Jagraon News: ਸਕੂਲ ਦੇ ਪ੍ਰਿੰਸੀਪਲ ਤੇ ਹੋਰ ਟੀਚਰਾਂ ਖਿਲਾਫ਼ ਅਧਿਆਪਕਾ ਨਾਲ ਕੁੱਟਮਾਰ ਤੇ ਬੰਦੀ ਬਣਾਉਣ ਦਾ ਮਾਮਲਾ ਦਰਜ
Advertisement
Article Detail0/zeephh/zeephh2583466

Jagraon News: ਸਕੂਲ ਦੇ ਪ੍ਰਿੰਸੀਪਲ ਤੇ ਹੋਰ ਟੀਚਰਾਂ ਖਿਲਾਫ਼ ਅਧਿਆਪਕਾ ਨਾਲ ਕੁੱਟਮਾਰ ਤੇ ਬੰਦੀ ਬਣਾਉਣ ਦਾ ਮਾਮਲਾ ਦਰਜ

Jagraon News: ਥਾਣਾ ਸੁਧਾਰ ਪੁਲਿਸ ਦੇ ਇਕ ਪ੍ਰਾਈਵੇਟ ਸਕੂਲ 'ਚ ਨੌਕਰੀ ਕਰਦੀ ਅਧਿਆਪਕਾ ਨੇ ਸਕੂਲ ਦੂਜੇ ਟੀਚਰਾਂ ਤੇ ਪ੍ਰਿੰਸੀਪਲ ਉਪਰ ਉਸ ਦੀ ਕੁੱਟਮਾਰ ਕਰਨ ਤੇ ਬਿਨਾਂ ਕਾਰਨ ਨੌਕਰੀ ਤੋਂ ਕੱਢਣ ਦੇ ਦੋਸ਼ ਲਗਾਏ ਗਏ ਹਨ। 

Jagraon News: ਸਕੂਲ ਦੇ ਪ੍ਰਿੰਸੀਪਲ ਤੇ ਹੋਰ ਟੀਚਰਾਂ ਖਿਲਾਫ਼ ਅਧਿਆਪਕਾ ਨਾਲ ਕੁੱਟਮਾਰ ਤੇ ਬੰਦੀ ਬਣਾਉਣ ਦਾ ਮਾਮਲਾ ਦਰਜ

Jagraon News (ਰਜਨੀਸ਼ ਬਾਂਸਲ): ਜਗਰਾਓਂ ਪੁਲਿਸ ਅਧੀਨ ਆਉਂਦੇ ਥਾਣਾ ਸੁਧਾਰ ਪੁਲਿਸ ਦੇ ਇਕ ਪ੍ਰਾਈਵੇਟ ਸਕੂਲ 'ਚ ਨੌਕਰੀ ਕਰਦੀ ਅਧਿਆਪਕਾ ਨੇ ਸਕੂਲ ਦੂਜੇ ਟੀਚਰਾਂ ਤੇ ਪ੍ਰਿੰਸੀਪਲ ਉਪਰ ਉਸ ਦੀ ਕੁੱਟਮਾਰ ਕਰਨ ਤੇ ਬਿਨਾਂ ਕਾਰਨ ਨੌਕਰੀ ਤੋਂ ਕੱਢਣ ਦੇ ਦੋਸ਼ ਲਗਾਏ ਗਏ ਹਨ। ਉਸ ਦੀ ਸ਼ਿਕਾਇਤ ਉਤੇ ਪੁਲਿਸ ਨੇ  ਦੋ ਸਕੂਲ ਟੀਚਰਾਂ ਤੇ ਸਕੂਲ ਪ੍ਰਿੰਸੀਪਲ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਕਸਬੇ ਦੇ ਪ੍ਰਾਈਵੇਟ ਸਕੂਲ ਦੇ ਡਾਇਰੈਕਟਰ, ਸਕੂਲ ਦੀ ਪ੍ਰਿੰਸੀਪਲ ਤੇ ਸਕੂਲ ਦੇ ਡਾਇਰੈਕਟਰ ਦੀ ਭਤੀਜੀ ਖ਼ਿਲਾਫ਼ ਸਕੂਲ ਦੀ ਹੀ ਇੱਕ ਅਧਿਆਪਕਾ ਨੂੰ ਬੰਦੀ ਬਣਾਉਣ, ਕੁੱਟਮਾਰ ਕਰਨ ਤੇ ਅਸ਼ਲੀਲ ਟਿੱਪਣੀ ਕਰਨ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸਕੂਲ ਅਧਿਆਪਕਾ ਸਿਮਰਨਜੀਤ ਕੌਰ ਨੇ ਦੱਸਿਆ ਕਿ ਉਸ ਨੇ ਮਾਰਚ 2024 ਵਿੱਚ ਇਸ ਸਕੂਲ ਵਿੱਚ ਨੌਕਰੀ ਸ਼ੁਰੂ ਕੀਤੀ ਸੀ ਤੇ ਸਕੂਲ ਡਾਇਰੈਕਟਰ ਭੁਪਿੰਦਰ ਸਿੰਘ ਸ਼ੁਰੂ ਤੋਂ ਹੀ ਉਸ ਉਤੇ ਭੈੜੀ ਨਜ਼ਰ ਰੱਖਦਾ ਸੀ ਤੇ ਉਸਨੂੰ ਅਕਸਰ ਅਸ਼ਲੀਲ ਕੁਮੈਂਟ ਕਰਦਾ ਰਹਿੰਦਾ ਸੀ।

