Sukhbir Badal Attack News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸਜ਼ਾ ਤਹਿਤ ਸੇਵਾ ਕਰ ਰਹੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਇੱਕ ਸਖ਼ਸ਼ ਵੱਲੋਂ ਗੋਲੀ ਚਲਾ ਕੇ ਜਾਨਲੇਵਾ ਹਮਲਾ ਕੀਤਾ ਗਿਆ ਸੀ।
Trending Photos
Sukhbir Badal Attack News: (ਨਵਦੀਪ ਮਹੇਸਰੀ): ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸਜ਼ਾ ਤਹਿਤ ਸੇਵਾ ਕਰ ਰਹੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਇੱਕ ਸਖ਼ਸ਼ ਵੱਲੋਂ ਗੋਲੀ ਚਲਾ ਕੇ ਜਾਨਲੇਵਾ ਹਮਲਾ ਕੀਤਾ ਗਿਆ ਪਰ ਉਹ ਗੁਰੂ ਰਾਮਦਾਸ ਜੀ ਦੀ ਅਪਾਰ ਬਖ਼ਸ਼ਿਸ਼ ਸਦਕਾ ਵਾਲ-ਵਾਲ ਬਚ ਗਏ।
ਇਹ ਵੀ ਪੜ੍ਹੋ : CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਸੁਖਬੀਰ ਬਾਦਲ ਉਤੇ ਹੋਏ ਹਮਲੇ ਦੀ ਨਿੰਦਾ; ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
ਉਕਤ ਸਖ਼ਸ਼ ਨੂੰ ਪੰਜਾਬ ਪੁਲਿਸ ਦੇ ਏਐਸਆਈ ਜਸਬੀਰ ਸਿੰਘ ਨੇ ਦਬੋਚ ਲਿਆ। ਨਿਹਾਲ ਸਿੰਘ ਵਾਲਾ ਤੋਂ ਅਕਾਲੀ ਦਲ ਆਬਜ਼ਰਵਰ ਤੇ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁਖ ਭਾਰਤੀ ਪੱਤੋ ਨੇ ਏਐਸਆਈ ਜਸਬੀਰ ਸਿੰਘ ਨੂੰ ਇਕ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜਲਦ ਹੀ ਦੁਬਾਰਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਏਐਸਆਈ ਜਸਬੀਰ ਸਿੰਘ ਨੂੰ ਨਕਦ ਇੱਕ ਲੱਖ ਰੁਪਏ ਦਾ ਇਨਾਮ ਦੇ ਕੇ ਉਨ੍ਹਾਂ ਦਾ ਸਨਮਾਨ ਕਰਨਗੇ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ ਇੰਸਪੈਕਟਰ ਦੀ ਮੁਸਤੈਦੀ ਕਾਰਨ ਉਨ੍ਹਾਂ ਦੀ ਜਾਨ ਬਚ ਗਈ ਸੀ।
ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ਉਤੇ ਸਾਦੇ ਕੱਪੜਿਆਂ ਵਿੱਚ ਬਾਦਲ ਦੇ ਬਿਲਕੁਲ ਨੇੜੇ ਖੜ੍ਹੇ ASI ਜਸਬੀਰ ਸਿੰਘ ਨੂੰ ਅਕਾਲੀ ਦਲ ਦੇ ਆਗੂ ਬਾਦਲ ਦੀ ਜਾਨ ਨੂੰ ਖਤਰੇ ਦਾ ਜਿਵੇਂ ਹੀ ਅਹਿਸਾਸ ਹੋਇਆ ਤਾਂ ਉਹ ਤੁਰੰਤ ਹਰਕਤ ਵਿੱਚ ਆ ਗਏ। ਸਾਹਮਣੇ ਆਈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਹਮਲਾਵਰ ਨਰਾਇਣ ਸਿੰਘ ਚੌੜਾ ਵ੍ਹੀਲ ਚੇਅਰ ਉਤੇ ਬੈਠੇ ਸੁਖਬੀਰ ਸਿੰਘ ਵੱਲ ਹੌਲੀ-ਹੌਲੀ ਵਧ ਰਿਹਾ ਸੀ ਕਿ ਅਚਾਨਕ ਉਸ ਨੇ ਆਪਣੀ ਜੇਬ ਵਿਚੋਂ ਪਿਸਤੌਲ ਕੱਢ ਲਿਆ।
ਫਰੈਕਚਰ ਕਾਰਨ ਬਾਦਲ ਵ੍ਹੀਲਚੇਅਰ ਉਤੇ ਬੈਠੇ ਹੋਏ ਸਨ, ਜਿਵੇਂ ਹੀ ਚੌੜਾ ਨੇ ਟਰਿੱਗਰ ਦਬਾਉਣ ਦੀ ਕੋਸ਼ਿਸ਼ ਕੀਤੀ, ਜਸਬੀਰ ਸਿੰਘ ਨੇ ਉਸ ਦੇ ਹੱਥ ਫੜ ਕੇ ਉਸ ਨੂੰ ਧੱਕਾ ਦੇ ਦਿੱਤਾ। ਚੰਗੀ ਕਿਸਮਤ ਗੋਲੀ ਸੁਖਬੀਰ ਬਾਦਲ ਦੇ ਪਿੱਛੇ ਸਥਿਤ ਇਸ ਧਾਰਮਿਕ ਸਥਾਨ ਦੀ ਕੰਧ ਉਤੇ ਲੱਗੀ ਅਤੇ ਉਹ ਵਾਲ-ਵਾਲ ਬਚ ਗਏ।
ਇਹ ਵੀ ਪੜ੍ਹੋ : Punjab Breaking Live Updates: ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਜਾਰੀ