Satwinder Bugga News: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਪੁਲਿਸ ਨੇ ਬੁੱਗਾ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Trending Photos
Satwinder Bugga News(ਜਗਮੀਤ ਸਿੰਘ): ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀ ਭਰਜਾਈ ਦੀ ਹੋਈ ਮੌਤ ਦੇ ਮਾਮਲੇ ਵਿੱਚ ਸਤਵਿੰਦਰ ਬੁੱਗਾ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਬਸੀ ਪਠਾਣਾਂ ਮੋਹਿਤ ਸਿੰਗਲਾ ਨੇ ਦੱਸਿਆ ਕਿ ਪੁਲਿਸ ਵੱਲੋਂ ਟੀਮ ਦਾ ਗਠਨ ਕਰਕੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਗਾਇਕ ਸਤਵਿੰਦਰ ਬੁੱਗਾ ਤੇ ਉਸਦੇ ਭਰਾ ਦਵਿੰਦਰ ਸਿੰਘ ਵਿਚਕਾਰ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਕਾਰਨ ਕੁਝ ਦਿਨ ਪਹਿਲਾ ਦਵਿੰਦਰ ਸਿੰਘ ਤੇ ਸਤਵਿੰਦਰ ਬੁੱਗਾ ਵਿਚਕਾਰ ਝਗੜਾ ਹੋ ਗਿਆ ਸੀ। ਉਸ ਝਗੜੇ ਵਿੱਚ ਦਵਿੰਦਰ ਸਿੰਘ ਦੀ ਪਤਨੀ ਦੀ ਮੌਤ ਹੋ ਗਈ ਸੀ।
ਇਸ ਉਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ 174 ਦੀ ਕਾਰਵਾਈ ਕਰਦੇ ਹੋਏ ਅਮਰਜੀਤ ਕੌਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਸੀ ਪਰ ਦਵਿੰਦਰ ਸਿੰਘ ਸਤਵਿੰਦਰ ਬੁੱਗਾ ਅਤੇ ਉਸਦੇ ਸਾਥੀਆਂ ਖਿਲਾਫ਼ ਕਾਰਵਾਈ ਨਾ ਹੋਣ ਕਰਕੇ ਅਮਰਜੀਤ ਕੌਰ ਦੀ ਲਾਸ਼ ਦਾ ਅੰਤਿਮ ਸਸਕਾਰ ਨਹੀਂ ਕਰ ਰਿਹਾ ਸੀ।
ਹੁਣ ਥਾਣਾ ਬਡਾਲੀ ਆਲਾ ਸਿੰਘ ਪੁਲਿਸ ਨੇ ਦਵਿੰਦਰ ਸਿੰਘ ਦੇ ਬਿਆਨਾਂ ਉਤੇ ਕਾਰਵਾਈ ਕਰਦੇ ਹੋਏ ਸਤਵਿੰਦਰ ਸਿੰਘ ਬੁੱਗਾ ਹਜ਼ਾਰਾਂ ਸਿੰਘ ਅਤੇ ਹਰਵਿੰਦਰ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਡੀਐਸਪੀ ਬਸੀ ਪਠਾਣਾਂ ਮੋਹਿਤ ਸਿੰਗਲਾ ਨੇ ਦੱਸਿਆ ਕਿ ਪੁਲਿਸ ਵੱਲੋਂ ਟੀਮ ਦਾ ਗਠਨ ਕਰਕੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Ludhiana Car Accident News: ਲੁਧਿਆਣਾ 'ਚ ਤੇਜ਼ ਰਫ਼ਤਾਰ ਕਾਰ ਘਰ 'ਚ ਵੜੀ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਥਾਣਾ ਬਡਾਲੀ ਆਲਾ ਸਿੰਘ ਵਿੱਚ ਧਾਰਾਵਾਂ 304, 323,341, 506, 34 ਦੇ ਤਹਿਤ ਸਤਵਿੰਦਰ ਬੁੱਗਾ ਅਤੇ ਉਸਦੇ 2 ਹੋਰ ਸਾਥੀਆਂ ਤੇ ਪਰਚਾ ਦਰਜ ਕੀਤਾ ਗਿਆ ਹੈ।