ਫਿਰ ਜਦੋਂ ਉਸਨੇ ਉਸ ਨਾਲ ਸਹਿਮਿਤੀ ਨਹੀਂ ਜਤਾਈ ਤਾਂ ਉਸਨੇ ਪ੍ਰਿੰਸੀਪਲ ਨਾਲ ਮਿਲਕੇ ਬਿਨਾਂ ਕਿਸੇ ਕਾਰਨ ਤੋਂ ਇਹ ਕਹਿਕੇ ਸਕੂਲੋਂ ਕੱਢ ਦਿੱਤਾ ਕਿ ਤੇਰੀ ਬਾਂਹ ਉਤੇ ਟੈਟੂ ਬਣਿਆ ਹੈ। ਫਿਰ ਉਸ ਨੇ ਕਈ ਵਾਰ ਸਕੂਲ ਪ੍ਰਬੰਧਕਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸੇ ਨੇ ਉਸਦੀ ਕੋਈ ਸੁਣਵਾਈ ਨਹੀਂ ਕੀਤੀ। ਜਿਸਦੇ ਚਲਦੇ 24 ਦਸੰਬਰ ਨੂੰ ਸਕੂਲ ਵਿੱਚ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਮੌਕੇ ਜਦੋਂ ਉਹ ਸਕੂਲ ਪਹੁੰਚੀ ਤਾਂ ਪ੍ਰਬੰਧਕਾਂ ਨੇ ਅਧਿਆਪਕਾਂ ਨਾਲ ਮਿਲਕੇ ਉਸਨੂੰ ਬੰਦੀ ਬਣਾਇਆ ਤੇ ਕੁੱਟਮਾਰ ਵੀ ਕੀਤੀ।

ਇਸ ਦੀ ਸ਼ਿਕਾਇਤ ਉਸਨੇ ਪੁਲਿਸ ਨੂੰ ਦਿੱਤੀ ਤੇ ਹੁਣ ਪੁਲਿਸ ਨੇ ਕਾਰਵਾਈ ਕਰਦਿਆਂ ਇਹ ਮਾਮਲਾ ਦਰਜ ਕੀਤਾ ਹੈ। ਥਾਣਾ ਸੁਧਾਰ ਦੇ ਐਸਐਚਓ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੱਖੋਵਾਲ ਦੇ ਪ੍ਰਾਈਵੇਟ ਸਕੂਲ ਵਿੱਚ ਪੜ੍ਹਾਉਣ ਵਾਲੀ ਅਧਿਆਪਕਾ ਸਿਮਰਨਜੀਤ ਕੌਰ ਦੀ ਸ਼ਿਕਾਇਤ ਤੇ ਇਹ ਕਾਰਵਾਈ ਕੀਤੀ ਗਈ ਹੈ ਤੇ ਤਿੰਨ ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕਰਕੇ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : New Year 2025 Celebrations Live: ਦੇਸ਼ ਭਰ ਵਿੱਚ ਨਵੇਂ ਵਰ੍ਹੇ ਦੇ ਸਵਾਗਤ ਦੇ ਜਸ਼ਨ; ਪੜ੍ਹੋ ਹੋਰ ਵੱਡੀਆਂ ਖ਼ਬਰਾਂ

 

Trending news