡੇ ਵੱਲੋਂ ਹੁਣ ਤੱਕ ਛੇ ਲੋਕਾਂ ਦੇ ਉੱਪਰ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਵੱਡੇ ਪੱਧਰ ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ। ਸਾਡੀ ਕੋਸ਼ਿਸ਼ ਰਹੇਗੀ ਕਿ ਕੋਈ ਵੀ ਚਾਈਨਾ ਡੋਰ ਇਸਤੇਮਾਲ ਨਾ ਕਰੇ ਜੇਕਰ ਕਰਦਾ ਹੈ ਤਾਂ ਉਸ ਉੱਪਰ ਸਖਤ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ : Farmer Protest: ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ, 14 ਫਰਵਰੀ ਨੂੰ ਕੇਂਦਰ ਤੇ ਕਿਸਾਨਾਂ ਵਿਚਾਲੇ ਹੋਵੇਗੀ ਮੀਟਿੰਗ