Chandigarh news: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਇਸ ਤਾਰੀਕ ਤੋਂ ਖੁੱਲ੍ਹਣਗੇ ਚੰਡੀਗੜ੍ਹ ਦੇ ਸਕੂਲ
Advertisement

Chandigarh news: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਇਸ ਤਾਰੀਕ ਤੋਂ ਖੁੱਲ੍ਹਣਗੇ ਚੰਡੀਗੜ੍ਹ ਦੇ ਸਕੂਲ

ਮੌਸਮ ਵਿਭਾਗ ਵੱਲੋਂ 23 ਅਤੇ 24 ਜਨਵਰੀ ਨੂੰ ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਗੜੇਮਾਰੀ ਦੀ ਸੰਭਾਵਨਾ ਹੈ।

Chandigarh news: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਇਸ ਤਾਰੀਕ ਤੋਂ ਖੁੱਲ੍ਹਣਗੇ ਚੰਡੀਗੜ੍ਹ ਦੇ ਸਕੂਲ

Chandigarh School Holidays news 2023: ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਲਰਟ ਨੂੰ ਦੇਖਦਿਆਂ ਚੰਡੀਗੜ੍ਹ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਨੂੰ ਵਧਾ ਦਿੱਤਾ ਗਿਆ ਸੀ। ਹੁਣ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਚੰਡੀਗੜ੍ਹ ਦੇ ਸਕੂਲਾਂ ਨੂੰ ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ। 

ਇਸ ਸੰਬੰਧੀ ਐਲਾਨ ਕਰਦਿਆਂ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੀਆਂ ਸਾਰੀਆਂ ਜਮਾਤਾਂ ਨੂੰ 23 ਜਨਵਰੀ ਤੋਂ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਸ ਦੌਰਾਨ ਸਾਰੀਆਂ ਜਮਾਤਾਂ ਲਈ ਸਿੰਗਲ ਸ਼ਿਫਟ ਵਿੱਚ ਸਟਾਫ਼ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੋਵੇਗਾ ਜਦਕਿ ਵਿਦਿਆਰਥੀਆਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਵੇਗਾ।

ਇਸੇ ਤਰ੍ਹਾਂ ਡਬਲ ਸ਼ਿਫਟ ਵਿੱਚ 6ਵੀਂ ਤੋਂ ਬਾਅਦ ਦੀਆਂ ਕਲਾਸਾਂ ਲਈ ਸਟਾਫ਼ ਦਾ ਸਮਾਂ ਸਵੇਰੇ ਦੀ ਸ਼ਿਫਟ ਵਿੱਚ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਅਤੇ ਪਹਿਲੀ ਤੋਂ 5ਵੀਂ ਜਮਾਤ ਲਈ ਸ਼ਾਮ ਦੀ ਸ਼ਿਫਟ ਵਿੱਚ ਸਵੇਰੇ 10:40 ਤੋਂ ਸ਼ਾਮ 4:40 ਵਜੇ ਤੱਕ ਹੋਵੇਗਾ। 

ਦੂਜੇ ਪਾਸੇ, ਡਬਲ ਸ਼ਿਫਟ ਦੇ ਤਹਿਤ 6ਵੀਂ ਤੋਂ ਬਾਅਦ ਦੀਆਂ ਕਲਾਸਾਂ ਲਈ ਵਿਦਿਆਰਥੀਆਂ ਦਾ ਸਮਾਂ ਸਵੇਰੇ ਦੀ ਸ਼ਿਫਟ ਵਿੱਚ ਸਵੇਰੇ 9:00 ਵਜੇ ਤੋਂ ਦੁਪਹਿਰ 1:15 ਵਜੇ ਤੱਕ ਅਤੇ ਸ਼ਾਮ ਦੀ ਸ਼ਿਫਟ ਵਿੱਚ ਪਹਿਲੀ ਤੋਂ ਪੰਜਵੀਂ ਜਮਾਤਾਂ ਲਈ ਦੁਪਹਿਰ 1:30 ਤੋਂ ਸ਼ਾਮ 4:30 ਵਜੇ ਤੱਕ ਹੋਵੇਗਾ।

Chandigarh School Holidays news 2023:

fallback

ਇਹ ਵੀ ਪੜ੍ਹੋ: Wrestlers Protest news: ਵੱਡੀ ਖ਼ਬਰ! ਖੇਡ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨਾਂ ਨੇ ਚੁੱਕਿਆ ਧਰਨਾ, ਜਾਣੋ ਕੀ ਸਹਿਮਤੀ ਬਣੀ

ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ 23 ਅਤੇ 24 ਜਨਵਰੀ ਨੂੰ ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਗੜੇਮਾਰੀ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Ram Rahim Parole News: ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 40 ਦਿਨਾਂ ਦੀ ਪੈਰੋਲ

(For more news apart from Chandigarh School Holidays 2023, stay tuned to Zee PHH)

Trending news