ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੇਂਦਰੀ ਏਜੰਸੀਆਂ ਅਲਰਟ 'ਤੇ, ਕਿਹਾ ਹੋ ਸਕਦਾ ਦੇਸ਼ ਦੀ ਅਖੰਡਤਾ ਨੂੰ ਖਤਰਾ
Advertisement

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੇਂਦਰੀ ਏਜੰਸੀਆਂ ਅਲਰਟ 'ਤੇ, ਕਿਹਾ ਹੋ ਸਕਦਾ ਦੇਸ਼ ਦੀ ਅਖੰਡਤਾ ਨੂੰ ਖਤਰਾ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੀ ਦਸਤਾਰ ਬੰਦੀ ਸਮਾਗਮ ਮੌਕੇ ਹੋਈ ਬਿਆਨਬਾਜ਼ੀ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ। ਕੇਂਦਰੀ ਏਜੰਸੀਆਂ ਨੇ ਕਿਹਾ ਕਿ ਇਸ ਨੂੰ ਲੈ ਕੇ ਪੰਜਾਬ ਦਾ ਮਾਹੌਲ ਖਰਾਬ ਤੇ ਦੇਸ਼ ਦੀ ਅਖੰਡਤਾ ਨੂੰ ਖਤਰਾ ਪੈਦਾ ਹੋ ਸਕਦਾ ਹੈ।  

 

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੇਂਦਰੀ ਏਜੰਸੀਆਂ ਅਲਰਟ 'ਤੇ, ਕਿਹਾ ਹੋ ਸਕਦਾ ਦੇਸ਼ ਦੀ ਅਖੰਡਤਾ ਨੂੰ ਖਤਰਾ

ਚੰਡੀਗੜ੍ਹ- ਕੁਝ ਦਿਨਾਂ ਵਿੱਚ ਹੀ ਨੌਜਵਾਨ ਸਿੱਖ ਲੀਡਰ ਬਣ ਕੇ ਉਭਰ ਰਹੇ ਅੰਮ੍ਰਿਤਪਾਲ ਸਿੰਘ ਦੇਸ਼ ਦੀ ਅਖੰਡਤਾ ਲਈ ਖਤਰਾ ਹੈ। ਕੇਂਦਰੀ ਏਜੰਸੀਆਂ ਨੇ ਕਿਹਾ ਕਿ ਅੰਮ੍ਰਿਤਪਾਲ ਦੀ ਬਿਆਨਬਾਜ਼ੀ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ। ਇਸ ਨਾਲ ਦੇਸ਼ ਦੀ ਅਖੰਡਤਾ ਨੂੰ ਵੀ ਖਤਰਾ ਪੈਦਾ ਹੋ ਸਕਦਾ ਹੈ।

ਕੁਝ ਦਿਨ ਪਹਿਲਾ ਹੀ ਮੋਗੇ ਦੇ ਪਿੰਡ ਰੋਡੇ ਵਿਖੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਲਈ ਸਮਾਗਮ ਰੱਖਿਆ ਗਿਆ ਸੀ। ਜਿਸ ਵਿੱਚ ਹਜਾਰਾਂ ਲੋਕ ਪਹੁੰਚੇ ਸਨ। ਕੇਂਦਰੀ ਏਜੰਸੀਆਂ ਦਾ ਕਹਿਣਾ ਹੈ ਕਿ ਇਸ ਸਮਾਗਮ ਦੀ ਸਟੇਜ ਤੋਂ ਖਾਲਿਸਤਾਨ ਬਾਰੇ ਖੁਲ੍ਹ ਤੇ ਗੱਲ ਕੀਤੀ ਗਈ। ਇਸ ਤੋਂ ਇਲਾਵਾ ਸਟੇਜ ਤੋਂ ਗਰਮ ਤੇ ਤੱਤੀਆਂ ਗੱਲਾਂ ਕਰਕੇ ਨੌਜਵਾਨਾਂ ਨੂੰ ਭੜਕਾਇਆ ਗਿਆ। ਏਜੰਸੀਆਂ ਨੇ ਕਿਹਾ ਕਿ ਅੰਮ੍ਰਿਤਪਾਲ ਦੇ ਭਾਸ਼ਨ ਨੌਜਵਾਨਾਂ ਨੂੰ ਦੇਸ਼ ਵਿਰੁੱਧ ਭੜਕਾਉਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਸ਼ਰੇਆਮ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਹਥਿਆਰ ਵੀ ਲਹਿਰਾਏ ਗਏ ਸਨ।

ਕੇਂਦਰੀ  ਏਜੰਸੀਆਂ ਵੱਲੋਂ ਇਸ ਸਮਾਗਮ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਵੀ ਸਵਾਲ ਚੁੱਕੇ ਗਏ ਹਨ। ਏਜੰਸੀਆਂ ਨੇ ਕਿਹਾ ਕਿ ਸਰਕਾਰ ਦੀ ਸਹਿਮਤੀ ਤੋਂ ਬਿਨ੍ਹਾਂ ਕਿਸ ਤਰ੍ਹਾਂ ਇਹ ਸਮਾਗਮ ਹੋ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੱਸੇ ਕਿ ਇਸ ਸਮਾਗਮ ਦੀ ਮਨਜ਼ੂਰੀ ਕਿਸ ਤੋਂ ਲਈ ਗਈ।

ਕੌਣ ਹੈ ਅੰਮ੍ਰਿਤਪਾਲ ਸਿੰਘ?

ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਸੰਸਥਾ ਦੇ ਪ੍ਰਧਾਨ ਹਨ। ਇਹ ਸੰਸਥਾ ਪੰਜਾਬ ਦੇ ਮਸਲਿਆਂ ਪ੍ਰਤੀ ਗੰਭੀਰ ਤੇ ਕਿਸਾਨੀ ਅੰਦੋਲਨ ਵਿੱਚ ਮਸ਼ਹੂਰ ਰਹਿਣ ਵਾਲੇ ਅਦਾਕਾਰ ਦੀਪ ਸਿੱਧੂ ਵੱਲੋਂ ਬਣਾਈ ਗਈ ਸੀ। ਅੰਮ੍ਰਿਤਪਾਲ ਸਿੰਘ ਦਾ ਜਨਮ ਅੰਮ੍ਰਿਤਸਰ ਦੇ ਜੱਦੂਖੇੜ੍ਹਾ ਪਿੰਡ ਵਿੱਚ ਹੋਇਆ। ਤਿੰਨ ਸਾਲ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ ਪਰ ਬਿਨ੍ਹਾਂ ਡਿਗਰੀ ਲਏ ਉਹ ਦੁਬਈ ਚਲੇ ਗਏ। ਆਪਣੀ ਤਿਖੀ ਬਿਆਨਬਾਜ਼ੀ ਕਰਕੇ ਅੰਮ੍ਰਿਤਪਾਲ ਸਿੰਘ ਚਰਚਾ ਵਿੱਚ ਆਏ ਸਨ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਬਣਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੈਂ ਦੀਪ ਸਿੱਧੂ ਦੇ ਸੁਫ਼ਨੇ ਨੂੰ ਪੂਰਾ ਕਰਾਂਗਾ। ਉਨ੍ਹਾਂ ਕਿਹਾ ਕਿ ਅਸੀ ਸਿੱਖਿਆ, ਕਾਨੂੰਨੀ ਸਹਾਇਤਾ ਜਾਂ ਪਿੰਡਾਂ ਦੀ ਰਵਾਇਤੀ ਗਵਰਨੈਂਸ ਦੀ ਗੱਲ ਕਰਾਂਗੇ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਹਰੇਕ ਪਿੰਡ ਤੱਕ ਪਹੁੰਚ ਕੀਤੀ ਜਾਵੇਗੀ।

ਸਾਰੀਆਂ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਹੈ ਜਾਂਚ ਦੀ ਮੰਗ 

ਦਸਤਾਰਬੰਦੀ ਤੋਂ ਬਾਅਦ ਚਰਚਾ ਵਿੱਚ ਆਏ ਅੰਮ੍ਰਿਤਪਾਲ ਸਿੰਘ ਵਿਰੋਧੀਆਂ ਦੇ ਨਿਸ਼ਾਨੇ 'ਤੇ ਵੀ ਹਨ। ਵਿਰੋਧੀਆਂ ਵੱਲੋਂ ਲਾਗਤਾਰ ਅੰਮ੍ਰਿਤਪਾਲ ਸਿੰਘ ਦੇ ਬੀਤੇ ਦੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵੀ ਕਿਹਾ ਗਿਆ ਸੀ ਕਿ ਸਰਕਾਰ ਜਲਦ ਅੰਮ੍ਰਿਤਪਾਲ ਸਿੰਘ ਦੀ ਜਾਂਚ ਕਰਵਾਏਗੀ। ਇਸ ਤੋਂ ਇਲਾਵਾ ਭਾਜਪਾ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵੱਲੋਂ ਵੀ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਏਕਤਾ ਨੂੰ ਖਤਰਾ ਦੱਸਦੇ ਹੋਏ ਇਸ ਦੀ ਜਾਂਚ ਦੀ ਮੰਗ ਕੀਤੀ ਗਈ ਹੈ ਤੇ ਕਾਰਵਾਈ ਦੀ ਗੱਲ ਵੀ ਆਖੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾ ਵੱਲੋਂ ਵੀ ਸਟੇਜ ਤੋਂ ਅੰਮ੍ਰਿਤਪਾਲ ਸਿੰਘ ਬਾਰੇ ਬਿਆਨਬਾਜ਼ੀ ਕੀਤੀ ਗਈ ਸੀ। 

WATCH LIVE TV

 

Trending news