Ravneet Bittu FIR News: ਐਮਪੀ ਰਵਨੀਤ ਸਿੰਘ ਬਿੱਟੂ ਤੇ ਸਾਬਕਾ ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸੰਜੇ ਤਲਵਾੜ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ।
Trending Photos
Ravneet Bittu FIR News (ਤਰਸੇਮ ਲਾਲ ਭਾਰਦਵਾਜ): ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਸਾਬਕਾ ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸੰਜੇ ਤਲਵਾੜ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ ਲੁਧਿਆਣਾ ਨਗਰ ਨਿਗਮ ਵਿੱਚ 27 ਫਰਵਰੀ ਨੂੰ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾੜ ਤੇ ਸੈਂਕੜੇ ਵਰਕਰਾਂ ਨੇ ਸਰਕਾਰ ਖਿਲਾਫ਼ ਕੰਮ ਨਾ ਹੋਣ ਉਤੇ ਰੋਸ ਪ੍ਰਦਰਸ਼ਨ ਕੀਤਾ ਸੀ।
ਇਹ ਵੀ ਪੜ੍ਹੋ : Shubhakaran Death Case: ਅੱਜ ਹੋਵੇਗਾ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ, ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ
ਇਥੋਂ ਤੱਕ ਕਿ ਨਗਰ ਨਿਗਮ ਦੇ ਦਫਤਰ ਨੂੰ ਤਾਲਾ ਲਗਾ ਦਿੱਤਾ ਗਿਆ ਸੀ ਜਿਸ ਵਿੱਚ ਨਗਰ ਨਿਗਮ ਦੇ ਮੁਲਾਜ਼ਮ ਦੀ ਸ਼ਿਕਾਇਤ ਉਤੇ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਉਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਲੁਧਿਆਣਾ ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਮੰਗਲਵਾਰ ਨੂੰ ਨਗਰ ਨਿਗਮ ਦੇ ਜ਼ੋਨ ਏ ਦੇ ਮੁੱਖ ਦਫ਼ਤਰ ਨੂੰ ਤਾਲਾ ਲਗਾ ਦਿੱਤਾ। ਜਿਸ ਸਮੇਂ ਨਗਰ ਨਿਗਮ ਨੂੰ ਤਾਲਾ ਲੱਗਿਆ ਹੋਇਆ ਸੀ, ਉਸ ਸਮੇਂ ਸਾਰੇ ਕਰਮਚਾਰੀ ਅਤੇ ਅਧਿਕਾਰੀ ਆਪਣੀਆਂ ਸੀਟਾਂ 'ਤੇ ਬੈਠੇ ਸਨ।
ਸਖ਼ਤ ਸੁਰੱਖਿਆ ਦੇ ਬਾਵਜੂਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਆਸ਼ੂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਬੈਰੀਕੇਡਿੰਗ ਟੱਪ ਕੇ ਮੁੱਖ ਗੇਟ ਤੱਕ ਪੁੱਜੇ। ਇਸ ਦੌਰਾਨ ਤਿੰਨਾਂ ਆਗੂਆਂ ਦੀ ਪੁਲੀਸ ਮੁਲਾਜ਼ਮਾਂ ਨਾਲ ਝੜਪ ਅਤੇ ਹੱਥੋਪਾਈ ਹੋ ਗਈ।
ਸਿਟੀ ਬੱਸ ਦਾ ਕੇਸ ਹਾਰਨ ਅਤੇ ਕਰੋੜਾਂ ਰੁਪਏ ਦੇ ਜੁਰਮਾਨੇ ਕੀਤੇ ਜਾਣ ਤੋਂ ਬਾਅਦ ਅਤੇ ਉਥੇ ਫੈਲੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ 27 ਫਰਵਰੀ ਨੂੰ ਹੀ ਨਿਗਮ ਨੂੰ ਤਾਲਾ ਲਾਉਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਸੈਂਕੜੇ ਵਰਕਰ ਉਥੇ ਪਹੁੰਚ ਗਏ। ਇਸ ਤੋਂ ਬਾਅਦ ਪੁਲਿਸ ਨੇ ਮੁੱਖ ਗੇਟ 'ਤੇ ਬੈਰੀਕੇਡ ਲਗਾ ਦਿੱਤੇ ਅਤੇ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : Kapurthala News: ਗੁਰੂਦੁਆਰੇ 'ਚ ਮੱਥਾ ਟੇਕਣ ਆਈ ਸੀ ਔਰਤ, ਅੰਦਰ ਆਉਂਦੇ ਡਿੱਗੀ, ਮੌਤ ਦੀ ਲਾਈਵ ਵੀਡੀਓ ਆਈ ਸਾਹਮਣੇ