CM Bhagwant Mann: ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਤਨਜ਼ ਮਗਰੋਂ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਆਪਣਾ ਪੱਖ ਰੱਖ ਸੀ। ਇਸ ਤੋਂ ਬਾਅਦ ਮੁੜ ਭਗਵੰਤ ਮਾਨ ਨੇ ਖੁੱਲ੍ਹੀ ਚੁਣੌਤੀ ਦਿੱਤੀ ਹੈ।
Trending Photos
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਏ ਹਨ। ਭਗਵੰਤ ਮਾਨ ਨੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਚੁਣੌਤੀ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰ ਕੇ 31 ਮਈ ਮਗਰੋਂ ਖਿਡਾਰੀ ਦਾ ਨਾਂ ਜਨਤਕ ਕਰਨ ਦੀ ਚੁਣੌਤੀ ਦਿੱਤੀ ਹੈ।
ਉਨ੍ਹਾਂ ਆਪਣੇ ਟਵਿੱਟਰ ਹੈਂਡਲ ਤੋਂ ਕੀਤੇ ਟਵੀਟ 'ਚ ਚਿਤਾਵਨੀ ਭਰੇ ਲਹਿਜ਼ੇ ਵਿੱਚ ਲਿਖਿਆ ਹੈ- ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਦੇਣ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫਿਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ…।
ਕਾਬਿਲੇਗੌਰ ਹੈ ਕਿ ਬੀਤੇ ਦਿਨ ਭਗਵੰਤ ਮਾਨ ਨੇ ਦਿੜ੍ਹਬਾ ਵਿਖੇ ਸੰਬੋਧਨ ਦੌਰਾਨ ਸਾਬਕਾ ਸੀਐਮ ਚਰਨਜੀਤ ਚੰਨੀ ਉਪਰ ਗੰਭੀਰ ਦੋਸ਼ ਲਗਾਏ ਸਨ। ਮਾਨ ਨੇ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਚੰਨੀ ਦੇ ਭਾਣਜੇ ਨੇ ਕ੍ਰਿਕਟਰ ਨੂੰ ਨੌਕਰੀ ਦੇਣ ਲਈ 2 ਕਰੋੜ ਰੁਪਏ ਮੰਗੇ ਸਨ। ਮਾਨ ਨੇ ਕਿਹਾ ਸੀ ਕਿ ਇਹ ਖੁਦ ਨੂੰ ਗ਼ਰੀਬ ਦੱਸਦੇ ਹਨ ਪਰ ਖਿਡਾਰੀਆਂ ਕੋਲੋਂ ਕਰੋੜਾਂ ਰੁਪਏ ਮੰਗਦੇ ਰਹੇ। ਮੁੱਖ ਮੰਤਰੀ ਦਾ ਦੋਸ਼ ਸੀ ਕਿ ਚਰਨਜੀਤ ਚੰਨੀ ਦੇ ਭਾਣਜੇ ਨੇ ਨੌਕਰੀ ਲਈ ਇਕ ਰਾਸ਼ਟਰੀ ਪੱਧਰ ਦੇ ਖਿਡਾਰੀ ਤੋਂ 2 ਕਰੋੜ ਰੁਪਏ ਮੰਗੇ ਸਨ।
ਇਹ ਗੱਲ ਮੁੱਖ ਮੰਤਰੀ ਨੇ ਦਿੜ੍ਹਬਾ ਵਿਖੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ-ਪੱਥਰ ਰੱਖਣ ਦੌਰਾਨ ਕਹੀ ਸੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਰਾਸ਼ਟਰੀ ਪੱਧਰ ਦਾ ਪੰਜਾਬ ਦਾ ਇੱਕ ਖਿਡਾਰੀ ਮਿਲਿਆ ਸੀ, ਜਿਸ ਨੇ ਦੱਸਿਆ ਕਿ ਉਸ ਨੇ ਅਫ਼ਸਰੀ ਦਾ ਪੇਪਰ ਦਿੱਤਾ ਸੀ ਪਰ ਨੰਬਰ ਵਧੀਆ ਨਹੀਂ ਆਏ ਤਾਂ ਉਸ ਨੇ ਸਪੋਰਟਸ ਕੋਟੇ 'ਚ ਆਪਣਾ ਨਾਂ ਪਾ ਦਿੱਤਾ ਸੀ। ਜਦੋਂ ਉਸ ਨੇ ਉਸ ਸਮੇਂ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚ ਕੀਤੀ ਤਾਂ ਉਨ੍ਹਾਂ ਕਿਹਾ ਕਿ ਤੇਰਾ ਕੰਮ ਬਣ ਜਾਵੇਗਾ।
ਇਹ ਵੀ ਪੜ੍ਹੋ : Faridkot Immigration scam: ਫਰੀਦਕੋਟ ਦੀ ਇੱਕ ਨਿੱਜੀ ਇਮੀਗ੍ਰੇਸ਼ਨ ਸੰਸਥਾ ਦਾ ਮੁਖੀ ਕਰੋੜਾਂ ਰੁਪਏ ਦੀ 'ਠੱਗੀ' ਮਾਰ ਕੇ ਹੋਇਆ ਫਰਾਰ!
ਇਸ ਮਗਰੋਂ ਕੈਪਟਨ ਦੀ ਥਾਂ 'ਤੇ ਚਰਨਜੀਤ ਸਿੰਘ ਚੰਨੀ ਸੂਬੇ ਦੇ ਸੀਐਮ ਬਣ ਗਏ ਤਾਂ ਖਿਡਾਰੀ ਚੰਨੀ ਕੋਲ ਪੁੱਜਿਆ। ਚਰਨਜੀਤ ਚੰਨੀ ਨੇ ਉਸ ਨੂੰ ਭਾਣਜੇ ਕੋਲ ਭੇਜ ਦਿੱਤਾ ਤੇ ਕਿਹਾ ਕਿ 2 ਕਰ ਦਿਓ। ਜਦੋਂ ਖਿਡਾਰੀ ਆਪਣੇ ਪਿਤਾ ਸਮੇਤ ਚੰਨੀ ਦੇ ਭਾਣਜੇ ਕੋਲ 2 ਲੱਖ ਰੁਪਏ ਲੈ ਕੇ ਪੁੱਜਾ ਤਾਂ ਉਸ ਨੇ ਗਲਤ ਵਰਤਾਓ ਕਰਦੇ ਹੋਏ ਕਿਹਾ ਕਿ 2 ਦਾ ਮਤਲਬ 2 ਕਰੋੜ ਹੈ, 2 ਲੱਖ ਨਹੀਂ ਅਤੇ ਨਾਲ ਹੀ ਕਹਿ ਦਿੱਤਾ ਕਿ ਉਸ ਦਾ ਕੰਮ ਨਹੀਂ ਹੋਵੇਗਾ।
ਇਹ ਵੀ ਪੜ੍ਹੋ : PSEB Class 12th Board Result 2023: 12ਵੀਂ 'ਚ ਅੱਵਲ ਵਿਦਿਆਥਣਾਂ ਨੂੰ ਪੰਜਾਬ ਸਰਕਾਰ ਵੱਲੋਂ ਮਿਲੇਗਾ ਇਨਾਮ!