ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ IAS ਸੰਜੇ ਪੋਪਲੀ ਦੇ ਪੁੱਤਰ ਦੀ ਮੌਤ
Advertisement
Article Detail0/zeephh/zeephh1232510

ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ IAS ਸੰਜੇ ਪੋਪਲੀ ਦੇ ਪੁੱਤਰ ਦੀ ਮੌਤ

ਸੰਜੇ ਪੋਪਲੀ ਦੇ ਪੁੱਤਰ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਖੁਦਕੁਸ਼ੀ ਕਰ ਲਈ। ਉਸ ਨੇ ਸੈਕਟਰ-11 ਦੀ ਕੋਠੀ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ।

ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ IAS ਸੰਜੇ ਪੋਪਲੀ ਦੇ ਪੁੱਤਰ ਦੀ ਮੌਤ

ਚੰਡੀਗੜ੍ਹ: ਪੰਜਾਬ ਦੇ 2008 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਖੁਦਕੁਸ਼ੀ ਕਰ ਲਈ। ਉਸ ਨੇ ਸੈਕਟਰ-11 ਦੀ ਕੋਠੀ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ। ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਪੰਜਾਬ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ (26) ਦੀ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਆਪਣੇ ਘਰ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਕਾਰਤਿਕ ਦੇ ਸਿਰ ਵਿੱਚ ਗੋਲੀ ਲੱਗੀ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਰਤਿਕ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਦੇ ਨਾਲ ਹੀ ਕਾਰਤਿਕ ਦੀ ਮਾਂ ਨੇ ਦੋਸ਼ ਲਾਇਆ ਕਿ ਵਿਜੀਲੈਂਸ ਉਸ ਦੇ ਬੇਟੇ 'ਤੇ ਤਸ਼ੱਦਦ ਕਰਦੀ ਸੀ। ਵਿਜੀਲੈਂਸ ਮੁਲਾਜ਼ਮਾਂ ਨੇ ਬੇਟੇ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਇਹ ਲੋਕ ਸਾਡੇ ਨਾਲ ਅਜਿਹਾ ਕਰ ਸਕਦੇ ਹਨ ਤਾਂ ਆਮ ਜਨਤਾ ਦਾ ਕੀ ਕਰ ਸਕਦੇ ਹਨ।

 

ਸੰਜੇ ਪੋਪਲੀ ਦੀ ਪਤਨੀ ਨੇ ਦੱਸਿਆ ਕਿ ਅੱਜ ਸੰਜੇ ਪੋਪਲੀ ਦੀ ਪ੍ਰੋਡਕਸ਼ਨ ਸੀ, ਵਿਜੀਲੈਂਸ ਟੀਮ ਨੇ ਉਸ ਦੇ ਲੜਕੇ ਵੱਲ ਪਿਸਤੌਲ ਤਾਣ ਲਈ ਸੀ। ਉਨ੍ਹਾਂ ਨੂੰ ਵੀ ਥੱਕਾ ਮਾਰਿਆ, ਉਨ੍ਹਾਂ ਨੇ 12 ਘੰਟੇ ਥਾਣੇ 'ਚ ਬੈਠ ਕੇ ਤਸ਼ੱਦਦ ਕਰਨ ਦਾ ਵੀ ਦੋਸ਼ ਹੈ। ਉਨ੍ਹਾਂ ਡੀਐਸਪੀ ਵਰਿੰਦਰ ਗੋਇਲ ’ਤੇ ਤਸ਼ੱਦਦ ਦਾ ਦੋਸ਼ ਲਾਇਆ।

ਕਾਰਤਿਕ ਦਾ ਕੁਝ ਸਮਾਂ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਲਾਅ ਦਾ ਵਿਦਿਆਰਥੀ ਸੀ। ਕਾਰਤਿਕ ਫਿਲਹਾਲ ਆਈਏਐਸ ਦੀ ਤਿਆਰੀ ਕਰ ਰਿਹਾ ਸੀ। ਸੂਚਨਾ ਮਿਲਣ ’ਤੇ ਐਸਐਸਪੀ ਕੁਲਦੀਪ ਚਾਹਲ ਸਮੇਤ ਕਈ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ।

ਕੁਝ ਦਿਨ ਪਹਿਲਾਂ ਪੰਜਾਬ ਵਿਜੀਲੈਂਸ ਨੇ 2008 ਬੈਚ ਦੇ ਸੀਨੀਅਰ ਆਈਏਐਸ ਸੰਜੇ ਪੋਪਲੀ ਨੂੰ ਉਸ ਦੇ ਸੈਕਟਰ 11 ਚੰਡੀਗੜ੍ਹ ਦੇ ਘਰੋਂ ਇੱਕ ਠੇਕੇਦਾਰ ਤੋਂ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਕਰਨਾਲ ਦੇ ਰਹਿਣ ਵਾਲੇ ਇੱਕ ਠੇਕੇਦਾਰ ਨੇ ਐਂਟੀ ਕੁਰੱਪਸ਼ਨ ਹੈਲਪਲਾਈਨ 'ਤੇ ਪੋਪਲੀ ਦੇ ਖਿਲਾਫ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਅਧਿਕਾਰੀ ਬਿੱਲ ਕਲੀਅਰ ਕਰਨ ਲਈ 1 ਫੀਸਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦੇ ਸਮੇਂ ਨਵਾਂਸ਼ਹਿਰ ਵਿੱਚ ਸੱਤ ਕਰੋੜ ਰੁਪਏ ਦਾ ਸੀਵਰੇਜ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ।

ਇਸ ਵਿੱਚ ਉਹ ਇੱਕ ਫੀਸਦੀ ਕਮਿਸ਼ਨ ਦੀ ਮੰਗ ਕਰ ਰਿਹਾ ਸੀ। ਠੇਕੇਦਾਰ ਨੇ 12 ਜਨਵਰੀ ਨੂੰ ਆਈਏਐਸ ਅਧਿਕਾਰੀ ਦੇ ਸਕੱਤਰ ਵਜੋਂ ਤਾਇਨਾਤ ਸੁਪਰਡੈਂਟ ਪੱਧਰ ਦੇ ਅਧਿਕਾਰੀ ਸੰਜੀਵ ਵਤਸ ਰਾਹੀਂ 3.5 ਲੱਖ ਰੁਪਏ ਦਾ ਭੁਗਤਾਨ ਕੀਤਾ ਸੀ। ਵਿਜੀਲੈਂਸ ਨੇ ਦਾਅਵਾ ਕੀਤਾ ਕਿ ਪੋਪਲੀ ਠੇਕੇਦਾਰ ਤੋਂ ਬਕਾਇਆ 3.5 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਫੋਨ ਕਾਲ ਰਿਕਾਰਡ ਕਰ ਲਈ ਅਤੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ। ਪੋਪਲੀ ਪਹਿਲਾਂ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਖੀ ਸਨ।

Trending news