ਦਵਿੰਦਰ ਸਿੰਘ ਭੋਲਾ ਨੇ ਐਫਆਈਆਰ ਵਿੱਚ ਲਿਖਿਆ ਹੈ ਕਿ ਉਸਦੇ ਭਰਾ ਸਤਵਿੰਦਰ ਬੁੱਗਾ ਨਾਲ ਪਿਛਲੇ ਕਾਫੀ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ। 23 ਦਸੰਬਰ ਨੂੰ ਜਦੋਂ ਉਹ ਆਪਣੇ ਖੇਤਾਂ 'ਚ ਗਿਆ ਤਾਂ ਸਤਵਿੰਦਰ ਆਪਣੇ ਦੋ ਸਾਥੀਆਂ ਸਮੇਤ ਉਥੇ ਪਹਿਲਾਂ ਹੀ ਮੌਜੂਦ ਸੀ।
ਜਦੋਂ ਉਹ ਵੀਡੀਓ ਬਣਾਉਣ ਲੱਗਾ ਤਾਂ ਉਸ ਦਾ ਮੋਬਾਈਲ ਖੋਹ ਲਿਆ ਗਿਆ। ਸਤਵਿੰਦਰ ਬੁੱਗਾ, ਹਜ਼ਾਰਾ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਉਸ ਨੂੰ ਜ਼ਮੀਨ 'ਤੇ ਸੁੱਟ ਦਿੱਤਾ। ਇਸ ਦੌਰਾਨ ਜਦੋਂ ਦਵਿੰਦਰ ਕਾਰ ਲੈ ਕੇ ਜਾਣ ਲੱਗਾ ਤਾਂ ਸਤਵਿੰਦਰ ਬੁੱਗਾ ਅਤੇ ਹਰਵਿੰਦਰ ਸਿੰਘ ਨੇ ਕਾਰ ਦੀ ਚਾਬੀ ਫੜ ਕੇ ਕਾਰ ਦੀਆਂ ਚਾਬੀਆਂ ਕੱਢ ਲਈਆਂ।
ਫਿਰ ਉਸ ਦੇ ਨੌਕਰ ਸੁਸ਼ੀਲ ਨੇ ਘਰ ਜਾ ਕੇ ਆਪਣੀ ਪਤਨੀ ਅਮਰਜੀਤ ਕੌਰ ਨੂੰ ਦੱਸਿਆ। ਸਤਵਿੰਦਰ ਬੁੱਗਾ ਨੇ ਆਪਣੀ ਭਰਜਾਈ ਅਮਰਜੀਤ ਕੌਰ ਨੂੰ ਬਾਂਹ ਤੋਂ ਫੜ ਕੇ ਧੱਕਾ ਦੇ ਦਿੱਤਾ ਅਤੇ ਉਹ ਜ਼ਮੀਨ ’ਤੇ ਡਿੱਗ ਪਈ, ਜਿਸ ਕਾਰਨ ਉਸ ਦੇ ਸਿਰ ’ਤੇ ਸੱਟ ਲੱਗ ਗਈ।
ਸ਼ਿਕਾਇਤਕਰਤਾ ਦਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਨੂੰ ਹੋਸ਼ ਨਹੀਂ ਸੀ। ਉਸ ਨੇ ਆਪਣੀ ਪਤਨੀ ਦੇ ਹੱਥਾਂ-ਪੈਰਾਂ ਦੀ ਮਾਲਸ਼ ਕਰਕੇ ਹੋਸ਼ 'ਚ ਲਿਆਂਦਾ ਅਤੇ ਫਿਰ ਪੁਲਿਸ ਉਥੇ ਪਹੁੰਚ ਗਈ। ਪੁਲਿਸ ਦੇ ਸਾਹਮਣੇ ਉਸ ਦੀ ਪਤਨੀ ਦੀ ਸਿਹਤ ਫਿਰ ਵਿਗੜ ਗਈ।
ਇਸ ਤੋਂ ਬਾਅਦ ਪਹਿਲਾਂ ਉਹ ਆਪਣੀ ਪਤਨੀ ਨੂੰ ਸਿਵਲ ਹਸਪਤਾਲ ਖੇੜਾ ਤੇ ਫਿਰ ਫਤਿਹਗੜ੍ਹ ਸਾਹਿਬ ਲੈ ਗਿਆ। ਉਥੋਂ ਉਸ ਨੂੰ ਸੈਕਟਰ-32 ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਉਸ ਦੀ ਪਤਨੀ ਦੀ ਮੌਤ ਹੋ ਗਈ। ਇਸ ਤੋਂ ਬਾਅਦ ਉਸ ਨੇ ਹਾਈ ਕੋਰਟ ਰੁਖ਼ ਕੀਤਾ ਸੀ।
ਇਹ ਵੀ ਪੜ੍ਹੋ : Delhi Weather Update: ਦਿੱਲੀ NCR 'ਚ ਕੜਾਕੇ ਦੀ ਠੰਡ, ਪੂਰੇ ਇਲਾਕੇ ਵਿੱਚ ਜ਼ੀਰੋ ਵਿਜ਼ੀਬਿਲਟੀ, ਪੜ੍ਹੋ- ਮੌਸਮ ਅਪਡੇਟ